11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਦਿਹਾਤੀ ਮੰਡਲ ਦੀ ਹੋਈ ਚੋਣ ’ਚ ਰਘਬੀਰ ਸਿੰਘ ਮਜੀਠਾ ਮੁੜ ਪ੍ਰਧਾਨ ਬਣੇ

ਮਜੀਠਾ, 10 ਅਕਤੂਬਰ (ਜਗਤਾਰ ਸਿੰਘ ਸਹਿਮੀ) - ਟੈਕਨੀਕਲ ਸਰਵਿਸਿਜ਼ ਯੂਨੀਅਨ ਸੂਬਾ ਵਰਕਿੰਗ ਕਮੇਟੀ ਵਲੋਂ ਜਾਰੀ ਕੀਤੇ ਚੋਣ ਨੋਟੀਫਿਕੇਸ਼ਨ ਅਨੁਸਾਰ ਦਿਹਾਤੀ ਮੰਡਲ ਅੰਮ੍ਰਿਤਸਰ ਦਾ ਚੋਣ ਇਜਲਾਸ ਪ੍ਰਧਾਨ ਰਘਬੀਰ ਸਿੰਘ ਮਜੀਠਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਇਜਲਾਸ ਵਿਚ ਵੱਖ-ਵੱਖ ਸਬ-ਡਵੀਜ਼ਨਾਂ ਤੋਂ ਚੁਣੇ ਹੋਏ ਡੈਲੀਗੇਟਾਂ ਅਤੇ ਸਰਗਰਮ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 11-10-2026
ਮਜੀਠਾ, 10 ਅਕਤੂਬਰ (ਜਗਤਾਰ ਸਿੰਘ ਸਹਿਮੀ) - ਟੈਕਨੀਕਲ ਸਰਵਿਸਿਜ਼ ਯੂਨੀਅਨ ਸੂਬਾ ਵਰਕਿੰਗ ਕਮੇਟੀ ਵਲੋਂ ਜਾਰੀ ਕੀਤੇ ਚੋਣ ਨੋਟੀਫਿਕੇਸ਼ਨ ਅਨੁਸਾਰ ਦਿਹਾਤੀ ਮੰਡਲ ਅੰਮ੍ਰਿਤਸਰ ਦਾ ਚੋਣ ਇਜਲਾਸ ਪ੍ਰਧਾਨ ਰਘਬੀਰ ਸਿੰਘ ਮਜੀਠਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਇਜਲਾਸ ਵਿਚ ਵੱਖ-ਵੱਖ ਸਬ-ਡਵੀਜ਼ਨਾਂ ਤੋਂ ਚੁਣੇ ਹੋਏ ਡੈਲੀਗੇਟਾਂ ਅਤੇ ਸਰਗਰਮ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਜਲਾਸ ਦੀ ਸ਼ੁਰੂਆਤ ਵਿਚ ਡਵੀਜ਼ਨ ਸਕੱਤਰ ਵਲੋਂ ਪਿਛਲੇ ਸੈਸ਼ਨ ਦੀ ਕਾਰਗੁਜ਼ਾਰੀ ਰਿਪੋਰਟ ਅਤੇ ਕੈਸ਼ੀਅਰ ਵਲੋਂ ਵਿੱਤ ਰਿਪੋਰਟ ਪੇਸ਼ ਕੀਤੀ ਗਈ। ਹਾਊਸ ਵਿਚ ਮੌਜੂਦ ਸਾਰੇ ਬੁਲਾਰਿਆਂ ਨੇ ਵਿਚਾਰ-ਵਟਾਂਦਰਾ ਕਰਦਿਆਂ ਦੋਵੇਂ ਰਿਪੋਰਟਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਡਵੀਜ਼ਨ ਪ੍ਰਧਾਨ ਨੇ ਹਾਊਸ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਪਿਛਲੀ ਕਮੇਟੀ ਨੂੰ ਭੰਗ ਕਰਨ ਦਾ ਐਲਾਨ ਕੀਤਾ ਅਤੇ ਅਗਲੀ ਕਮੇਟੀ ਦੀ ਚੋਣ ਕਰਨ ਦੀ ਕਾਰਵਾਈ ਚੋਣ ਨਿਗਰਾਨ ਕਮੇਟੀ ਨੂੰ ਸੌਂਪ ਦਿੱਤੀ। ਇਸ ਉਪਰੰਤ ਸਾਰੇ ਡੈਲੀਗੇਟ ਸਾਥੀਆਂ ਨੇ ਆਪਸੀ ਸਹਿਮਤੀ ਅਤੇ ਸਰਬਸੰਮਤੀ ਨਾਲ ਨਵੀਂ ਮੰਡਲ ਕਮੇਟੀ ਦੀ ਚੋਣ ਕੀਤੀ। ਜਿਸ ਵਿੱਚ ਰਘਬੀਰ ਸਿੰਘ ਮਜੀਠਾ ਨੂੰ ਪ੍ਰਧਾਨ, ਜੁਗਰਾਜ ਸਿੰਘ ਛੀਨਾ ਨੂੰ ਮੀਤ ਪ੍ਰਧਾਨ, ਸੰਦੀਪ ਨੂੰ ਸਕੱਤਰ, ਅਵਤਾਰ ਸਿੰਘ ਨੂੰ ਸਹਾਇਕ ਸਕੱਤਰ ਅਤੇ ਗੁਰਪ੍ਰੀਤ ਸਿੰਘ ਸੋਹੀਆਂ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਮੌਕੇ ਚੋਣ ਨਿਗਰਾਨ ਕਮੇਟੀ ਦੇ ਮੈਂਬਰ ਮਲਕੀਅਤ ਸਿੰਘ ਸੈਂਸਰਾ , ਸੁਖਪਾਲ ਸਿੰਘ ਮਜੀਠਾ, ਕ੍ਰਿਸ਼ਨ ਸਿੰਘ ਔਲਖ ਅਤੇ ਕੁੰਦਨ ਲਾਲ ਹਰੀਆਂ ਨੇ ਨਵੀਂ ਚੁਣੀ ਹੋਈ ਕਮੇਟੀ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਵਿਚ ਬਿਜਲੀ ਬੋਰਡ ਦੇ ਨਿੱਜੀਕਰਨ ਦੇ ਹੱਲੇ ਨੂੰ ਪਿੱਛੇ ਮੋੜਨ ਲਈ ਤਿੱਖੇ ਸੰਘਰਸ਼ਾਂ ਵਾਸਤੇ ਤਿਆਰ ਰਹਿਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਬਾਬਾ ਭਾਈ ਹਰਦਾਸ ਜੀ ਬੁਰਜ ਸਾਹਿਬ ਲੋਪੋਕੇ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਪਿੰਡ ਮੈਹਣੀਆ ਕੁਹਾਰਾ ਵਿਖੇ ਰਿਜ਼ਰਵ ਬੈਂਕ ਵਲੋਂ ਵਿੱਤੀ ਸਾਖਰਤਾ ਕੈਂਪ
Ad Position 24