ਰਮਦਾਸ ਵਿਖੇ ਆਲ ਇੰਡੀਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 51ਵਾਂ ਸਰਬਹਿੰਦ ਸਮਾਗਮ ਆਰੰਭ
ਗੱਗੋਮਾਹਲ, 9 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਪੰਜ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਜਿਨ੍ਹਾਂ ਨੇ ਪੰਜ ਗੁਰੂ ਸਾਹਿਬਾਨਾਂ ਨੂੰ ਗੁਰਤਾਗੱਦੀ ਦਾ ਤਿਲਕ ਲਗਾਇਆ ਵਲੋਂ ਵਰਸੋਏ ਨਗਰ ਕਸਬਾ ਰਮਦਾਸ ਵਿਖੇ ਆਲ ਇੰਡੀਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 5 1 ਵਾਂ ਸਰਬਹਿੰਦ ਸਾਲਾਨਾ ਸਮਾਗਮ ਅੱਜ ਬੜੀ ਸ਼ਰਧਾ ਤੇ ਸਤਿਕਾਰ ਨਾਲ ਸ਼ੁਰੂ ਹੋਇਆ । ਇਹ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਮਦਾਸ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ।
ਗੱਗੋਮਾਹਲ, 9 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਪੰਜ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਜਿਨ੍ਹਾਂ ਨੇ ਪੰਜ ਗੁਰੂ ਸਾਹਿਬਾਨਾਂ ਨੂੰ ਗੁਰਤਾਗੱਦੀ ਦਾ ਤਿਲਕ ਲਗਾਇਆ ਵਲੋਂ ਵਰਸੋਏ ਨਗਰ ਕਸਬਾ ਰਮਦਾਸ ਵਿਖੇ ਆਲ ਇੰਡੀਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 5 1 ਵਾਂ ਸਰਬਹਿੰਦ ਸਾਲਾਨਾ ਸਮਾਗਮ ਅੱਜ ਬੜੀ ਸ਼ਰਧਾ ਤੇ ਸਤਿਕਾਰ ਨਾਲ ਸ਼ੁਰੂ ਹੋਇਆ । ਇਹ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਮਦਾਸ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ । ਅੱਜ ਸਵੇਰੇ 10 ਵਜੇ ਸ਼ੁਰੂ ਹੋਣ ਵਾਲੇ ਇਹ ਸਮਾਗਮ ਰਾਤ ਦੀ ਭਿਆਨਿਕ ਗੜ੍ਹੇਮਾਰੀ ਕਾਰਨ ਨੁਕਸਾਨੇ ਗਏ ਵਿਸ਼ਾਲ ਪੰਡਾਲ ਕਰਕੇ ਕਰੀਬ 2 ਵਜੇ ਸ਼ੁਰੂ ਹੋ ਸਕਿਆ । ਸਮਾਗਮ ਦੀ ਅਰੰਭਤਾ ਲਈ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਤੋ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਨਗਰ ਕੀਰਤਨ ਦੇ ਰੂਪ ਵਿਚ ਸੰਗਤਾਂ ਨੇ ਭਜਨ ਬੰਦਗੀ ਕਰਦਿਆ ਪੰਡਾਲ ਵਿਚ ਲਿਆਦੇ । ਉਪਰੰਤ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪਾਂ ਨਾਲ ਸਮਾਗਮ ਦੀ ਅਰੰਭਤਾ ਹੋਈ । ਅੱਜ ਦੇ ਸਮਾਗਮ ਵਿਚ ਕਥਾ ਵਾਚਕ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ, ਕਥਾ ਵਾਚਕ ਭਾਈ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲੇ, ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਖਵਿੰਦਰ ਸਿੰਘ ਦਾ ਰਾਗੀ ਜਥੇ ਤੋਂ ਇਲਾਵਾ ਕਵੀ ਦਰਬਾਰ ਦੌਰਾਨ ਭਾਈ ਕਰਮਜੀਤ ਸਿੰਘ ਨੂਰ ਜਲੰਧਰ ਵਾਲੇ, ਡਾ. ਹਰੀ ਸਿੰਘ ਜਾਚਕ ਲੁਧਿਆਣੇ ਵਾਲੇ, ਭਾਈ ਬਲਬੀਰ ਸਿੰਘ ਕਮਲ ਦਸੂਹੇ ਵਾਲੇ ਹਾਜ਼ਰੀ ਭਰਨਗੇ ਉਕਤ ਜਾਣਕਾਰੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਮਦਾਸ ਦੇ ਪ੍ਰਧਾਨ ਭਾਈ ਸਵਿੰਦਰ ਸਿੰਘ ਵਲੋਂ ਪੱਤਰਕਾਰਾਂ ਨਾਲ ਸਾਂਝੀ ਕੀਤੀ ਗਈ । ਉਨ੍ਹਾਂ ਇਹ ਵੀ ਕਿਹਾ ਕਿ ਇਸ ਸਮਾਗਮ ਵਿਚ ਦੇਸ਼ ਭਰ ਤੋਂ 200 ਤੋਂ ਵੱਧ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਨੁੰਮਾਇੰਦੇ ਹਾਜ਼ਰੀ ਭਰਨਗੇ । ਬਾਹਰੋਂ ਆਈਆਂ ਸੰਗਤਾਂ ਲਈ ਰਿਹਾਇਸ਼ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਗੁਰੂ ਘਰ ਦਾ ਲੰਗਰ ਅਤੁੱਟ ਵਰਤੇਗਾ ।