11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ ‘ਆਪ’ ਸਰਕਾਰ– ਸੰਦੀਪ ਸਿੰਘ ਏ. ਆਰ.

ਜੰਡਿਆਲਾ ਗੁਰੂ, 10 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਠੱਠੀਆਂ ਵਿਖੇ ਡੋਰ-ਟੂ-ਡੋਰ ਸੰਪਰਕ ਮੁਹਿੰਮ ਚਲਾਈ ਗਈ। ਇਸ ਦੌਰਾਨ ਪਾਰਟੀ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਏਆਰ ਨੇ ਘਰ-ਘਰ ਜਾ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸਰਕਾਰ ਪ੍ਰਤੀ ਵਿਚਾਰ ਜਾਣੇ।

Ad Position 21
No active advertisement
ਵਿਸ਼ਾਲਦੀਪ ਸਿੰਘ ਪਿਤਾ- ਗੁਰਮੁਖ ਸਿੰਘ ਮਾਤਾ- ਹਰਮਨਪ੍ਰੀਤ ਕੌਰ ਵਾਸੀ: ਰਾਏਪੁਰ ਖੁਰਦ ਸਰਤਾਜ ਸਿੰਘ ਪਿਤਾ ਜਸਪਾਲ ਸਿੰਘ ਮਾਤਾ ਕਮਲਜੀਤ ਕੌਰ ਪਿੰਡ ਸੋਹੀਆ ਕਲਾਂ (ਅੰਮ੍ਰਿਤਸਰ) 11-10-2026
ਜੰਡਿਆਲਾ ਗੁਰੂ, 10 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਠੱਠੀਆਂ ਵਿਖੇ ਡੋਰ-ਟੂ-ਡੋਰ ਸੰਪਰਕ ਮੁਹਿੰਮ ਚਲਾਈ ਗਈ। ਇਸ ਦੌਰਾਨ ਪਾਰਟੀ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਏਆਰ ਨੇ ਘਰ-ਘਰ ਜਾ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸਰਕਾਰ ਪ੍ਰਤੀ ਵਿਚਾਰ ਜਾਣੇ। ਪ੍ਰੋ. ਨੌਨਿਹਾਲ ਸਿੰਘ ਦੇ ਗ੍ਰਹਿ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਦੀਪ ਸਿੰਘ ਏ. ਆਰ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਦਲਾਅ ਦੇ ਵਾਅਦੇ ਕਰਕੇ ਸੱਤਾ ਵਿਚ ਆਈ. ਸੀ, ਪਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਸੰਦੀਪ ਸਿੰਘ ਏ ਆਰ ਨੇ ਆਪਣੇ ਪਿਤਾ ਅਤੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ. ਆਰ. ਦੀਆਂ ਲੋਕ ਸੇਵਾ ਪ੍ਰਤੀ ਨਿਭਾਈਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਉਹ ਵੀ ਲੋਕਾਂ ਨਾਲ ਆਪਣਾ ਰਾਬਤਾ ਲਗਾਤਾਰ ਕਾਇਮ ਰੱਖਣਗੇ । ਇਸ ਮੌਕੇ ਪ੍ਰੋ. ਨੌਨਿਹਾਲ ਸਿੰਘ, ਗੁਰਵੈਲ ਸਿੰਘ, ਬਲਦੇਵ ਸਿੰਘ ਸਰਪੰਚ, ਮੰਗਲ ਸਿੰਘ ਸਾਬਕਾ ਸਰਪੰਚ, ਪੁੰਨਨ ਸਿੰਘ, ਬਾਬਾ ਧੀਰ ਸਿੰਘ, ਗੁਰਜੰਟ ਸਿੰਘ, ਮਹੇਸ਼ ਸਿੰਘ, ਸਤਨਾਮ ਸਿੰਘ ਜੱਜ, ਘੋਨਾ ਸਿੰਘ, ਹਰਦੀਪ ਸਿੰਘ, ਜਾਗੂ ਸਿੰਘ ਅਤੇ ਬੀਰ ਸਿੰਘ ਸਮੇਤ ਹੋਰ ਪਤਵੰਤੇ ਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈ.ਟੀ.ਓ. ਨੇ ਵਡਾਲੀ ਡੋਗਰਾਂ ਤੋਂ 67ਵੀਂ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਬਾਬਾ ਭਾਈ ਹਰਦਾਸ ਜੀ ਬੁਰਜ ਸਾਹਿਬ ਲੋਪੋਕੇ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ
Ad Position 24