‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਤਾਲਮੇਲ ਕਮੇਟੀ ਦਾ ਗਠਨ
ਰਾਮ ਤੀਰਥ, 8 ਅਕਤੂਬਰ (ਧਰਵਿੰਦਰ ਸਿੰਘ ਔਲਖ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਕੌਮੀ ਏਕਤਾ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਦੀਆਂ ਸੁਹਿਰਦ ਤੇ ਹਮਖਿਆਲੀ ਜਥੇਬੰਦੀਆਂ ਸਮੇਤ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਜਥੇਬੰਦੀਆਂ ਨਾਲ ਤਾਲਮੇਲ ਵਧਾਉਣ ਲਈ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਹਲਕਾ ਰਾਜਾਸਾਂਂਸੀ ਤੋਂ ਸੇਵਾਦਾਰ ਦਿਲਬਾਗ ਸਿੰਘ ਕੋਹਾਲੀ ਨੇ ਦੱਸਿਆ ਕਿ ਕਮੇਟੀ ਵਿਚ ਸੁਖਵਿੰਦਰ ਸਿੰਘ ਅਗਵਾਨ ਨੂੰ ਕੋਆਰਡੀਨੇਟਰ ਇੰਚਾਰਜ, ਜਦਕਿ ਪ੍ਰਗਟ ਸਿੰਘ ਰਈਆ ਅਤੇ ਪ੍ਰੋ.
ਰਾਮ ਤੀਰਥ, 8 ਅਕਤੂਬਰ (ਧਰਵਿੰਦਰ ਸਿੰਘ ਔਲਖ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਕੌਮੀ ਏਕਤਾ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਦੀਆਂ ਸੁਹਿਰਦ ਤੇ ਹਮਖਿਆਲੀ ਜਥੇਬੰਦੀਆਂ ਸਮੇਤ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਜਥੇਬੰਦੀਆਂ ਨਾਲ ਤਾਲਮੇਲ ਵਧਾਉਣ ਲਈ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਹਲਕਾ ਰਾਜਾਸਾਂਂਸੀ ਤੋਂ ਸੇਵਾਦਾਰ ਦਿਲਬਾਗ ਸਿੰਘ ਕੋਹਾਲੀ ਨੇ ਦੱਸਿਆ ਕਿ ਕਮੇਟੀ ਵਿਚ ਸੁਖਵਿੰਦਰ ਸਿੰਘ ਅਗਵਾਨ ਨੂੰ ਕੋਆਰਡੀਨੇਟਰ ਇੰਚਾਰਜ, ਜਦਕਿ ਪ੍ਰਗਟ ਸਿੰਘ ਰਈਆ ਅਤੇ ਪ੍ਰੋ. ਰਣਜੀਤ ਸਿੰਘ ਧਨੋਆ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਪੰਜਾਬ ਦੀਆਂ ਰਾਜਨੀਤਿਕ, ਕਿਸਾਨ, ਮਜ਼ਦੂਰ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨਾਲ ਸੰਪਰਕ ਤੇ ਤਾਲਮੇਲ ਸਥਾਪਿਤ ਕਰਨ ਲਈ ਕੰਮ ਕਰੇਗੀ। ਇਸ ਮੌਕੇ ਦਿਲਬਾਗ ਸਿੰਘ ਕੋਹਾਲੀ ਨੇ ਨਵ-ਨਿਯੁਕਤ ਕੋਆਰਡੀਨੇਟਰ ਇੰਚਾਰਜ ਸੁਖਵਿੰਦਰ ਸਿੰਘ ਅਗਵਾਨ ਨੂੰ ਸਨਮਾਨਿਤ ਵੀ ਕੀਤਾ। 08 ਏਐਸਆਰ82