12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸੰਦੀਪ ਸਿੰਘ ਏ. ਆਰ. ਪਿੰਡ ਬੰਡਾਲਾ ਵਿਖੇ ਡੋਰ-ਟੂ-ਡੋਰ ਮੁਹਿੰਮ ਤੋਂ ਪਹਿਲਾਂ ਕੀਤੀ ਮੀਟਿੰਗ

ਜੰਡਿਆਲਾ ਗੁਰੂ, 11 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜੰਡਿਆਲਾ ਗੁਰੂ ਨੇੜਲੇ ਪਿੰਡ ਬੰਡਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੰਦੀਪ ਸਿੰਘ ਏ.

Ad Position 21
No active advertisement
ਸੰਦੀਪ ਸਿੰਘ ਏ ਆਰ ਪਿੰਡ ਬੰਡਾਲਾ ਵਿਖੇ ਮੀਟਿੰਗ ਸੰਬੋਧਨ ਕਰਦੇ ਹੋਏ। ਤਸਵੀਰ : ਅੰਮ੍ਰਿਤ ਪਾਲ ਸਿੰਘ 12-10-2026
ਜੰਡਿਆਲਾ ਗੁਰੂ, 11 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜੰਡਿਆਲਾ ਗੁਰੂ ਨੇੜਲੇ ਪਿੰਡ ਬੰਡਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੰਦੀਪ ਸਿੰਘ ਏ. ਆਰ. ਵਲੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਦੀਪ ਸਿੰਘ ਏ.ਆਰ. ਨੇ ਕਿਹਾ ਕਿ ਸਾਲ 2027 ਵਿਚ ਹਰ ਹਾਲਤ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਹੁਣ ਤੋਂ ਹੀ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ। ਮੀਟਿੰਗ ਤੋਂ ਬਾਅਦ ਪਿੰਡ ਵਿਚ ਡੋਰ-ਟੂ-ਡੋਰ ਮੁਹਿੰਮ ਰਾਹੀਂ ਲੋਕਾਂ ਨਾਲ ਸੰਪਰਕ ਕਰਨ ਦੀ ਰਣਨੀਤੀ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਿੰ: ਨੌਨਿਹਾਲ ਸਿੰਘ, ਅਮਰਜੀਤ ਸਿੰਘ ਬੰਡਾਲਾ, ਗੁਰਸੰਗਤ ਸਿੰਘ ਸਰਕਲ ਪ੍ਰਧਾਨ, ਪ੍ਰਿੰਸੀਪਲ ਨੌਨਿਹਾਲ ਸਿੰਘ, ਜੁਝਾਰ ਸਿੰਘ, ਬਲਜਿੰਦਰ ਸਿੰਘ ਬੱਲੀ, ਮੇਜਰ ਸਿੰਘ, ਅੰਮ੍ਰਿਤਪਾਲ ਸਿੰਘ ਹੈਪੀ ਐੱਸ.ਸੀ. ਵਿੰਗ, ਪਲਵਿੰਦਰ ਸਿੰਘ ਸੋਨਾ ਬੀ.ਸੀ. ਵਿੰਗ, ਰਾਜ ਸਿੰਘ ਐੱਸ.ਸੀ. ਵਿੰਗ, ਸੁਖਮਨਜੀਤ ਸਿੰਘ ਜਥਾ ਪ੍ਰਧਾਨ, ਇੰਦਰਜੀਤ ਸਿੰਘ ਕਾਕੂ ਮੈਂਬਰ, ਬਲਵਿੰਦਰ ਸਿੰਘ ਬਿੱਲਾ, ਜੱਜ ਸਾਹਿਬ ਸਿੰਘ, ਨਿਰਮਲ ਸਿੰਘ, ਜੱਜ ਸਿੰਘ ਬਾਠ, ਰਜਿੰਦਰ ਸਿੰਘ, ਡਾ. ਦਲਜੀਤ ਸਿੰਘ, ਸਤਨਾਮ ਸਿੰਘ ਸੱਤਾ, ਰਣਬੀਰ ਸਿੰਘ ਅਤੇ ਨੰਬਰਦਾਰ ਸਾਹਿਬ ਸਮੇਤ ਹੋਰ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 51ਵੇਂ ਸਾਲਾਨਾ ਸਰਬਹਿੰਦ ਸਮਾਗਮ ਦੇ ਸਮਾਪਤੀ ਵਾਲੇ ਦਿਨ ਅੱਧੀ ਰਾਤ ਤੱਕ ਲੱਗੀ ਕੀਰਤਨ ਦੀ ਛਹਿਬਰ 52 ਵਾਂ ਸਰਬਹਿੰਦ ਸਮਾਗਮ... ਅਗਲੀ ਖ਼ਬਰ ਸੀ.ਬੀ.ਆਈ. ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਪੰਜਾਬ ਵਿਚ ਭ੍ਰਿਸ਼ਟਾਚਾਰ ਦੀ ਕਰ ਰਹੀ ਹੈ ਜਾਂਚ– ਪ੍ਰਦੀਪ ਸਿੰਘ ਭੁੱਲਰ
Ad Position 24