09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਿੰਡ ਵਡਾਲਾ ਕਲਾਂ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ

ਬਾਬਾ ਬਕਾਲਾ ਸਾਹਿਬ, 8 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਖੱਬੀਆਂ ਪਾਰਟੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਜ਼ਮਹੂਰੀ ਕਿਸਾਨ ਸਭਾ ਪੰਜਾਬ ਅਤੇ ਸਹਿਯੋਗੀ ਜਥੇਬੰਦੀ ਦਿਹਾਤੀ ਮਜ਼ਦੂਰ ਸਭਾ ਵਲੋਂ ਦਿੱਤੇ ਸੱਦੇ ਮੁਤਾਬਕ ਪਿੰਡ ਵਡਾਲਾ ਕਲਾਂ (ਬਾਬਾ ਬਕਾਲਾ ਸਾਹਿਬ) ਵਿਖੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਜਿਸ ਦੀ ਅਗਵਾਈ ਸਾਥੀ ਸੂਬਾ ਸਿੰਘ ਵਡਾਲਾ ਨੇ ਕੀਤੀ ।

Ad Position 21
No active advertisement
ਅਜੀਤ ਡੈਸਕ 09-10-2026
ਬਾਬਾ ਬਕਾਲਾ ਸਾਹਿਬ, 8 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਖੱਬੀਆਂ ਪਾਰਟੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਜ਼ਮਹੂਰੀ ਕਿਸਾਨ ਸਭਾ ਪੰਜਾਬ ਅਤੇ ਸਹਿਯੋਗੀ ਜਥੇਬੰਦੀ ਦਿਹਾਤੀ ਮਜ਼ਦੂਰ ਸਭਾ ਵਲੋਂ ਦਿੱਤੇ ਸੱਦੇ ਮੁਤਾਬਕ ਪਿੰਡ ਵਡਾਲਾ ਕਲਾਂ (ਬਾਬਾ ਬਕਾਲਾ ਸਾਹਿਬ) ਵਿਖੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਜਿਸ ਦੀ ਅਗਵਾਈ ਸਾਥੀ ਸੂਬਾ ਸਿੰਘ ਵਡਾਲਾ ਨੇ ਕੀਤੀ । ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਮੀਤ ਪ੍ਰਧਾਨ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਸਾਥੀ ਅਮਰੀਕ ਸਿੰਘ ਦਾਊਦ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਦੀ ਭਾਜਪਾ ਦੀ ਸ਼ਹਿ ਉੱਪਰ ਵੋਟਾਂ ਕੱਟਣ ਦੀ ਗ਼ੈਰ ਕਾਨੂੰਨੀ ਪ੍ਰਕਿਰਿਆ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਲਬਾਗ ਸਿੰਘ, ਜਸਵੰਤ ਸਿੰਘ, ਸੁਰਜੀਤ ਸਿੰਘ, ਜੋਗਿੰਦਰ ਸਿੰਘ, ਬਲਰਾਜ ਸਿੰਘ, ਮੈਂਬਰ ਪੰਚਾਇਤ ਸ਼ਮਸ਼ੇਰ ਸਿੰਘ, ਨਵਾਬ ਸਿੰਘ, ਦਲਬੀਰ ਸਿੰਘ, ਬਲਜੀਤ ਸਿੰਘ ਬੱਲਾ, ਮਨਦੀਪ ਸਿੰਘ, ਜਸਬੀਰ ਕੌਰ, ਰਜਵੰਤ ਕੌਰ, ਰਾਜਦੀਪ ਕੌਰ, ਸੁਨੀਤਾ ਰਾਣੀ, ਪਰਮਜੀਤ ਕੌਰ, ਬਲਵਿੰਦਰ ਕੌਰ ਪੱਲ੍ਹਾ ਸੰਨੀ, ਚਰਨਜੀਤ ਸਿੰਘ, ਨਰਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਵੀਦਾਸਪੁਰਾ ਤੋਂ ਨਿਸ਼ਾਨ ਸਿੰਘ ਗਿੱਲ ‘ਆਪ’ ਦੇ ਐੱਸ.ਸੀ. ਵਿੰਗ ਦੇ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਰੇਅ ਵੰਨ ਇੰਟਰਨੈਸ਼ਨਲ ਸੀਨੀ: ਸੈਕੰ: ਸਕੂਲ ਮਜੀਠਾ ਵਿਖੇ ਅਧਿਆਪਕਾਂ ਦਾ ਵਿਸ਼ੇਸ਼ ਸੈਮੀਨਾਰ
Ad Position 24