ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਦੀਆਂ ਨੈੱਟਬਾਲ ਟੀਮਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਮੱਲਾਂ ਮਾਰੀਆਂ
ਰਈਆ, 8 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਸਥਾਨਿਕ ਇਲਾਕੇ ਵਿਦਿਆ, ਸਭਿਆਚਾਰ, ਖੇਡਾਂ ਅਤੇ ਹੋਰ ਵੱਖ-2 ਗਤੀਵਿਧੀਆਂ ਵਿਚ ਮੋਹਰੀ ਜਾਂਦੀ ਸੰਸਥਾਂ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਦੀਆਂ ਨੈੱਟਬਾਲ ਟੀਮਾਂ ਨੇ ‘‘ਖੇਡਾਂ ਵਤਨ ਪੰਜਾਬ ਦੀਆਂ’’ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਜ਼ਿਲ੍ਹਾ ਪੱਧਰੀ ਮੁਕਾਬਲੇ 3 ਅਤੇ 4 ਅਕਤੂਬਰ ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਕਰਵਾਏ ਗਏ।
ਰਈਆ, 8 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਸਥਾਨਿਕ ਇਲਾਕੇ ਵਿਦਿਆ, ਸਭਿਆਚਾਰ, ਖੇਡਾਂ ਅਤੇ ਹੋਰ ਵੱਖ-2 ਗਤੀਵਿਧੀਆਂ ਵਿਚ ਮੋਹਰੀ ਜਾਂਦੀ ਸੰਸਥਾਂ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਦੀਆਂ ਨੈੱਟਬਾਲ ਟੀਮਾਂ ਨੇ ‘‘ਖੇਡਾਂ ਵਤਨ ਪੰਜਾਬ ਦੀਆਂ’’ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਜ਼ਿਲ੍ਹਾ ਪੱਧਰੀ ਮੁਕਾਬਲੇ 3 ਅਤੇ 4 ਅਕਤੂਬਰ ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਕਰਵਾਏ ਗਏ। ਲੜਕੀਆਂ ਦੀ ਅੰਡਰ-17 ਟੀਮ ਅਤੇ ਲੜਕਿਆਂ ਦੀ ਅੰਡਰ-17 ਟੀਮ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਕਾਂਸੀ ਦੇ ਤਗਮੇ ਹਾਸਲ ਕੀਤੇ। ਇਸ ਤੋਂ ਇਲਾਵਾ ਲੜਕਿਆਂ ਦੀ ਅੰਡਰ-21 ਟੀਮ ਨੇ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਤਰ੍ਹਾਂ ਸਕੂਲ ਦੀ ਝੋਲੀ ਵਿੱਚ ਕੁੱਲ ਤਿੰਨ ਤਗਮੇ ਪਏ। ਇਸ ਮਾਣਮੱਤੀ ਪ੍ਰਾਪਤੀ ’ਤੇ ਟਰੱਸਟ ਦੇ ਪ੍ਰਧਾਨ ਮੈਡਮ ਸਤਨਾਮ ਕੌਰ ਸੇਖੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੰਵਰਦੀਪ ਸਿੰਘ ਸੇਖੋਂ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਮਾਨ ਨੇ ਸਮੂਹ ਖਿਡਾਰੀਆਂ, ਕੋਚਾਂ ਅਤੇ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ। ਇਨ੍ਹਾਂ ਹੋਣਹਾਰ ਖਿਡਾਰੀਆਂ ਦੀ ਜਿੱਤ ਨੇ ਪੂਰੇ ਸਕੂਲ ਪਰਿਵਾਰ ਨੂੰ ਮਾਣ ਨਾਲ ਭਰ ਦਿੱਤਾ ਹੈ ।