ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਮਜੀਠਾ ਵਿਚ ਖੇਤੀਬਾੜੀ ਡੀਲਰਾਂ ਦੀ ਚੈਕਿੰਗ
ਮਜੀਠਾ, 12 ਅਕਤੂਬਰ (ਮਨਿੰਦਰ ਸਿੰਘ ਸੋਖੀ)-ਡਾ. ਅਮਰਜੀਤ ਸਿੰਘ ਦੋਸਾਂਝ, ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਡਾ.
ਮਜੀਠਾ, 12 ਅਕਤੂਬਰ (ਮਨਿੰਦਰ ਸਿੰਘ ਸੋਖੀ)-ਡਾ. ਅਮਰਜੀਤ ਸਿੰਘ ਦੋਸਾਂਝ, ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਡਾ. ਹਰਭਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਮਜੀਠਾ ਵਲੋਂ ਬਲਾਕ ਮਜੀਠਾ ਅਧੀਨ ਆਉਂਦੇ ਖੇਤੀਬਾੜੀ ਇਨਪੁਟਸ ਡੀਲਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਹਰਜਿੰਦਰ ਸਿੰਘ ਅਤੇ ਸਿਕੰਦਰ ਸਿੰਘ ਵੀ ਮੌਜੂਦ ਸਨ। ਚੈਕਿੰਗ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਸਮੱਗਰੀ ਮੁਹੱਈਆ ਕਰਵਾਉਣਾ ਅਤੇ ਖੇਤੀਬਾੜੀ ਵਿਭਾਗ ਵਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਸੀ। ਇਸ ਦੌਰਾਨ ਡੀਲਰਾਂ ਦੇ ਲਾਇਸੈਂਸਾਂ, ਸਟਾਕ ਰਜਿਸਟਰਾਂ, ਖ਼ਰੀਦ-ਵਿਕਰੀ ਦੇ ਰਿਕਾਰਡ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਡਾ. ਹਰਭਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਸਮੱਗਰੀ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੰਤਵ ਦੀ ਪੂਰਤੀ ਲਈ ਡੀਲਰਾਂ ਦੀ ਚੈਕਿੰਗ ਸਮੇਂ-ਸਮੇਂ ’ਤੇ ਕੀਤੀ ਜਾਂਦੀ ਰਹੇਗੀ, ਤਾਂ ਜੋ ਖੇਤੀਬਾੜੀ ਸਮੱਗਰੀ ਦੀ ਗੁਣਵੱਤਾ ਅਤੇ ਵਿਕਰੀ ਵਿਚ ਪਾਰਦਰਸ਼ਤਾ ਬਣਾਈ ਰੱਖੀ ਜਾ ਸਕੇ।