12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਾਬਕਾ ਸਰਪੰਚ ਇੰਦਰਪਾਲ ਸਿੰਘ ਰੰਧਾਵਾ ਬੋਹੜਵਾਲਾ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ

ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਐੱਨ. ਆਰ.

Ad Position 21
No active advertisement
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਜੋਧ ਸਿੰਘ ਸਮਰਾ ਸਮੇਤ ਹੋਰਨਾਂ ਵਲੋਂ ਸ਼ਰਧਾ ਦੇ ਫੁੱਲ ਕੀਤੇ ਭੇਟ 12-10-2026
ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਐੱਨ.ਆਰ.ਆਈ. ਸੁਖਜਿੰਦਰ ਸਿੰਘ ਯੂ.ਐੱਸ.ਏ ਅਤੇ ਜਤਿੰਦਰ ਸਿੰਘ ਇਟਲੀ ਦੇ ਸਤਿਕਾਰਯੋਗ ਪਿਤਾ ਅਤੇ ਸਿਮਰਨਜੀਤ ਸਿੰਘ ਤੇ ਮਲਕੀਤ ਸਿੰਘ ਯੂ.ਐੱਸ.ਏ. ਦੇ ਸਹੁਰਾ ਸਾਹਿਬ ਸਾਬਕਾ ਸਰਪੰਚ ਸ. ਇੰਦਰਪਾਲ ਸਿੰਘ ਰੰਧਾਵਾ ਬੋਹੜਵਾਲਾ ਦਾ ਪਿਛਲੇ ਦਿਨੀ ਅਚਾਨਕ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਅਤੇ ਅੰਤਿਮ ਅਰਦਾਸ ਪਿੰਡ ਬੋਹੜਵਾਲਾ ਵਿਖੇ ਹੋਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਲਾਲ ਸਿੰਘ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਤੋਂ ਬਾਅਦ ਕਰਵਾਏ ਸ਼ਰਧਾਂਜਲੀ ਸਮਾਗਮ ਦੌਰਾਨ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਕਿਹਾ ਕਿ ਸ. ਇੰਦਰਪਾਲ ਸਿੰਘ ਰੰਧਾਵਾ ਵਲੋਂ ਪਿੰਡ ਅਤੇ ਇਲਾਕੇ ਦੀ ਬਿਹਤਰੀ ਲਈ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸ. ਜੋਧ ਸਿੰਘ ਸਮਰਾ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਪਿੰਡ ਬੋਹੜਵਾਲਾ ਦੇ ਸਰਪੰਚ ਸ. ਮਨਪ੍ਰੀਤ ਸਿੰਘ ਮੰਨੂ ਮੱਲ੍ਹੀ, ਡੀ.ਐਫ਼.ਓ ਜਰਨੈਲ ਸਿੰਘ, ਨੰਬਰਦਾਰ ਰਣਜੀਤ ਸਿੰਘ ਮੱਲੀ ਬੋਹੜਵਾਲਾ, ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ, ਪ੍ਰਧਾਨ ਰਵੇਲ ਸਿੰਘ, ਗੁਰਪ੍ਰੀਤ ਸਿੰਘ ਕੰਗ ਮੋਹਣ ਭੰਡਾਰੀਆਂ, ਸਾਬਕਾ ਸਰਪੰਚ ਗੁਰਦੇਵ ਸਿੰਘ, ਜਸਕਰਨ ਸਿੰਘ, ਹਰਪ੍ਰੀਤ ਸਿੰਘ, ਪਹਿਲਵਾਨ ਗੁਰਲਾਲ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਜਗਜੋਤ ਸਿੰਘ ਅਤੇ ਸੱਤਪਾਲ ਸਿੰਘ ਆਦਿ ਵਲੋਂ ਵੀ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਦਿਲਸ਼ੇਰ ਸਿੰਘ ਨੂੰ ਹਲਕਾ ਇੰਚਾਰਜ ਲਗਾਕੇ ਵਾਰਿਸ ਪੰਜਾਬ ਦੇ ਪਾਰਟੀ ਨੇ ਮਾਣ ਦਿੱਤਾ – ਮੰਗਲ ਸਿੰਘ ਧਿਆਨਪੁਰ ਅਗਲੀ ਖ਼ਬਰ ਸਰਹੱਦੀ ਪਿੰਡ ਤੂਤ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
Ad Position 24