ਭਾਈ ਧੰਨਾ ਸਿੰਘ ਗੁਲਸ਼ਨ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦਾ ‘ਜਥੇਦਾਰ’ ਨਿਯੁਕਤ ਕਰਨ ’ਤੇ ਗੁਰੂ ਤੇਗ਼ ਬਹਾਦਰ ਲੰਗਰ ਕਮੇਟੀ ਵਲੋਂ ਸਨਮਾਨਿਤ
ਸਠਿਆਲਾ, 10 ਅਕਤੂਬਰ (ਜਗੀਰ ਸਿੰਘ ਸਫਰੀ)-ਸ਼੍ਰੋਮਣੀ ਅਕਾਲੀ ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਨਕਾਣਾ ਸਾਹਿਬ ਵਲੋਂ ਕਵੀਸ਼ਰ ਭਾਈ ਧੰਨਾ ਸਿੰਘ ਗੁਲਸ਼ਨ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤੇ ਜਾਣ ’ਤੇ ਗੁਰੂ ਤੇਗ਼ ਬਹਾਦਰ ਲੰਗਰ ਕਮੇਟੀ ਸਠਿਆਲਾ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰੂ ਤੇਗ਼ ਬਹਾਦਰ ਲੰਗਰ ਕਮੇਟੀ ਦੇ ਮੈਂਬਰਾਂ ਨੇ ਭਾਈ ਧੰਨਾ ਸਿੰਘ ਗੁਲਸ਼ਨ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ।
ਸਠਿਆਲਾ, 10 ਅਕਤੂਬਰ (ਜਗੀਰ ਸਿੰਘ ਸਫਰੀ)-ਸ਼੍ਰੋਮਣੀ ਅਕਾਲੀ ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਨਕਾਣਾ ਸਾਹਿਬ ਵਲੋਂ ਕਵੀਸ਼ਰ ਭਾਈ ਧੰਨਾ ਸਿੰਘ ਗੁਲਸ਼ਨ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤੇ ਜਾਣ ’ਤੇ ਗੁਰੂ ਤੇਗ਼ ਬਹਾਦਰ ਲੰਗਰ ਕਮੇਟੀ ਸਠਿਆਲਾ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰੂ ਤੇਗ਼ ਬਹਾਦਰ ਲੰਗਰ ਕਮੇਟੀ ਦੇ ਮੈਂਬਰਾਂ ਨੇ ਭਾਈ ਧੰਨਾ ਸਿੰਘ ਗੁਲਸ਼ਨ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ । ਇਸ ਮੌਕੇ ਭਾਈ ਧੰਨਾ ਸਿੰਘ ਗੁਲਸ਼ਨ ਨੇ ਸਨਮਾਨ ਦੇਣ ਲਈ ਗੁਰੂ ਤੇਗ਼ ਬਹਾਦਰ ਲੰਗਰ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਤੇ ਸੇਵਾਦਾਰ ਰਣਜੀਤ ਸਿੰਘ, ਸਾਬਕਾ ਸਰਪੰਚ ਸੁੱਚਾ ਸਿੰਘ ਕਵੀਸ਼ਰ, ਜਥੇ: ਇੰਦਰਜੀਤ ਸਿੰਘ, ਅਜੈਬ ਸਿੰਘ, ਸੁਖਵਿੰਦਰ ਸਿੰਘ, ਲਖਬੀਰ ਸਿੰਘ, ਸਕੱਤਰ ਸਿੰਘ , ਬਲਦੇਵ ਸਿੰਘ , ਬਲਕਾਰ ਸਿੰਘ ਆਦਿ ਦਾ ਧੰਨਵਾਦ ਕੀਤਾ।