ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ –ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ
ਟਾਂਗਰਾ, 11 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਕਿਸਾਨ ਕਾਂਗਰਸ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਟਾਂਗਰਾ, 11 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਕਿਸਾਨ ਕਾਂਗਰਸ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਇਕਜੁੱਟ ਕਰਕੇ ਲੋਕਾਂ ਦੇ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਇਕਜੁੱਟਤਾ ਨਾਲ ਲੋਕਾਂ ਵਿਚ ਵਿਚਰਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕੰਮ ਕਰਨਗੇ। ਇਸ ਮੌਕੇ ਵੀਰਪਾਲ ਸਿੰਘ ਛੱਜਲਵੱਡੀ, ਤਲਬੀਰ ਸਿੰਘ, ਜੈਇੰਦਰ ਸਿੰਘ, ਦਲੇਰ ਸਿੰਘ ਸਰਲੀ, ਹਰਿੰਦਰਪਾਲ ਸਿੰਘ ਮੱਲਾ, ਰੋਬਿਨ ਮਾਨ, ਗੁਰਮੇਲ ਸਿੰਘ ਚੀਮਾ, ਡਾ. ਕੁਲਦੀਪ ਸਿੰਘ ਅਤੇ ਲਖਬੀਰ ਸਿੰਘ ਰੰਧਾਵਾ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।