ਜੋਧ ਸਿੰਘ ਸਮਰਾ ਵਲੋਂ ਚੱਕਡੋਗਰਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸੱਤਾਧਾਰੀ ਧਿਰ ’ਤੇ ਚੁੱਕੇ ਸਵਾਲ
ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜੋਧ ਸਿੰਘ ਸਮਰਾ ਨੇ ਅੱਜ ਸਰਹੱਦੀ ਪਿੰਡ ਚੱਕ ਡੋਗਰਾਂ ਵਿਖੇ ਪਹੁੰਚ ਕੇ ਪਿੰਡ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸੱਤਾਧਾਰੀ ਧਿਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪਿੰਡ ਦੀ ਮੌਜੂਦਾ ਮਹਿਲਾ ਸਰਪੰਚ ਪਰਮਜੀਤ ਕੌਰ ਦੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸੰਬੰਧਿਤ ਹੋਣ ਕਾਰਨ ਪਿੰਡ ਨਾਲ ਕਥਿਤ ਤੌਰ ’ਤੇ ਪੱਖਪਾਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵਲੋਂ ਚੁਣੀ ਗਈ ਪੰਚਾਇਤ ਨੂੰ ਵਿਕਾਸ ਕਾਰਜ ਕਰਵਾਉਣ ਤੋਂ ਰੋਕਿਆ ਜਾ ਰਿਹਾ ਹੈ।
ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜੋਧ ਸਿੰਘ ਸਮਰਾ ਨੇ ਅੱਜ ਸਰਹੱਦੀ ਪਿੰਡ ਚੱਕ ਡੋਗਰਾਂ ਵਿਖੇ ਪਹੁੰਚ ਕੇ ਪਿੰਡ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸੱਤਾਧਾਰੀ ਧਿਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪਿੰਡ ਦੀ ਮੌਜੂਦਾ ਮਹਿਲਾ ਸਰਪੰਚ ਪਰਮਜੀਤ ਕੌਰ ਦੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸੰਬੰਧਿਤ ਹੋਣ ਕਾਰਨ ਪਿੰਡ ਨਾਲ ਕਥਿਤ ਤੌਰ ’ਤੇ ਪੱਖਪਾਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵਲੋਂ ਚੁਣੀ ਗਈ ਪੰਚਾਇਤ ਨੂੰ ਵਿਕਾਸ ਕਾਰਜ ਕਰਵਾਉਣ ਤੋਂ ਰੋਕਿਆ ਜਾ ਰਿਹਾ ਹੈ। ਜੋਧ ਸਿੰਘ ਸਮਰਾ ਨੇ ਪਿੰਡ ਵਿਚ ਖੜ੍ਹੇ ਗੰਦੇ ਪਾਣੀ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਖ਼ਾਸ ਤੌਰ ’ਤੇ ਗੁਰਦੁਆਰਾ ਸਾਹਿਬ ਦੇ ਨੇੜੇ ਖੜ੍ਹੇ ਪਾਣੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਵੇਰੇ-ਸ਼ਾਮ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਨੂੰ ਇਸ ਗੰਦੇ ਪਾਣੀ ਵਿਚੋਂ ਲੰਘਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਖੜ੍ਹੇ ਪਾਣੀ ਕਾਰਨ ਬਦਬੂ ਫੈਲ ਰਹੀ ਹੈ ਅਤੇ ਲੋਕਾਂ ਵਿਚ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਸ. ਸਮਰਾ ਨੇ ਕਿਹਾ ਕਿ ਇਹ ਕਿਸੇ ਇੱਕ ਘਰ ਜਾਂ ਵਿਅਕਤੀ ਦੀ ਸਮੱਸਿਆ ਨਹੀਂ, ਸਗੋਂ ਪੂਰੇ ਪਿੰਡ ਦੀ ਸਮੱਸਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਚਾਇਤ ਦੇ ਅਕਾਲੀ ਦਲ ਨਾਲ ਜੁੜੇ ਹੋਣ ਕਾਰਨ ਪੰਚਾਇਤ ਕੋਲ ਲੱਖਾਂ ਰੁਪਏ ਫ਼ੰਡ ਜਮ੍ਹਾਂ ਹੋਣ ਕਾਰਨ ਕਥਿਤ ਤੌਰ ’ਤੇ ਵਿਕਾਸ ਕਾਰਜਾਂ ਨੂੰ ਜਾਣਬੁੱਝ ਕੇ ਅਣਦੇਖਿਆਂ ਕੀਤਾ ਜਾ ਰਿਹਾ ਹੈ। ਸਮਰਾ ਨੇ ਕਿਹਾ ਕਿ ਜੇਕਰ ਸਥਾਨਕ ਪੱਧਰ ’ਤੇ ਲੋਕਾਂ ਦੀ ਸੁਣਵਾਈ ਨਹੀਂ ਹੁੰਦੀ ਤਾਂ ਪੰਚਾਇਤ ਨੂੰ ਅਦਾਲਤ ਦਾ ਰੁਖ਼ ਕਰਨਾ ਪੈ ਰਿਹਾ ਹੈ ਅਤੇ ਇਸ ਸੰਬੰਧੀ ਮਾਣਯੋਗ ਅਦਾਲਤ ਵੱਲ ਵੀ ਰੁਖ ਕੀਤਾ ਗਿਆ ਹੈ। ਸੜਕਾਂ ਦੇ ਵਿਕਾਸ ਦੀਆਂ ਵੀਡੀਓਆਂ ਨਾਲ ਪਿੰਡਾਂ ਦੀ ਅਸਲ ਤਸਵੀਰ ਨਹੀਂ ਬਦਲਦੀ : ਜੋਧ ਸਿੰਘ ਸਮਰਾ ਹਲਕਾ ਇੰਚਾਰਜ ਸ. ਸਮਰਾ ਨੇ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਦੇ ਦਾਅਵਿਆਂ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਵੱਡੀਆਂ ਸੜਕਾਂ ਅਤੇ ਹਾਈਵੇ ਬਣਾਉਣ ਦੀਆਂ ਵੀਡੀਓਆਂ ਦਿਖਾਉਣ ਦੀ ਬਜਾਏ ਸਰਕਾਰ ਨੂੰ ਪਿੰਡਾਂ ਦੀਆਂ ਅੰਦਰੂਨੀ ਗਲੀਆਂ ਅਤੇ ਨਿਕਾਸੀ ਪ੍ਰਬੰਧ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੱਕ ਡੋਗਰਾਂ ਤੋਂ ਇਲਾਵਾ ਹਲਕੇ ਦੇ ਕਈ ਹੋਰ ਪਿੰਡਾਂ ਵਿਚ ਵੀ ਪਾਣੀ ਦੀ ਨਿਕਾਸੀ ਅਤੇ ਬੁਨਿਆਦੀ ਸਹੂਲਤਾਂ ਦੀਆਂ ਸਮੱਸਿਆਵਾਂ ਮੌਜੂਦ ਹਨ। ਉਨ੍ਹਾਂ ਧਾਰੀਵਾਲ ਕਲੇਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਉੱਥੇ ਵੀ ਪਾਣੀ ਦੀ ਨਿਕਾਸੀ ਦਾ ਮਾਮਲਾ ਉਨ੍ਹਾਂ ਵਲੋਂ ਉਠਾਇਆ ਗਿਆ ਸੀ ਅਤੇ ਪ੍ਰਸ਼ਾਸਨ ਵਲੋਂ ਸਮੱਸਿਆ ਹੱਲ ਕਰਨ ਲਈ ਸਮਾਂ ਦਿੱਤਾ ਗਿਆ ਸੀ, ਪਰ ਉਨ੍ਹਾਂ ਅਨੁਸਾਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਸਥਿਤੀ ਵਿਚ ਕੋਈ ਖ਼ਾਸ ਸੁਧਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਹਲਕੇ ਦੇ ਪਿੰਡਾਂ ਵਿਚ ਹੋਏ ਵਿਕਾਸ ਕਾਰਜਾਂ ਦੀ ਪੜਤਾਲ ਕਰਵਾਉਣ ਲਈ ਮਾਮਲਾ ਉਠਾਉਣਗੇ ਅਤੇ ਜਿੱਥੇ ਵੀ ਲੋਕਾਂ ਵਲੋਂ ਬੇਨਿਯਮੀਆਂ ਦੀ ਸ਼ਿਕਾਇਤ ਕੀਤੀ ਜਾ ਰਹੀ ਹੈ, ਉੱਥੇ ਜਾਂਚ ਕਰਵਾਈ ਜਾਵੇਗੀ। ਇਸ ਮੌਕੇ ਮਹਿਲਾ ਸਰਪੰਚ ਦੇ ਪਤੀ ਸਾਬਕਾ ਸਰਪੰਚ ਦਲਬੀਰ ਸਿੰਘ ਚੱਕ ਡੋਗਰਾ, ਜੋ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਵੀ ਹਨ, ਨੇ ਵੀ ਪਿੰਡ ਦੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਸ਼ੇਰਾ ਤੇੜਾ ਰਾਜਪੂਤਾਂ, ਡਾ: ਬਲਰਾਜ ਸਿੰਘ ਜਗਦੇਵ ਖ਼ੁਰਦ, ਪੀ.ਏ ਗੁਰਭੇਜ ਸਿੰਘ ਭੱਟੀ, ਪ੍ਰਧਾਨ ਗੁਰਜੰਟ ਸਿੰਘ ਅਜਨਾਲਾ, ਸਾਬਕਾ ਸਰਪੰਚ ਪਰਗਟ ਸਿੰਘ ਚੱਕਬਾਲਾ, ਸਾਬਕਾ ਸਰਪੰਚ ਪੁੰਨਣ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ। 08 ਏਐੱਸਆਰ40