ਇਤਿਹਾਸਕ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ
ਬਾਬਾ ਬਕਾਲਾ ਸਾਹਿਬ, 10 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਮੱਸਿਆ ਦਾ ਪਾਵਨ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ । ਹਜ਼ਾਰਾਂ ਹੀ ਸੰਗਤਾਂ, ਪਵਿੱਤਰ ਸਰੋਵਰ ’ਚ ਇਸ਼ਨਾਨ ਕਰਨ ਉਪਰੰਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਈਆਂ।
ਬਾਬਾ ਬਕਾਲਾ ਸਾਹਿਬ, 10 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਮੱਸਿਆ ਦਾ ਪਾਵਨ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ । ਹਜ਼ਾਰਾਂ ਹੀ ਸੰਗਤਾਂ, ਪਵਿੱਤਰ ਸਰੋਵਰ ’ਚ ਇਸ਼ਨਾਨ ਕਰਨ ਉਪਰੰਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਈਆਂ। ਗੁ: ਨੌਵੀਂ ਪਾਤਸ਼ਾਹੀ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥਕ ਕਵੀਸ਼ਰ ਭਾਈ ਗੁਰਮੁੱਖ ਸਿੰਘ ਐਮ.ਏ., ਦਲਜੀਤ ਸਿੰਘ ਸੇਖਵਾਂ, ਰਣਜੀਤ ਸਿੰਘ ਚੀਮਾਂ, ਜੁਗਰਾਜ ਸਿੰਘ ਅਡਾਨਾਵਾਲੀ, ਭਾਈ ਦਿਲਬਾਗ ਸਿੰਘ ਕਾਲੇਕੇ, ਕੰਵਲਜੀਤ ਸਿੰਘ ਗਗੜੇਵਾਲ, ਸੁੱਖਾ ਸਿੰਘ-ਮਹਿਤਾਬ ਸਿੰਘ, ਅਮਰਜੀਤ ਸਿੰਘ, ਭਾਈ ਕ੍ਰਿਪਾਲ ਸਿੰਘ ਗਗੜੇਵਾਲ, ਅਮਰਜੀਤ ਸਿੰਘ ਢੱਡੇ, ਸਮੇਤ ਉਘੇ ਪੰਥਕ ਕਵੀਸ਼ਰ-ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾ ਲ ਕੀਤਾ । ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ ਵੱਲੋਂ ਗੁਰੂ ਕਾ ਲੰਗਰ ਅਤੇ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਸਨ। ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ ਹੋਰਨਾਂ ਨੇ ਹਾਜ਼ਰੀ ਭਰੀ ।