ਸ੍ਰੀ ਮਾਤਾ ਗੰਗਾ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਖੇਤਰ ’ਚ ਮਾਰੀਆਂ ਮੱਲਾਂ
ਬਾਬਾ ਬਕਾਲਾ ਸਾਹਿਬ 9 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਸ਼੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ਦੌਰਾਨ ਕਵੀਸ਼ਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ 30 ਸਕੂਲਾਂ ਨੇ ਸ਼ਿਰਕਤ ਕੀਤੀ, ਇਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਪ੍ਰਬੰਧਕਾਂ ਨੇ ਜੇਤੂ ਵਿਦਿਆਰਥੀ ਜੈਸਮੀਨ ਕੌਰ, ਏਕਮਜੋਤ ਕੌਰ, ਗੁਰਪ੍ਰੀਤ ਕੌਰ ਅਤੇ ਸੰਗੀਤ ਅਧਿਆਪਕ ਸਤਬੀਰ ਕੌਰ ਵਿਸ਼ੇਸ਼ ਤੌਰ ’ਤੇ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ ।
ਬਾਬਾ ਬਕਾਲਾ ਸਾਹਿਬ 9 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਸ਼੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ਦੌਰਾਨ ਕਵੀਸ਼ਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ 30 ਸਕੂਲਾਂ ਨੇ ਸ਼ਿਰਕਤ ਕੀਤੀ, ਇਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਪ੍ਰਬੰਧਕਾਂ ਨੇ ਜੇਤੂ ਵਿਦਿਆਰਥੀ ਜੈਸਮੀਨ ਕੌਰ, ਏਕਮਜੋਤ ਕੌਰ, ਗੁਰਪ੍ਰੀਤ ਕੌਰ ਅਤੇ ਸੰਗੀਤ ਅਧਿਆਪਕ ਸਤਬੀਰ ਕੌਰ ਵਿਸ਼ੇਸ਼ ਤੌਰ ’ਤੇ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ । ਸਕੂਲ ਮੁਖੀ ਪ੍ਰਿੰਸੀਪਲ ਪਵਨਦੀਪ ਕੌਰ ਨੇ ਸੰਗੀਤ ਅਧਿਆਪਕ ਸਤਬੀਰ ਕੌਰ ਸਮੇਤ ਜੇਤੂ ਵਿਦਿੳਾਰਥੀਆਂ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਸਕੂਲ ਵਿੱਚ ਵਿਦਿਆ ਦੇ ਨਾਲ ਨਾਲ ਧਾਰਮਿਕ ਖੇਤਰ ਵਿੱਚ ਪ੍ਰਾਪਤੀਆਂ ਨਿਰਸੰਦੇਹ ਸ਼ਲਾਘਾਯੋਗ ਹਨ । ਉਨ੍ਹਾਂ ਬੱਕੀ ਬੱਚਿਆਂ ਨੂੰ ਆਪਣੀਆਂ ਧਾਰਮਿ ਗਤੀਵਿਧੀਆਂ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ । 09 ਏਐਸਆਰ62