08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਰਹੱਦ ਪਾਰ ਤੋਂ ਆਈ 15 ਪਿਸਤੌਲਾਂ ਦੀ ਖੇਪ ਬਰਾਮਦ : ਨਾਬਾਲਗ ਸਮੇਤ 8 ਗਿ੍ਫ਼ਤਾਰ ਹਥਿਆਰਾਂ ਦੀ ਢੋਆ ਢੁਆਈ ਲਈ ਵਰਤੀਆਂ ਜਾ ਰਹੀਆਂ 2 ਕਾਰਾਂ ਵੀ ਬਰਾਮਦ

ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਕ ਨਾਬਾਲਗ ਸਮੇਤ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 15 ਗੈਰ-ਕਾਨੂੰਨੀ ਅਤਿ ਆਧੁਨਿਕ ਵਿਦੇਸ਼ ਪਿਸਤੌਲ ਤੇ ਇਨ੍ਹਾਂ ਅਪਰਾਧਿਕ ਗਤੀਵਿਧੀਆਂ ਲਈ ਵਰਤੀਆਂ ਜਾ ਰਹੀਆਂ 2 ਕਾਰਾਂ ਵੀ ਬਰਾਮਦ ਕੀਤੀਆਂ ਹਨ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 08-10-2026
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਕ ਨਾਬਾਲਗ ਸਮੇਤ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 15 ਗੈਰ-ਕਾਨੂੰਨੀ ਅਤਿ ਆਧੁਨਿਕ ਵਿਦੇਸ਼ ਪਿਸਤੌਲ ਤੇ ਇਨ੍ਹਾਂ ਅਪਰਾਧਿਕ ਗਤੀਵਿਧੀਆਂ ਲਈ ਵਰਤੀਆਂ ਜਾ ਰਹੀਆਂ 2 ਕਾਰਾਂ ਵੀ ਬਰਾਮਦ ਕੀਤੀਆਂ ਹਨ। ਇਹ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੋਜਵਾਨਾਂ ਦੀ ਪਛਾਣ ਸਤਨਾਮ ਸਿੰਘ ਉਰਫ਼ ਸੁੱਖਾ (20), ਵਾਸੀ ਪਿੰਡ ਪੱਤੋ ਹੀਰਾ ਸਿੰਘ, ਭੱਲਾ ਸਿੰਘ (26, ਵਾਸੀ ਪਿੰਡ ਮਾਣੋਕੇ ਗਿੱਲ ਦੋਵੇਂ ਜ਼ਿਲ੍ਹਾ ਮੋਗਾ, ਗੌਤਮ ਸਿੰਘ ਉਰਫ਼ ਬਿੱਲਾ (23) ਵਾਸੀ ਪਿੰਡ ਅਹਿਮਦਪੁਰਾ ਜ਼ਿਲ੍ਹਾ ਤਰਨ ਤਾਰਨ, ਮਨਵੀਰ ਸਿੰਘ ਉਰਫ਼ ਗੁਰਵੀਰ ਸਿੰਘ (24) ਵਾਸੀ ਵਿਸ਼ਾਲ ਨਗਰ ਜ਼ਿਲ੍ਹਾ ਲੁਧਿਆਣਾ, ਜਸਕਰਨਦੀਪ ਸਿੰਘ ਉਰਫ਼ ਜੱਸਾ (23), ਵਾਸੀ ਪਿੰਡ ਭੁੱਚਰ ਕਲਾਂ ਜ਼ਿਲ੍ਹਾ ਤਰਨ ਤਾਰਨ, ਸਿਮਰਨਜੀਤ ਸੰਧੂ ਉਰਫ਼ ਬਿੱਲਾ (27) ਵਾਸੀ ਨੀਵੇਂ ਤੁੰਗ ਤੇ ਅਭੀ ਉਰਫ਼ ਬਾਵਾ (25) ਵਾਸੀ ਵੱਡਾ ਹਰੀਪੁਰਾ ਦੋਵੇਂ ਜ਼ਿਲ੍ਹਾ ਅੰਮਿਤਸਰ ਤੋਂ ਇਲਾਵਾ ਇਕ 17 ਸਾਲਾਂ ਦੇ ਨਾਬਾਲਗ ਵਜੋਂ ਹੋਈ ਹੈ। ਇਨ੍ਹਾਂ ਪਾਸੋਂ ਬਰਾਮਦ ਕੀਤੇ ਪਿਸਤੌਲਾਂ ‘ਚ ਤਿੰਨ .30 ਬੋਰ ਬੈਰੇਟਾ (ਇਟਲੀ ਵਿੱਚ ਬਣੇ), ਇੱਕ .30 ਬੋਰ ਪੀ.ਐਕਸ-5, ਇੱਕ .3 0 ਬੋਰ (ਚੀਨ ਵਿਚ ਬਣਿਆ), ਅੱਠ .30 ਬੋਰ ਅਤੇ ਦੋ .32 ਬੋਰ ਦੇ ਪਿਸਤੌਲ ਦੇ ਨਾਲ-ਨਾਲ 15 ਜ਼ਿੰਦਾ ਕਾਰਤੂਸ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਅਪਰਾਧਿਕ ਗਤੀਵਿਧੀਆਂ ਲਈ ਵਰਤੀਆਂ ਜਾ ਰਹੀਆਂ ਉਨ੍ਹਾਂ ਦੀਆਂ ਦੋ ਕਾਰਾਂ ਨੂੰ ਵੀ ਜ਼ਬਤ ਕੀਤਾ ਹੈ। ਸੀ.ਪੀ. ਸ੍ਰੀ ਗਿੱਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼-ਅਧਾਰਤ ਹਥਿਆਰਾਂ ਦੇ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਖੇਤਰ ਵਿਚ ਅਪਰਾਧੀ ਅਨਸਰਾਂ ਨੂੰ ਅੱਗੇ ਵੰਡਣ ਲਈ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਮੁਲਜ਼ਮਾਂ ਦੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਨਾਲ ਵੀ ਸਬੰਧ ਸਾਹਮਣੇ ਆਏ ਹਨ । ਭਾਂਵੇ ਇਹ ਤਿੰਨ ਵੱਖਰੇ ਵੱਖਰੇ ਅਪਰੇਸ਼ਨ ਸਨ ਪਰ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਇੱਕ ਸਾਂਝੇ ਸਰੋਤ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਰਹੇ ਸਨ ਅਤੇ ਬਾਅਦ ਵਿੱਚ ਵੱਖ-ਵੱਖ ਥਾਵਾਂ ’ਤੇ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ। ਇਸ ਸਬੰਧੀ ਥਾਣਾ ਛਾਉਣੀ, ਇਸਲਾਮਾਬਾਦ ਤੇ ਛੇਹਰਟਾ ਵਿਖੇ ਮਾਮਲੇ ਦਰਜ ਕੀਤੇ ਗਏ ਹਨ। ਇਸ ਮੌਕੇ ਡੀ.ਸੀ.ਪੀ. ਸ਼ਹਿਰੀ ਜਸਕਿਰਨਜੀਤ ਸਿੰਘ ਤੇਜਾ, ਡੀ.ਸੀ.ਪੀ. (ਡੀ) ਪ੍ਰਭਜੋਤ ਸਿੰਘ ਵਿਰਕ ਆਦਿ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਿਦੁਆਰ ਜਨ ਸ਼ਤਾਬਦੀ, ਦਿੱਲੀ ਇੰਟਰਸਿਟੀ ਐਕਸਪ੍ਰੈਸ ਤੇ ਚੰਡੀਗੜ੍ਹ ਐਕਸਪ੍ਰੈਸ ਰੱਦ ਕਈ ਰੇਲ ਗੱਡੀਆਂ ਦੀ ਰਵਾਨਗੀ ’ਚ ਘੰਟਿ... ਅਗਲੀ ਖ਼ਬਰ ਐਲੀਮੈਂਟਰੀ ਟੀਚਰ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਡੀ. ਈ. ਓ. (ਅ) ਨਾਲ ਮੀਟਿੰਗ
Ad Position 24