09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵਿਜੀਲੈਂਸ ਦੀਆਂ ਜਾਂਚਾਂ ਰਾਹੀਂ ਵਿਰੋਧੀਆਂ ਨੂੰ ਡਰਾਉਣ ਦੀ ਕੋਸ਼ਿਸ਼ ਬੰਦ ਕਰੇ ਸਰਕਾਰ - ਸਾਬਕਾ ਵਿਧਾਇਕ ਡੈਨੀ

ਜੰਡਿਆਲਾ ਗੁਰੂ, 8 ਅਕਤੂਬਰ (ਅੰਮ੍ਰਿਤ ਪਾਲ ਸਿੰਘ, ਪਰਮਿੰਦਰ ਸਿੰਘ ਜੋਸਨ, ਕਲੇਰ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
No active advertisement
ਅਜੀਤ ਡੈਸਕ 09-10-2026
ਜੰਡਿਆਲਾ ਗੁਰੂ, 8 ਅਕਤੂਬਰ (ਅੰਮ੍ਰਿਤ ਪਾਲ ਸਿੰਘ, ਪਰਮਿੰਦਰ ਸਿੰਘ ਜੋਸਨ, ਕਲੇਰ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ’ਤੇ ਵਿਰੋਧੀ ਆਗੂਆਂ ਅਤੇ ਵਰਕਰਾਂ ਨੂੰ ਦਬਾਉਣ ਲਈ ਸਰਕਾਰੀ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਪਿੰਡ ਸਰਜਾ ਦੇ ਸਰਪੰਚ ਮਲਕੀਤ ਸਿੰਘ ਨੂੰ ਵਿਜੀਲੈਂਸ ਵਲੋਂ ਪੁੱਛਗਿੱਛ ਲਈ ਬੁਲਾਇਆ ਜਾਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਪਿੰਡ ਸਰਜਾ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਚਾਇਤ ਦੇ ਚਾਰ ਮੈਂਬਰਾਂ, ਜਿਨ੍ਹਾਂ ਵਿਚ ਤਿੰਨ ਔਰਤਾਂ ਸ਼ਾਮਲ ਹਨ, ਨੂੰ ਮੁਅੱਤਲ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਸਰਪੰਚ ਵਲੋਂ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਬਾਅਦ ਚਾਰੇ ਮੈਂਬਰ ਬਹਾਲ ਹੋ ਗਏ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਇਲਾਕੇ ਵਿਚ ਨਸ਼ੇ ਅਤੇ ਅਪਰਾਧ ਨੂੰ ਰੋਕਣ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਰਕਰ ਸਰਕਾਰੀ ਦਬਾਅ ਤੋਂ ਡਰਨ ਵਾਲੇ ਨਹੀਂ ਹਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ ਸਰਜ ਆ ਸਾਬਕਾ ਸਰਪੰਚ, ਮਨਜਿੰਦੁ ਸਰਜਾ ਰਣਜੀਤ ਸਿੰਘ, ਰਾਣਾ ਜੰਡ, ਪਰਮਿੰਦਰ ਸਿੰਘ ਰਿੰਪਣ, ਰਾਜਪਾਲ ਸਿੰਘ ਗੁਰਪਾਲ ਸਿੰਘ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਚੇਅਰਮੈਨ ਲਖਵਿੰਦਰ ਸਿੰਘ ਉਸਮਾ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਆੜ੍ਹਤੀਆਂ ਨੇ ਕੀਤੀ ਸ਼ਲਾਘਾ ਅਗਲੀ ਖ਼ਬਰ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਬੁਲੰਦੀਆਂ ਛੂਹੇਗੀ– ਸਿੱਕੀ, ਪੱਖੋਕੇ
Ad Position 24