ਮਹਿਲਾਵਾਂ ਤੇ ਪਰਿਵਾਰਾਂ ਨੂੰ ਸਰਕਾਰ ਦੀਆਂ ਸਕੀਮਾਂ ਅਤੇ ਮਿਲ ਰਹੀਆਂ ਸਹੂਲਤਾਂ ਬਾਰੇ ਕੀਤਾ ਜਾਗਰੂਕ
ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 10 ਭੱਖਾ ਤਾਰਾ ਸਿੰਘ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਰਚਾਇਆ ਗਿਆ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਪਰਿਵਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਵੀ ਸੁਣੇ।
ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 10 ਭੱਖਾ ਤਾਰਾ ਸਿੰਘ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਰਚਾਇਆ ਗਿਆ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਪਰਿਵਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਵੀ ਸੁਣੇ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ, ਆਗੂਆਂ ਅਤੇ ਵਰਕਰਾਂ ਵਲੋਂ ਘਰ-ਘਰ ਪਹੁੰਚ ਕਰਕੇ ਲੋਕਾਂ ਨੂੰ ਸਰਕਾਰ ਦੇ ਕੰਮਾਂ ਅਤੇ ਸਕੀਮਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਜੋ ਪਿਆਰ ਅਤੇ ਸਤਿਕਾਰ ਦਿੱਤਾ ਜਾਂਦਾ ਹੈ, ਉਹ ਇਸ ਨੂੰ ਆਪਣੇ ਪਰਿਵਾਰ ਦਾ ਪਿਆਰ ਸਮਝਦੇ ਹਨ। ਉਨ੍ਹਾਂ ਮੁਤਾਬਕ ਲੋਕਾਂ ਨਾਲ ਨਿੱਜੀ ਤੌਰ ’ਤੇ ਮਿਲਣ ਨਾਲ ਆਪਸੀ ਸਾਂਝ ਮਜ਼ਬੂਤ ਹੁੰਦੀ ਹੈ ਅਤੇ ਲੋਕਾਂ ਦੇ ਵਿਚਾਰਾਂ ਤੇ ਲੋੜਾਂ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲਦਾ ਹੈ। ਸ. ਧਾਲੀਵਾਲ ਨੇ ਇਹ ਵੀ ਕਿਹਾ ਕਿ ਘਰ-ਘਰ ਜਾ ਕੇ ਕੀਤੇ ਜਾ ਰਹੇ ਸੰਵਾਦ ਦੌਰਾਨ ਕੁਝ ਬਜ਼ੁਰਗਾਂ ਵਲੋਂ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ ਜਾਂਦੇ ਹਨ ਅਤੇ ਉਹ ਵੱਖ-ਵੱਖ ਸਰਕਾਰਾਂ ਦੇ ਸਮੇਂ ਦੌਰਾਨ ਮਿਲੀਆਂ ਸਹੂਲਤਾਂ ਬਾਰੇ ਆਪਣੇ ਵਿਚਾਰ ਪ੍ਰਗਟ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਵਿਕਾਸ ਕਾਰਜਾਂ ਅਤੇ ਸਰਕਾਰੀ ਯੋਜਨਾਵਾਂ ਸੰਬੰਧੀ ਦਿੱਤੇ ਜਾਂਦੇ ਸੁਝਾਅ ਉਨ੍ਹਾਂ ਲਈ ਮਹੱਤਵ ਰੱਖਦੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਬਲਾਕ ਸੰਮਤੀ ਮੈਂਬਰ ਲਵਕਰਨ ਸਿੰਘ ਭੱਖਾ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂ, ਵਾਰਡ ਇੰਚਾਰਜ ਸੁਖਦਿਆਲ ਸਿੰਘ ਭੱਖਾ, ਸ਼ਿਵਦੀਪ ਸਿੰਘ ਚਾਹਲ, ਚੇਅਰਮੈਨ ਰਮੇਸ਼ ਮਹਾਜਨ, ਯੁੱਧਵੀਰ ਸਿੰਘ, ਅਜਮੇਰ ਸਿੰਘ ਰੰਧਾਵਾ, ਅਵਤਾਰ ਸਿੰਘ, ਚੇਅਰਮੈਨ ਅਜੇ ਸ਼ਰਮਾ, ਗੁਰਦੇਵ ਸਿੰਘ ਗੁਲਾਬ, ਦਿਲਬਾਗ ਸਿੰਘ ਘੁੱਲੀ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਸਤਪਾਲ ਸਿੰਘ ਰਣਜੀਤ ਸਿੰਘ, ਅਵਤਾਰ ਸਿੰਘ ਫੌਜੀ, ਗੁਰਵਿੰਦਰ ਸਿੰਘ, ਮਾਸਟਰ ਬਲਵੀਰ ਸਿੰਘ, ਲਖਬੀਰ ਸਿੰਘ, ਸਰਬਜੀਤ ਸਿੰਘ,ਦਲੀਪ ਸਿੰਘ ਅਤੇ ਸੁਰਜੀਤ ਸਿੰਘ ਆਦਿ ਹਾਜ਼ਰ ਸਨ । 11 ਏਐਸਆਰ92