ਜੰਡਿਆਲਾ ਗੁਰੂ ਵਿਚ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੀ ਅਹਿਮ ਮੀਟਿੰਗ
ਜੰਡਿਆਲਾ ਗੁਰੂ, 8 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਪੱਤੀ ਬਾਜ ਕੀ ਵਿਖੇ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਸਲਾਹਕਾਰ ਸਰਦਾਰ ਵਰਿੰਦਰ ਸਿੰਘ ਸ਼ੇਰਾ ਦੀ ਅਗਵਾਈ ਹੇਠ ਇਕ ਪ੍ਰਭਾਵਸ਼ਾਲੀ ਮੀਟਿੰਗ ਕਰਵਾਈ ਗਈ। ਇਸ ਮੌਕੇ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਭਾਈ ਜੁਗਰਾਜ ਸਿੰਘ ਅਤੇ ਸ਼ਹਿਰੀ ਪ੍ਰਧਾਨ ਭਾਈ ਅਮਨਦੀਪ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਜੰਡਿਆਲਾ ਗੁਰੂ, 8 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਪੱਤੀ ਬਾਜ ਕੀ ਵਿਖੇ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਸਲਾਹਕਾਰ ਸਰਦਾਰ ਵਰਿੰਦਰ ਸਿੰਘ ਸ਼ੇਰਾ ਦੀ ਅਗਵਾਈ ਹੇਠ ਇਕ ਪ੍ਰਭਾਵਸ਼ਾਲੀ ਮੀਟਿੰਗ ਕਰਵਾਈ ਗਈ। ਇਸ ਮੌਕੇ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਭਾਈ ਜੁਗਰਾਜ ਸਿੰਘ ਅਤੇ ਸ਼ਹਿਰੀ ਪ੍ਰਧਾਨ ਭਾਈ ਅਮਨਦੀਪ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਕੋਟਲਾ, ਬਿਕਰਮ ਸਿੰਘ ਕੋਟਲਾ ਸੇਵਾਦਾਰ ਹਲਕਾ ਜੰਡਿਆਲਾ ਗੁਰੂ, ਮਨਿੰਦਰ ਸਿੰਘ ਖ਼ਾਲਸਾ ਸੁਪਰ ਸਟੋਰ ਵਾਲੇ, ਰਣਜੀਤ ਸਿੰਘ ਰਾਣਾ ਸੀਨੀਅਰ ਮੀਤ ਪ੍ਰਧਾਨ, ਵਿਸ਼ਵਜੀਤ ਸਿੰਘ, ਆਗਿਆਪਾਲ ਸਿੰਘ, ਏਕਮਜੋਤ ਸਿੰਘ, ਸੁਖ ਸੁਨਿਆਰਾ, ਸਾਹਿਲਪ੍ਰੀਤ ਸਿੰਘ, ਜਤਿੰਦਰ ਸਿੰਘ, ਦਿਲਬਾਗ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਟੋਨੀ ਬੰਡਾਲਾ, ਮਿੰਟੂ ਬੰਡਾਲਾ, ਸੁਖਵਿੰਦਰ ਸਿੰਘ ਬੰਡਾਲਾ, ਬਲਬੀਰ ਸਿੰਘ, ਲਖਵਿੰਦਰ ਸਿੰਘ ਜੌਹਲ, ਧਿਆਨ ਸਿੰਘ ਛੀਨਾ ਆਦਿ ਹਾਜ਼ਰ ਸਨ।