08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜਥੇ : ਸੂਬਾ ਸਿੰਘ ਡੱਬੇਵਾਲ ਦੀ ਮੌਤ ਕਾਰਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਧਾ ਦਿਨ ਬੰਦ ਰਹੇ - ਜਥੇਦਾਰ ਗੜਗੱਜ ਤੇ ਧਾਮੀ ਵਲੋਂ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜਥੇਦਾਰ ਡੱਬਵਾਲਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਗੁਰੂ ਘਰ ਦੀ ਸੇਵਾ ਅਤੇ ਪੰਥਕ ਕਾਰਜਾਂ ਵਿੱਚ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਤੇ ਉਨ੍ਹਾਂ ਦਾ ਸਹਿਜ, ਨਿਮਰ ਅਤੇ ਸੇਵਾ ਭਾਵਨਾ ਵਾਲਾ ਜੀਵਨ ਹਮੇਸ਼ਾ ਯ ਾਦ ਰਹੇਗਾ। ਇਸੇ ਦੌਰਾਨ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਹਰਭਜਨ ਸਿੰਘ ਵਕਤਾ ਨੇ ਵੀ ਜਥੇਦਾਰ ਡੱਬਵਾਲਾ ਦੇ ਅਕਾਲ ਚਲਾਣੇ ‘ਤੇ ਦੁਖ ਦਾ ਇਜ਼ਹਾਰ ਕੀਤਾ।

Ad Position 21
No active advertisement
ਅਜੀਤ ਡੈਸਕ 08-10-2026
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜਥੇਦਾਰ ਡੱਬਵਾਲਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਗੁਰੂ ਘਰ ਦੀ ਸੇਵਾ ਅਤੇ ਪੰਥਕ ਕਾਰਜਾਂ ਵਿੱਚ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਤੇ ਉਨ੍ਹਾਂ ਦਾ ਸਹਿਜ, ਨਿਮਰ ਅਤੇ ਸੇਵਾ ਭਾਵਨਾ ਵਾਲਾ ਜੀਵਨ ਹਮੇਸ਼ਾ ਯ ਾਦ ਰਹੇਗਾ। ਇਸੇ ਦੌਰਾਨ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਹਰਭਜਨ ਸਿੰਘ ਵਕਤਾ ਨੇ ਵੀ ਜਥੇਦਾਰ ਡੱਬਵਾਲਾ ਦੇ ਅਕਾਲ ਚਲਾਣੇ ‘ਤੇ ਦੁਖ ਦਾ ਇਜ਼ਹਾਰ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਜਥੇਦਾਰ ਡੱਬਵਾਲਾ ਨਮਿਤ ਅਰਦਾਸ ਕੀਤੀ ਤੇ ਸ਼ੋਕ ਵਜੋਂ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ ਬੰਦ ਰੱਖੇ ਗਏ। 07 ਏਐਸਆਰ62 ਸਵ: ਸੂਬਾ ਸਿੰਘ ਡੱਬਵਾਲਾ
Ad Position 22
No active advertisement
ਪਿਛਲੀ ਖ਼ਬਰ ਪਿੰਡ ਸੁਲਤਾਨਵਿੰਡ ਦੇ ਅਕਾਸ਼ ਵਿਹਾਰ ਵਿਖੇ ਕੂੜੇ ਨੇ ਇਲਾਕਾ ਵਾਸੀਆਂ ਦੇ ਨੱਕ ’ਚ ਕੀਤਾ ਦਮ ਲੋਕਾਂ ਵਲੋਂ ਪ੍ਰਸ਼ਾਸਨ ਤੋਂ ਕ... ਅਗਲੀ ਖ਼ਬਰ ਮਹਿੰਦਰਾ ਟਰੈਕਟਰਜ਼ ਦੇ ਜ਼ੋਨਲ ਹੈੱਡ ਲਲਿਤ ਜੈਨ ਵਲੋਂ ਨਵੀਂ ਬ੍ਰਾਂਚ ‘ਰੋਇਲ ਐਗਰੋ’ ਦਾ ਕੀਤਾ ਦੌਰਾ
Ad Position 24