09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮਾਪੇ-ਅਧਿਆਪਕ ਮਿਲਣੀ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਮਜ਼ਬੂਤ ਨੀਂਹ- ਹਰਭਜਨ ਸਿੰਘ ਈ. ਟੀ. ਓ.

ਜੰਡਿਆਲਾ ਗੁਰੂ, 9 ਅਕਤੂਬਰ (ਅੰਮ੍ਰਿਤ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.

Ad Position 21
No active advertisement
ਜੰਡਿਆਲਾ ਗੁਰੂ ਤੇ ਗਹਿਰੀ ਮੰਡੀ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਵਿਚ ਸ਼ਿਰਕਤ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.। ਤਸਵੀਰ : ਅੰਮ੍ਰਿਤ ਪਾਲ ਸਿੰਘ 10-10-2026
ਜੰਡਿਆਲਾ ਗੁਰੂ, 9 ਅਕਤੂਬਰ (ਅੰਮ੍ਰਿਤ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਸਕੂਲ ਆਫ਼ ਐਮੀਨੈਂਸ (ਲੜਕੀਆਂ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਮੰਡੀ ਵਿਖੇ ਕਰਵਾਈਆਂ ਗਈਆਂ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਮਜ਼ਬੂਤ ਨੀਂਹ ਹੈ। ਜਦੋਂ ਮਾਪੇ ਅਤੇ ਅਧਿਆਪਕ ਆਪਸੀ ਤਾਲਮੇਲ ਨਾਲ ਬੱਚਿਆਂ ਦੀ ਪੜ੍ਹਾਈ, ਹਾਜ਼ਰੀ, ਕਾਰਗੁਜ਼ਾਰੀ ਅਤੇ ਸਿੱਖਣ ਸਬੰਧੀ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕਰਦੇ ਹਨ ਤਾਂ ਇਸ ਨਾਲ ਬੱਚਿਆਂ ਦੀਆਂ ਸਮਰੱਥਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਵੱਲ ਲਿਜਾਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਸ ਦੀਆਂ ਵਿਅਕਤੀਗਤ ਲੋੜਾਂ ਅਨੁਸਾਰ ਸਹਿਯੋਗ ਦੇਣਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਪੜ੍ਹਾਈ ਵਿਚ ਸਰਗਰਮ ਭੂਮਿਕਾ ਨਿਭਾਉਣ, ਅਧਿਆਪਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਘਰ ਵਿਚ ਵੀ ਪੜ੍ਹਾਈ ਲਈ ਉਤਸ਼ਾਹਜਨਕ ਮਾਹੌਲ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਪਰਿਵਾਰਾਂ ਦੇ ਸਾਂਝੇ ਯਤਨਾਂ ਨਾਲ ਬੱਚਿਆਂ ਦਾ ਆਤਮ-ਵਿਸ਼ਵਾਸ ਵਧੇਗਾ ਅਤੇ ਉਹ ਭਵਿੱਖ ਵਿੱਚ ਹਰ ਖੇਤਰ ਵਿਚ ਸਫ਼ਲਤਾ ਹਾਸਲ ਕਰਨ ਦੇ ਯੋਗ ਬਣਨਗੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਵਾਲਮੀਕਿ ਤੀਰਥ ਵਿਖੇ ਅਖੰਡ ਜੋਤੀ ਯਾਤਰਾ ਤੇ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਰਮਦਾਸ ਵਿਖੇ ਆਲ ਇੰਡੀਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 51ਵਾਂ ਸਰਬਹਿੰਦ ਸਮਾਗਮ ਆਰੰਭ
Ad Position 24