12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ’ਤੇ ਭੜਕੇ ਵਿਧਾਇਕ ਧਾਲੀਵਾਲ, ਗ੍ਰਹਿ ਮੰਤਰੀ ਦਾ ਮੰਗਿਆ ਅਸਤੀਫ਼ਾ

ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਪ੍ਰੈੱਸ ਵਾਰਤਾ ਕਰਦਿਆਂ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ।

Ad Position 21
No active advertisement
ਅਜੀਤ ਡੈਸਕ 13-10-2026
ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਪ੍ਰੈੱਸ ਵਾਰਤਾ ਕਰਦਿਆਂ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ। ਉਨ੍ਹਾਂ ਦੋਸ਼ ਲਾਇਆ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਪੁਲਿਸ ਮੁਲਾਜ਼ਮਾਂ ਵਲੋਂ ਜੁੱਤੇ ਪਾ ਕੇ ਅਤੇ ਸਿਰ ਢੱਕੇ ਬਿਨਾਂ ਦਾਖ਼ਲ ਹੋਣ ਦੀਆਂ ਸਾਹਮਣੇ ਆਈਆਂ ਤਸਵੀਰਾਂ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਦੀ ਜਵਾਬਦੇਹੀ ਤੈਅ ਕਰਨ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਇਸ ਘਟਨਾ ਦੀ ਤੁਲਨਾ ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਆਪ੍ਰੇਸ਼ਨ ਬਲੂ ਸਟਾਰ ਨਾਲ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸਿੱਖਾਂ ਨੂੰ ਉਸ ਦੌਰ ਦੀਆਂ ਯਾਦਾਂ ਮੁੜ ਤਾਜ਼ਾ ਕਰਵਾ ਦਿੱਤੀਆਂ ਹਨ। ਸ. ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਸਮੇਤ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਇਕ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪ ਕੇ ਇਸ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਨਾਲ ਸਬੰਧਤ ਤੱਥਾਂ ਦੀ ਜਾਂਚ ਕੀਤੀ ਜਾਵੇ । ਹਰਸਿਮਰਤ ਕੌਰ ਬਾਦਲ ਵਲੋਂ ਟਵੀਟ ਨੂੰ ਡਿਲੀਟ ਕਰਨ ’ਤੇ ਵੀ ਵਿਧਾਇਕ ਧਾਲੀਵਾਲ ਨੇ ਚੁੱਕੇ ਸਵਾਲ : ਪ੍ਰੈੱਸ ਵਾਰਤਾ ਦੌਰਾਨ ਸ. ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਇਸ ਮਾਮਲੇ ਸਬੰਧੀ ਕੀਤੇ ਗਏ ਟਵੀਟ ਅਤੇ ਬਾਅਦ ਵਿੱਚ ਉਸ ਨੂੰ ਹਟਾਉਣ ਦੇ ਮੁੱਦੇ ’ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਨੇ ਸਿੱਖਾਂ ਅਤੇ ਪੰਜਾਬ ਦੇ ਮੁੱਦਿਆਂ ’ਤੇ ਹਮੇਸ਼ਾ ਸਿਆਸੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮੌਜੂਦਾ ਹਾਲਤ ਵੀ ਚਿੰਤਾਜਨਕ ਹੈ ਅਤੇ ਸਿੱਖ ਪੰਥ ਦੇ ਨਾਂ ’ਤੇ ਰਾਜਨੀਤੀ ਕਰਨ ਵਾਲਿਆਂ ਨੂੰ ਧਾਰਮਿਕ ਮਾਮਲਿਆਂ ’ਤੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਅੰਤ ਵਿਚ ਸ. ਧਾਲੀਵਾਲ ਨੇ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਨਾਲ ਜੁੜੇ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮਜੀਠਾ ਵਿਖੇ ਨੌਜਵਾਨ ਸੇਵਕ ਸਭਾ ਵਲੋਂ ਮਹਾਂਮਾਈ ਦਾ ਸਾਲਾਨਾ ਜਾਗਰਣ ਕਰਾਇਆ ਅਗਲੀ ਖ਼ਬਰ ਅਗਮਦੀਪ ਸਿੰਘ ਪਿਤਾ : ਅਵਤਾਰ ਸਿੰਘ ਮਾਤਾ : ਸੁਮਨਦੀਪ ਕੌਰ ਵਾਸੀ : ਮਜੀਠਾ ਅੰਮ੍ਰਿਤਸਰ
Ad Position 24