09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮਜੀਠਾ ਨੇੜੇ ਸਕੂਲੀ ਵੈਨ ਦੀ ਮੋਟਰ ਸਾਕਈਲ ਨਾਲ ਭਿਆਨਕ ਟੱਕਰ ’ਚ ਸਵਾਰ ਨਾਨੀ-ਦੋਹਤੇ ਦੀ ਮੌਤ ਹਾਦਸੇ ਤੋਂ ਬਾਅਦ ਵੈਨ ਚਾਲਕ ਮੌਕੇ ਤੋਂ ਫ਼ਰਾਰ

ਮਜੀਠਾ, 8 ਅਕਤੂਬਰ (ਜਗਤਾਰ ਸਿੰਘ ਸਹਿਮੀ)-ਪੁਲਿਸ ਥਾਣਾ ਮਜੀਠਾ ਅਧੀਨ ਆਉਂਦੇ ਸੋਹੀਆਂ ਰੋਡ ’ਤੇ ਅੱਜ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਸਕੂਲੀ ਵੈਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਅਤੇ ਉਸ ਦੀ ਨਾਨੀ ਦੀ ਮੌਤ ਹੋਣ ਦਾ ਸਮਾਚਾਰ ਹੈ। ਹਾਦਸੇ ਤੋਂ ਬਾਅਦ ਸਕੂਲੀ ਵੈਨ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

Ad Position 21
No active advertisement
ਨੌਜਵਾਨ ਮਹਿਕਪ੍ਰੀਤ ਸਿੰਘ ਤੇ ਉਸ ਦੀ ਨਾਨੀ ਕਸ਼ਮੀਰ ਕੌਰ ਦੀ ਫਾਈਲ ਤਸਵੀਰ । ਤਸਵੀਰ : ਸਹਿਮੀ 09-10-2026
ਮਜੀਠਾ, 8 ਅਕਤੂਬਰ (ਜਗਤਾਰ ਸਿੰਘ ਸਹਿਮੀ)-ਪੁਲਿਸ ਥਾਣਾ ਮਜੀਠਾ ਅਧੀਨ ਆਉਂਦੇ ਸੋਹੀਆਂ ਰੋਡ ’ਤੇ ਅੱਜ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਸਕੂਲੀ ਵੈਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਅਤੇ ਉਸ ਦੀ ਨਾਨੀ ਦੀ ਮੌਤ ਹੋਣ ਦਾ ਸਮਾਚਾਰ ਹੈ। ਹਾਦਸੇ ਤੋਂ ਬਾਅਦ ਸਕੂਲੀ ਵੈਨ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕੋਟ ਕਰਮਚੰਦ ਵਾਸੀ ਮਹਿਕਪ੍ਰੀਤ ਸਿੰਘ ਪੁੱਤਰ ਅੰਮ੍ਰਿਤਪਾਲ ਸਿੰਘ ਆਪਣੀ ਨਾਨੀ ਕਸ਼ਮੀਰ ਕੌਰ ਪਤਨੀ ਗੁਰਨਾਮ ਸਿੰਘ ਨਾਲ ਮੋਟਰਸਾਈਕਲ ਨੰਬਰ ਬੀ.ਬੀ.-18-ਐਕਸ-8736 ‘ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਤੋਂ ਆਪਣੇ ਨਾਨਕੇ ਪਿੰਡ ਕੋਟ ਕਰਮਚੰਦ ਵੱਲ ਜਾ ਰਿਹਾ ਸੀ। ਜਦੋਂ ਉਹ ਸੋਹੀਆਂ ਰੋਡ ’ਤੇ ਮਜੀਠਾ ਨੇੜੇ ਪਹੁੰਚੇ ਤਾਂ ਇੱਕ ਸਕੂਲੀ ਵੈਨ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਮਹਿਕਪ੍ਰੀਤ ਸਿੰਘ ਅਤੇ ਉਸ ਦੀ ਨਾਨੀ ਕਸ਼ਮੀਰ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮਜੀਠਾ ਪੁਲਿਸ ਤੋਂ ਏ.ਐਸ.ਆਈ. ਕੁਲਦੀਪ ਸਿੰਘ ਆਪਣੀ ਟੀਮ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ, ਹਾਦਸਾਗ੍ਰਸਤ ਮੋਟਰਸਾਈਕਲ ਅਤੇ ਸਕੂਲੀ ਵੈਨ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਜੀਠਾ ਦੇ ਐੱਸ.ਐੱਚ.ਓ. ਕਰਮਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਸਕੂਲੀ ਵੈਨ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। 08 ਏਐਸਆਰ105
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਦੀਆਂ ਨੈੱਟਬਾਲ ਟੀਮਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਮੱਲਾਂ ਮਾਰੀਆਂ ਅਗਲੀ ਖ਼ਬਰ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਪਰਗਟ ਸਿੰਘ ਤੇ ਸਚਿਨ ਪਾਇਲਟ ਦਾ ਕੀਤਾ ਸਵਾਗ...
Ad Position 24