06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਜੰਡਿਆਲਾ ਗੁਰੂ, 6 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਲੋਕ ਨਿਰਮਾਣ ਮੰਤਰੀ ਅਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਹਰਭਜਨ ਸਿੰਘ ਈ. ਟੀ.

Ad Position 21
No active advertisement
ਅਜੀਤ ਡੈਸਕ 07-10-2026
ਜੰਡਿਆਲਾ ਗੁਰੂ, 6 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਲੋਕ ਨਿਰਮਾਣ ਮੰਤਰੀ ਅਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਵਿਖੇ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਸਿੱਧਾ ਸੰਪਰਕ ਕਰਦਿਆਂ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਅਤੇ ਇਨ੍ਹਾਂ ਦੇ ਫਾਇਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ. ਈ.ਟੀ.ਓ. ਨੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਮਕਸਦ ਆਮ ਲੋਕਾਂ ਨੂੰ ਆਰਥਿਕ ਰਾਹਤ ਪ੍ਰਦਾਨ ਕਰਨਾ ਅਤੇ ਹਰ ਯੋਗ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਪੁਲਿਸ ਵਲੋਂ ਗੁਰੂ ਘਰ ਅੰਦਰ ਕੀਤੀ ਕਾਰਵਾਈ ਅਤਿ ਨਿੰਦਣਯੋਗ : ਬਾਬਾ ਬਲਬੀਰ ਸਿੰਘ 96 ਕਰੋੜੀ ਅਗਲੀ ਖ਼ਬਰ ਮੋਟਾ ਬੱਜਰ ਪਾ ਕੇ ਸੜਕ ਦਾ ਕੰਮ ਅੱਧ-ਵਿਚਾਲੇ ਛੱਡਿਆ, ਰਾਹਗੀਰਾਂ ਲਈ ਬਣਿਆ ਜਾਨ ਦਾ ਖੌਅ
Ad Position 24