ਪਰਾਲੀ ਨਾ ਸਾੜਨ ਸੰਬੰਧੀ ਖਿਲਚੀਆਂ ਸਕੂਲ ’ਚ ਜਾਗਰੂਕਤਾ ਮੁਹਿੰਮ
ਟਾਂਗਰਾ, 8 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪਰਾਲੀ ਸਾੜਨ ਦੀ ਸਮੱਸਿਆ ਪ੍ਰਤੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਵਿਖੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ.
ਟਾਂਗਰਾ, 8 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪਰਾਲੀ ਸਾੜਨ ਦੀ ਸਮੱਸਿਆ ਪ੍ਰਤੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਵਿਖੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰਜੀਤ ਸਿੰਘ ਦੋਸਾਂਝ ਤੇ ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਬਾਬਾ ਬਕਾਲਾ ਸਾਹਿਬ ਡਾ. ਰਸ਼ਪਾਲ ਸਿੰਘ ਬੰਡਾਲਾ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਵਿਚ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਪੇਂਟਿੰਗ, ਲੇਖ ਲਿਖਣ ਅਤੇ ਭਾਸ਼ਣ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਰਸ਼ਪਾਲ ਸਿੰਘ ਬੰਡਾਲਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣਾ ਸਿਰਫ਼ ਹਵਾ ਪ੍ਰਦੂਸ਼ਨ ਦਾ ਕਾਰਨ ਹੀ ਨਹੀਂ ਬਣਦਾ, ਸਗੋਂ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਸਤਵੰਤ ਕੌਰ ਨੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਬੇਲਰ, ਸੁਪਰ ਸੀਡਰ, ਮਲਚਰ, ਪਲਟਾਵਾਂ ਹਲ, ਸਰਫੇਸ ਸੀਡਰ ਅਤੇ ਜ਼ੀਰੋ ਡਰਿੱਲ ਆਦਿ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਰਵਾਏ ਗਏ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਭਾਗ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਣਜੀਤ ਕੱਕੜ, ਵਾਈਸ ਪ੍ਰਿੰਸੀਪਲ ਵੰਦਨਾ, ਲੈਕਚਰਾਰ ਜਗਰੂਪ ਕੌਰ, ਡਾ. ਬਲਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਨਿਸ਼ਾਨ ਸਿੰਘ ਏ.ਐੱਸ.ਆਈ., ਸਕੂਲ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।