09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਹਾਇਕ ਡਾਇਰੈਕਟਰ ਸਵਦੇਸ਼ ਪ੍ਰਤਾਪ ਸਿੰਘ ਵਲੋਂ ਜਨਗਣਨਾ ਦੇ ਦੂਜੇ ਪੜਾਅ ਦੀ ਸਿਖਲਾਈ ਦਾ ਜਾਇਜ਼ਾ

ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਜਨਗਣਨਾ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਸਵਦੇਸ਼ ਪ੍ਰਤਾਪ ਸਿੰਘ ਵਲੋਂ ਸਕੂਲ ਆਫ਼ ਐਮੀਨੈਂਸ ਅਜਨਾਲਾ ਵਿਖੇ ਪਹੁੰਚ ਕੇ ਜਨਗਣਨਾ ਦੇ ਦੂਜੇ ਪੜਾਅ ਸਬੰਧੀ ਚੱਲ ਰਹੀ ਸਿਖਲਾਈ ਦਾ ਜਾਇਜ਼ਾ ਲਿਆ। ਇਹ ਸਿਖਲਾਈ 15 ਅਕਤੂਬਰ ਤੱਕ ਵੱਖ-ਵੱਖ ਥਾਵਾਂ ’ਤੇ ਤਹਿਸੀਲ ਪੱਧਰ ’ਤੇ ਕਰਵਾਈ ਜਾ ਰਹੀ ਹੈ।

Ad Position 21
No active advertisement
ਸਕੂਲ ਆਫ਼ ਐਮੀਨੈਂਸ ਅਜਨਾਲਾ ਵਿਖੇ ਚੱਲ ਰਹੀ ਸਿਖਲਾਈ ਦੌਰਾਨ ਮੁਲਾਜ਼ਮਾਂ ਨੂੰ ਕੀਤਾ ਉਤਸ਼ਾਹਿਤ ਸਹਾਇਕ ਡਾਇਰੈਕਟਰ ਸਵਦੇਸ਼ ਪ੍ਰਤਾਪ ਸਿੰਘ ਸਕੂਲ ਆਫ਼ ਐਮੀਨੈਂਸ ਅਜਨਾਲਾ ਵਿਖੇ ਜਨਗਣਨਾ ਦੇ ਦੂਜੇ ਪੜਾਅ ਦੀ ਸਿਖਲਾਈ ਦਾ ਜਾਇਜ਼ਾ ਲੈਂਦੇ ਹੋਏ ਨਾਲ ਖੜ੍ਹੇ ਲੈਕਚਰਾਰ ਗੁਰਪ੍ਰੀਤ ਸਿੰਘ ਰਿਆੜ ਤੇ ਹੋਰ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ 09-10-2026
ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਜਨਗਣਨਾ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਸਵਦੇਸ਼ ਪ੍ਰਤਾਪ ਸਿੰਘ ਵਲੋਂ ਸਕੂਲ ਆਫ਼ ਐਮੀਨੈਂਸ ਅਜਨਾਲਾ ਵਿਖੇ ਪਹੁੰਚ ਕੇ ਜਨਗਣਨਾ ਦੇ ਦੂਜੇ ਪੜਾਅ ਸਬੰਧੀ ਚੱਲ ਰਹੀ ਸਿਖਲਾਈ ਦਾ ਜਾਇਜ਼ਾ ਲਿਆ। ਇਹ ਸਿਖਲਾਈ 15 ਅਕਤੂਬਰ ਤੱਕ ਵੱਖ-ਵੱਖ ਥਾਵਾਂ ’ਤੇ ਤਹਿਸੀਲ ਪੱਧਰ ’ਤੇ ਕਰਵਾਈ ਜਾ ਰਹੀ ਹੈ। ਸਿਖਲਾਈ ਦੇ ਦੂਜੇ ਦਿਨ ਅਜਨਾਲਾ ਵਿਖੇ ਪਹੁੰਚੇ ਸ੍ਰੀ ਸਵਦੇਸ਼ ਪ੍ਰਤਾਪ ਸਿੰਘ ਨੇ ਚੱਲ ਰਹੇ ਸਿਖਲਾਈ ਪ੍ਰੋਗਰਾਮ ਦੀ ਸਮੀਖਿਆ ਕੀਤੀ ਅਤੇ ਜਨਗਣਨਾ ਸਬੰਧੀ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਸਿਖਲਾਈ ਦੌਰਾਨ ਦਿੱਤੀ ਜਾ ਰਹੀ ਜਾਣਕਾਰੀ ਅਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਜਗਸੀਰ ਸਿੰਘ ਮਿੱਤਲ ਜਨਗਣਨਾ ਅਫ਼ਸਰ-ਕਮ-ਤਹਿਸੀਲਦਾਰ ਅਜਨਾਲਾ, ਕਾਰਜ ਸਿੰਘ ਨਾਇਬ ਤਹਿਸੀਲਦਾਰ ਰਮਦਾਸ, ਲੈਕਚਰਾਰ ਗੁਰਪ੍ਰੀਤ ਸਿੰਘ ਰਿਆੜ ਫਾਊਂਡਰ ਸੂਬਾ ਪ੍ਰਧਾਨ/ਸਰਪ੍ਰਸਤ ਮਾਸਟਰ ਕੇਡਰ ਯੂਨੀਅਨ ਪੰਜਾਬ, ਫ਼ੀਲਡ ਟਰੇਨਰ ਚਰਨਜੀਤ ਸਿੰਘ ਸਹਿੰਸਰਾ, ਰਾਜੇਸ਼ ਕੁੰਦਰਾ, ਅਸ਼ਵਨੀ ਕੁਮਾਰ, ਨਰੇਸ਼ ਕਪੂਰ, ਚਰਨਜੀਤ ਸਿੰਘ ਅੰਮ੍ਰਿਤਸਰ, ਮਨਬੀਰ ਸਿੰਘ ਅਤੇ ਸਰਬਜੀਤ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਸਿਖਲਾਈ ਪ੍ਰੋਗਰਾਮ ਦੀ ਸਮੀਖਿਆ ਤੋਂ ਸੰਤੁਸ਼ਟ ਹੋਣ ਉਪਰੰਤ ਅਸਿਸਟੈਂਟ ਡਾਇਰੈਕਟਰ ਸਵਦੇਸ਼ ਪ੍ਰਤਾਪ ਸਿੰਘ ਨੇ ਐੱਸ.ਡੀ.ਐੱਮ. ਅਜਨਾਲਾ ਸ੍ਰੀਮਤੀ ਚਾਰੂਮਿਤਾ ਦੇ ਦਫ਼ਤਰ ਪਹੁੰਚ ਕੇ ਉਨ੍ਹਾਂ ਕੋਲੋਂ ਜਨਗਣਨਾ ਨਾਲ ਸਬੰਧਿਤ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪਾਰਸਦੀਪ ਸਿੰਘ ਤਕਨੀਕੀ ਸਹਾਇਕ ਤਹਿਸੀਲ ਦਫ਼ਤਰ ਅਜਨਾਲਾ ਅਤੇ ਹਰਜਿੰਦਰ ਸਿੰਘ ਭੱਖਾ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭ੍ਰਿਸ਼ਟਾਚਾਰ ’ਚ ਗਲਤਾਨ ਮਾਨ ਸਰਕਾਰ ਦਾ ਚਿਹਰਾ ਨੰਗਾ ਹੋਇਆ – ਸਾਬਕਾ ਵਿਧਾਇਕ ਭਲਾਈਪੁਰ ਅਗਲੀ ਖ਼ਬਰ ਸੇਂਟ ਸੋਲਜਰ ਏਲੀਟ ਕਾਨਵੈਂਟ ਸਕੂਲ ਵਿਚ ਅਧਿਆਪਕ ਵਿਕਾਸ ਵਰਕਸ਼ਾਪ
Ad Position 24