ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰਭਜਨ ਸਿੰਘ ਈ.ਟੀ.ਓ. ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਜੰਡਿਆਲਾ ਗੁਰੂ, 7 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਪਿੰਡ ਦੇਵੀਦਾਸਪੁਰਾ ਤੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.
ਜੰਡਿਆਲਾ ਗੁਰੂ, 7 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਪਿੰਡ ਦੇਵੀਦਾਸਪੁਰਾ ਤੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ, ਸਰਪੰਚ ਮਨਪ੍ਰੀਤ ਸਿੰਘ, ਮੈਂਬਰ ਜਸਵਿੰਦਰ ਸਿੰਘ, ਗੁਰਦੀਪ ਸਿੰਘ, ਮੈਂਬਰ ਅੰਗਰੇਜ਼ ਸਿੰਘ, ਲਾਖਣ ਪ੍ਰਧਾਨ, ਬਲਾਕ ਪ੍ਰਧਾਨ ਨਿਸ਼ਾਨ ਸਿੰਘ, ਜਥੇਦਾਰ ਭੁਪਿੰਦਰ ਸਿੰਘ, ਕਾਬਲ ਸਿੰਘ, ਦਿਲਬਾਗ ਸਿੰਘ, ਬਲਵਿੰਦਰ ਸਿੰਘ, ਵਰਿੰਦਰ ਸਿੰਘ ਜੰਮੂ, ਸੁਖਜਿੰਦਰ ਸਿੰਘ ਗਿੰਦਾ, ਸ਼ਮਸ਼ੇਰ ਸਿੰਘ ਸ਼ੇਰਾ, ਜਸਪਾਲ ਸਿੰਘ ਫ਼ੌਜੀ ਸਮੇਤ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਸਮੂਹ ਹਾਜ਼ਰੀਨ ਨੇ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪਰਮਾਤਮਾ ਅੱਗੇ ਯਾਤਰਾ ਸਫ਼ਲ ਹੋਣ ਦੀ ਅਰਦਾਸ ਕੀਤੀ।