11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਈ.ਟੀ.ਓ. ਨੇ ਵਡਾਲੀ ਡੋਗਰਾਂ ਤੋਂ 67ਵੀਂ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ

ਜੰਡਿਆਲਾ ਗੁਰੂ, 10 ਅਕਤੂਬਰ (ਪ੍ਰਮਿੰਦਰ ਸਿੰਘ ਜੇਸਨ, ਅੰਮ੍ਰਿਤ ਪਾਲ ਸਿੰਘ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.

Ad Position 21
No active advertisement
ਅਜੀਤ ਡੈਸਕ 11-10-2026
ਜੰਡਿਆਲਾ ਗੁਰੂ, 10 ਅਕਤੂਬਰ (ਪ੍ਰਮਿੰਦਰ ਸਿੰਘ ਜੇਸਨ, ਅੰਮ੍ਰਿਤ ਪਾਲ ਸਿੰਘ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਵਡਾਲੀ ਡੋਗਰਾਂ ਤੋਂ ਹਲਕੇ ਦੀ 67ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰਵਾਏ ਜਾਣਗੇ। ਸੰਗਤ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਆਈ. ਪਰਮਿੰਦਰ ਸਿੰਘ ਨੇ ਥਾਣਾ ਮਹਿਤਾ ਦੇ ਐਸ.ਐਚ.ਓ. ਵਜੋਂ ਚਾਰਜ ਸੰਭਾਲਿਆ ਅਗਲੀ ਖ਼ਬਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ ‘ਆਪ’ ਸਰਕਾਰ– ਸੰਦੀਪ ਸਿੰਘ ਏ. ਆਰ.
Ad Position 24