ਹਰ ਇਨਸਾਨ ਇਕ ਰੁੱਖ ਲਾ ਕੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਯੋਗਦਾਨ ਪਾਵੇ- ਲਖਬੀਰ ਰੰਧਾਵਾ
ਸੋਹੀਆਂ ਖੁਰਦ ਹਾਈ ਸਕੂਲ ’ਚ ਲਾਏ ਛਾਂਦਾਰ ਬੂਟੇ
ਜੇਠੂਵਾਲ, 8 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)- ਪੰਜਾਬ ਵਿਚ ਦਿਨ-ਬ-ਦਿਨ ਵੱਧ ਰਹੇ ਪ੍ਰਦੂਸ਼ਣ ਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਹਰ ਇਨਸਾਨ ਇਕ ਰੁੱਖ ਲਗਾ ਕੇ ਆਪਣਾ ਯੋਗਦਾਨ ਪਾ ਕੇ ਆਪਣਾ ਬਣਦਾ ਮੁਢਲਾ ਫਰਜ ਨਿਭਾਵੇ। ਇਨਾ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਸੈੱਲ ਦੇ ਜਨਰਲ ਸੈਕਟਰੀ ਤੇ ਡਾ.
ਜੇਠੂਵਾਲ, 8 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)- ਪੰਜਾਬ ਵਿਚ ਦਿਨ-ਬ-ਦਿਨ ਵੱਧ ਰਹੇ ਪ੍ਰਦੂਸ਼ਣ ਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਹਰ ਇਨਸਾਨ ਇਕ ਰੁੱਖ ਲਗਾ ਕੇ ਆਪਣਾ ਯੋਗਦਾਨ ਪਾ ਕੇ ਆਪਣਾ ਬਣਦਾ ਮੁਢਲਾ ਫਰਜ ਨਿਭਾਵੇ। ਇਨਾ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਸੈੱਲ ਦੇ ਜਨਰਲ ਸੈਕਟਰੀ ਤੇ ਡਾ. ਲਖਬੀਰ ਸਿੰਘ ਰੰਧਾਵਾ ਵਲੋਂ ਸਰਕਾਰੀ ਹਾਈ ਸਕੂਲ ਸੋਹੀਆਂ ਖੁਰਦ ਵਿਖੇ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ ਕੂਲ ਵਿਚ ਛਾਂਦਾਰ ਬੂਟੇ ਲਾਉਣ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਸਬੰਧੀ ਸੰਦੇਸ਼ ਦਿੱਤਾ। ਉਨ੍ਹਾਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਕਿਹਾ ਕਿ ਸਕੂਲ ਨੂੰ ਹਰਿਆ-ਭਰਿਆ ਰੱਖਣ ਲਈ ਲਾਏ ਛਾਂਦਾਰ ਤੇ ਫਲਦਾਰ ਬੂਟਿਆ ਦੀ ਸਾਂਭ-ਸੰਭਾਲ ਲਈ ਪਾਣੀ ਜ਼ਰੂਰ ਲਾਉਣਾ ਚਾਹੀਦਾ। ਇਸ ਮੌਕੇ ਬਾਬਾ ਕਾਂਗਰਸ ਸਰਕਲ ਪ੍ਰਧਾਨ ਨਿਸ਼ਾਨ ਸਿੰਘ ਸੋਹੀ, ਪ੍ਰਧਾਨ ਗੁਰਮੇਜ ਸਿੰਘ, ਸਾਬਕਾ ਪੰਚ ਮਲਕੀਤ ਸਿੰਘ ਜੇਠੂਵਾਲ, ਸਾਬਕਾ ਸਰਪੰਚ ਜਸਵੀਰ ਸਿੰਘ ਸੋਹੀਆਂ ਕਲੋਨੀਆਂ, ਬਾਬਾ ਲੱਖਾ ਸਿੰਘ, ਯਾਦਵਿੰਦਰ ਸਿੰਘ, ਕਾਬਲ ਸਿੰਘ, ਤਰਸੇਮ ਸਿੰਘ ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸੁਖਦੇਵ ਸਿੰਘਸਮੇਤ ਹੋਰ ਸਟਾਫ਼ ਤੇ ਵਿਦਿਆਰਥੀ ਸ਼ਾਮਿਲ ਸਨ।