08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰ ਤਰੁਣ ਚੁੱਘ ਦੇ ਘਰ ਦਾ ਘਿਰਾਓ - ਈ. ਡੀ. ਅਤੇ ਸੀ. ਬੀ. ਆਈ. ਦੀ ਦੁਰਵਰਤੋਂ ਦੇ ਲਗਾਏ ਦੋਸ਼

ਅੰਮ੍ਰਿਤਸਰ, 7 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਈ. ਡੀ.

Ad Position 21
No active advertisement
ਅਜੀਤ ਡੈਸਕ 08-10-2026
ਅੰਮ੍ਰਿਤਸਰ, 7 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਈ. ਡੀ. ਅਤੇ ਸੀਬੀਆਈ ਵਰਗੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਖ਼ਿਲਾਫ਼ ਭਾਜਪਾ ਦੇ ਰਾਸ਼ਟਰੀ ਨੇਤਾ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਦੇ ਘਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਅ, ਜਿਸ ਦੀ ਅਗਵਾਈ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਡਾ. ਅਜੈ ਗੁਪਤਾ, ਡਾ. ਇੰਦਰਬੀਰ ਸਿੰਘ ਨਿੱਜਰ, ਜੀਵਨਜੋਤ ਕੌਰ, ਦਲਬੀਰ ਸਿੰਘ ਟੌਂਗ, ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ, ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੋਟ, ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਅਤੇ ਗੁਰਪ੍ਰਤਾਪ ਸਿੰਘ ਮੀਆਂਵਿੰਡ ਨੇ ਕੀਤੀ। ਇਸ ਮੌਕੇ ‘ਆਪ’ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬੀਆਂ ਨੂੰ ਡਰਾ-ਧਮਕਾ ਕੇ ਅਤੇ ਕੇਂਦਰੀ ਏਜੰਸੀਆਂ ਦਾ ਦਬਾਅ ਬਣਾ ਕੇ ਅਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਦੇ ਸੁਪਨੇ ਦੇਖ ਰਹੀ ਹੈ ਪਰ ਭਾਜਪਾ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਪੰਜਾਬੀ ਕਦੇ ਵੀ ਧੌਂਸ ਅਤੇ ਦਬਾਅ ਅੱਗੇ ਨਹੀਂ ਝੁਕਦੇ । ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਭਾਜਪਾ ਨੂੰ ਅਜਿਹਾ ਸਬਕ ਸਿਖਾਉਣਗੇ ਕਿ ਭਾਜਪਾ ਨੂੰ ਮੁੜ ਕਿਸੇ ਵੀ ਰਾਜ ਵਿਚ ਸੀਬੀਆਈ ਅਤੇ ਈ ਡੀ ਦਾ ਡਰਾਵਾ ਦੇਣ ਤੋਂ ਪਹਿਲਾਂ ਕਈ ਵਾਰ ਸੋਚਣਾ ਪਵੇਗਾ । ਇਸ ਮੌਕੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਗੁਰਸ਼ਰਨ ਸਿੰਘ ਛੀਨਾ, ਜਸਕਰਨ ਸਿੰਘ ਬੰਦੇਸ਼ਾ, ਸਤਪਾਲ ਸਿੰਘ ਸੌਖੀ, ਅਰਵਿੰਦਰ ਸਿੰਘ ਭੱਟੀ, ਗੁਰਸ਼ਰਨ ਸਿੰਘ ਗੋਲਡੀ, ਗੁਰਪ੍ਰੀਤ ਗੋਪੀ, ਵਰੁਣ ਰਾਣਾ, ਸਤਨਾਮ ਸਿੰਘ ਮਠਾੜੂ, ਹਰਪ੍ਰੀਤ ਸਿੰਘ ਆਹਲੂਵਾਲੀਆ, ਰਮਨ ਕੁਮਾਰ, ਵਿਕਰਮਜੀਤ ਵਿੱਕੀ, ਵਿਸ਼ਾਖਾ ਸਿੰਘ, ਕਾਮਨਾ ਆਨੰਦ, ਡਾ. ਇੰਦਰ ਪਾਲ, ਸੰਦੀਪ ਸਿੰਘ, ਮਨਦੀਪ ਸਿੰਘ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ.ਟੀ.ਐਮ. ਤੋੜ ਕੇ ਲੁੱਟਣ ਦੀ ਨਾਕਾਮ ਕੋਸ਼ਿਸ਼ ਕਰਨ ਵਾਲੇ ਗਰੋਹ ਦਾ ਪਰਦਾਫਾਸ਼– 2 ਕਾਬੂ ਪਿਸਤੌਲ, ਗੈਸ ਕਟਰ, ਹਥੌੜਾ, ਬਲੈਰੋ... ਅਗਲੀ ਖ਼ਬਰ ਭਾਸ਼ਾ ਵਿਭਾਗ ਨੇ ਖ਼ਾਲਸਾ ਹਾਈ ਸਕੂਲ ’ਚ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
Ad Position 24