12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਰੂ ਘਰਾਂ ਵਿਚ ਕਰਵਾਏ ਜਾਣ ਵਾਲੇ ਜੋੜ ਮੇਲੇ ਸਾਡੀ ਅਮੀਰ ਧਾਰਮਿਕ ਵਿਰਾਸਤ – ਜੋਧ ਸਿੰਘ ਸਮਰਾ ਸਮਰਾ ਨੇ ਗੁਰਦੁਆਰਾ ਬਾਬਾ ਗਮਚੁੱਕ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਭਰੀ ਹਾਜ਼ਰੀ

ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਜਨਾਲਾ ਦੇ ਇੰਚਾਰਜ ਅਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜੋਧ ਸਿੰਘ ਸਮਰਾ ਵਲੋਂ ਰਾਏ ਸਿੱਖ ਭਾਈਚਾਰੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬਾਬਾ ਗਮਚੁੱਕ ਵਿਖੇ ਕਰਵਾਏ ਜਾ ਰਹੇ ਸਾਲਾਨਾ ਜੋੜ ਮੇਲੇ ਮੌਕੇ ਹਾਜ਼ਰੀ ਭਰੀ ਗਈ । ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸਮੂਹ ਸੰਗਤਾਂ ਨੂੰ ਜੋੜ ਮੇਲੇ ਦੀ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 12-10-2026
ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਜਨਾਲਾ ਦੇ ਇੰਚਾਰਜ ਅਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜੋਧ ਸਿੰਘ ਸਮਰਾ ਵਲੋਂ ਰਾਏ ਸਿੱਖ ਭਾਈਚਾਰੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬਾਬਾ ਗਮਚੁੱਕ ਵਿਖੇ ਕਰਵਾਏ ਜਾ ਰਹੇ ਸਾਲਾਨਾ ਜੋੜ ਮੇਲੇ ਮੌਕੇ ਹਾਜ਼ਰੀ ਭਰੀ ਗਈ । ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸਮੂਹ ਸੰਗਤਾਂ ਨੂੰ ਜੋੜ ਮੇਲੇ ਦੀ ਵਧਾਈ ਦਿੱਤੀ। ਇਸ ਮੌਕੇ ਸ. ਸਮਰਾ ਨੇ ਕਿਹਾ ਕਿ ਗੁਰੂ ਘਰਾਂ ਵਿਚ ਕਰਵਾਏ ਜਾਣ ਵਾਲੇ ਜੋੜ ਮੇਲੇ ਸਾਡੀ ਅਮੀਰ ਧਾਰਮਿਕ ਵਿਰਾਸਤ, ਸਿੱਖੀ ਸਿਧਾਂਤਾਂ ਅਤੇ ਆਪਸੀ ਭਾਈਚਾਰਕ ਸਾਂਝ ਦੇ ਪ੍ਰਤੀਕ ਹਨ। ਧਾਰਮਿਕ ਅਸਥਾਨ ਸਾਡੀ ਆਸਥਾ ਦੇ ਕੇਂਦਰ ਹੋਣ ਦੇ ਨਾਲ-ਨਾਲ ਸਮਾਜ ਨੂੰ ਇਕਜੁੱਟ ਕਰਨ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸ. ਸਮਰਾ ਨੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਸਮੂਹ ਸੰਗਤਾਂ ਦੀ ਸੁੱਖ-ਸ਼ਾਂਤੀ, ਸਰਬੱਤ ਦੇ ਭਲੇ, ਆਪਸੀ ਭਾਈਚਾਰਕ ਸਾਂਝ ਅਤੇ ਇਲਾਕੇ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰਬੰਧਕਾਂ ਵਲੋਂ ਹਲਕਾ ਇੰਚਾਰਜ ਸ. ਸਮਰਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਦਲਬੀਰ ਸਿੰਘ ਚੱਕ ਡੋਗਰਾ, ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਸ਼ੇਰਾ ਤੇੜਾ ਰਾਜਪੂਤਾਂ, ਡਾ: ਬਲਰਾਜ ਸਿੰਘ ਜਗਦੇਵ ਖੁਰਦ, ਹਰਦੀਪ ਸਿੰਘ ਚੱਕ ਡੋਗਰਾਂ, ਪੀ.ਏ ਗੁਰਭੇਜ ਸਿੰਘ ਭੱਟੀ, ਸਾਬਕਾ ਸਰਪੰਚ ਪਰਗਟ ਸਿੰਘ ਚੱਕਬਾਲਾ, ਪ੍ਰਧਾਨ ਗੁਰਜੰਟ ਸਿੰਘ ਅਜਨਾਲਾ, ਸਾਬਕਾ ਸਰਪੰਚ ਪੁੰਨਣ ਸਿੰਘ, ਬਲਕਾਰ ਸਿੰਘ ਸਾਹੋਵਾਲ, ਰਸ਼ਪਾਲ ਸਿੰਘ ਤੇੜਾ, ਲਾਭ ਸਿੰਘ ਡੱਲਾ ਰਾਜਪੂਤਾਂ, ਲਵਪ੍ਰੀਤ ਸਿੰਘ ਡੱਲਾ, ਗੁਰਮੇਜ ਸਿੰਘ ਬਲੜਵਾਲ, ਰਵੇਲ ਸਿੰਘ ਚੱਕ ਡੋਗਰਾਂ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਛੰਨਾ ਸਾਰੰਗਦੇਵ, ਮੁਖਤਾਰ ਸਿੰਘ ਫੱਤੇਵਾਲ, ਬਾਜ ਸਿੰਘ ਛੋਟਾ ਫੱਤੇਵਾਲ, ਮੁਖਤਾਰ ਸਿੰਘ, ਪਹਿਲਵਾਨ ਅਮਰਜੀਤ ਸਿੰਘ, ਲਾਡੀ ਦੀਨੇਵਾਲ ਅਤੇ ਸੁੱਚਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਊ ਸਨਮਾਨ ਆਹਵਾਨ ਅਭਿਆਨ ਤਹਿਤ ਸ਼ਿਵਾਲਾ ਮੰਦਰ ਮਜੀਠਾ ਵਿਖੇ ਗਊ ਰੱਖਿਅਕਾਂ ਦੀ ਹੋਈ ਵਿਸ਼ੇਸ਼ ਇਕੱਤਰਤਾ ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਤਾਜਪੋਸ਼ੀ ਸਮਾਗਮ ਵਿਚ ਹਿੱਸਾ ਲੈਣ ਲਈ ਕਾਫਲਾ ਰਵਾਨਾ
Ad Position 24