09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਇਤਿਹਾਸਕ ਗੁਰਦੁਆਰਾ ਭਾਈ ਹਰਦਾਸ ਜੀ ਬੁਰਜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ

ਚੋਗਾਵਾਂ, 8 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਇਤਿਹਾਸਕ ਗੁਰਦੁਆਰਾ ਭਾਈ ਹਰਦਾਸ ਜੀ ਬੁਰਜ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐੱਨ. ਆਰ.

Ad Position 21
No active advertisement
ਅਜੀਤ ਡੈਸਕ 09-10-2026
ਚੋਗਾਵਾਂ, 8 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਇਤਿਹਾਸਕ ਗੁਰਦੁਆਰਾ ਭਾਈ ਹਰਦਾਸ ਜੀ ਬੁਰਜ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐੱਨ.ਆਰ.ਆਈ. ਵੀਰਾਂ, ਸਮੂਹ ਨਗਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਗੁਰੂ ਘਰ ਦੀ ਨਵੀਂ ਬਣੀ ਸੁੰਦਰ ਆਲੀਸ਼ਾਨ ਇਮਾਰਤ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੂਰੀ ਸ਼ਰਧਾ-ਭਾਵਨਾ ਅਤੇ ਮਰਯਾਦਾ ਅਨੁਸਾਰ ਕੀਤਾ ਗਿਆ। ਇਸ ਸ਼ੁਭ ਅਵਸਰ ’ਤੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸੰਤ ਮਹਾਂਪੁਰਖ ਬਾਬਾ ਜਰਨੈਲ ਸਿੰਘ ਲੋਪੋਕੇ, ਸੇਵਾਦਾਰ ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਬਾਬਾ ਜੋਗਿੰਦਰ ਸਿੰਘ ਲੋਪੋਕੇ ਸਮੇਤ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਚਰਨਾਂ ਵਿਚ ਸੀਸ ਨਿਵਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਸੇਵਕ ਬਾਬਾ ਭਾਈ ਹਰਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅਤੇ ਕਬੱਡੀ ਸ਼ੋਅ ਮੈਚ 10 ਅਕਤੂਬਰ ਦਿਨ ਸ਼ਨੀਵਾਰ ਨੂੰ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਵਿਦਿਆਰਥਣਾਂ ਨੇ ਅਥਲੈਟਿਕਸ ਵਿਚ 52 ਮੈਡਲ ਜਿੱਤੇ ਅਗਲੀ ਖ਼ਬਰ ਕਿਸਾਨਾਂ ਨੇ ਮੀਟਿੰਗ ਕੀਤੀ ਤੇ ਮੁੱਖ ਚੋਣ ਕਮਿਸ਼ਨਰ ਦਾ ਸਾੜਿਆ ਪੁਤਲਾ
Ad Position 24