ਡੈਨੀ ਬੰਡਾਲਾ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ
ਜੰਡਿਆਲਾ ਗੁਰੂ, 10 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਵਿਰੁੱਧ ਮੋਰਚਾ ਖੋਲ੍ਹਦਿਆਂ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਦੇ ਕਾਂਗਰਸੀ ਵਰਕਰਾਂ ਨੇ ਟੋਲ ਪਲਾਜਾ ਨਿੱਜਰਪੁਰਾ ਨੇੜੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਲੋਕਤੰਤਰ ਕਿਸੇ ਵੀ ਦੇਸ਼ ਦੀ ਨੀਂਹ ਹੁੰਦਾ ਹੈ ਅਤੇ ਇਸ ਦੀ ਮਜ਼ਬੂਤੀ ਲੋਕਾਂ ਦੀ ਵੋਟ ਦੀ ਤਾਕਤ ’ਤੇ ਨਿਰਭਰ ਕਰਦੀ ਹੈ।
ਜੰਡਿਆਲਾ ਗੁਰੂ, 10 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਵਿਰੁੱਧ ਮੋਰਚਾ ਖੋਲ੍ਹਦਿਆਂ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਦੇ ਕਾਂਗਰਸੀ ਵਰਕਰਾਂ ਨੇ ਟੋਲ ਪਲਾਜਾ ਨਿੱਜਰਪੁਰਾ ਨੇੜੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਲੋਕਤੰਤਰ ਕਿਸੇ ਵੀ ਦੇਸ਼ ਦੀ ਨੀਂਹ ਹੁੰਦਾ ਹੈ ਅਤੇ ਇਸ ਦੀ ਮਜ਼ਬੂਤੀ ਲੋਕਾਂ ਦੀ ਵੋਟ ਦੀ ਤਾਕਤ ’ਤੇ ਨਿਰਭਰ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿੱਚ ਵੋਟ ਚੋਰੀ ਰਾਹੀਂ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ। ਇਸ ਮੌਕੇ ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ ) ਦੇ ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ, ਜਗਜੀਤ ਸਿੰਘ ਜੋਗੀ ਮੇਹਰਬਾਨਪੁਰਾ, ਸੁਰਿੰਦਰ ਸਿੰਘ ਸ਼ਾਹ, ਰਾਜਬੀਰ ਸਿੰਘ ਵਡਾਲੀ, ਜੋਗਾ ਸਿੰਘ ਅਮਰਕੋਟ, ਅਵਤਾਰ ਸਿੰਘ ਟੱਕਰ, ਜਸਵਿੰਦਰ ਸਿੰਘ ਝੰਡ ਅਤੇ ਹੋਰ ਆਗੂ ਹਾਜ਼ਰ ਸਨ।