13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਗੁਰਮਤਿ ਸਮਾਗਮ ਧਾਰਮਿਕ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਚੋਗਾਵਾਂ, 12 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 17ਵਾਂ ਰਾਤਰੀ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਭੰਗਵਾਂ ਵਿਖੇ ਸਮੂਹ ਪਿੰਡ ਵਾਸੀਆਂ ਅਤੇ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਬੜੀ ਸ਼ਰਧਾ-ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਜੇ ਭਾਰੀ ਦੀਵਾਨ ਵਿਚ ਗਿਆਨੀ ਗੁਰਮੁਖ ਸਿੰਘ ਐੱਮ.

Ad Position 21
No active advertisement
ਅਜੀਤ ਡੈਸਕ 13-10-2026
ਚੋਗਾਵਾਂ, 12 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 17ਵਾਂ ਰਾਤਰੀ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਭੰਗਵਾਂ ਵਿਖੇ ਸਮੂਹ ਪਿੰਡ ਵਾਸੀਆਂ ਅਤੇ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਬੜੀ ਸ਼ਰਧਾ-ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਜੇ ਭਾਰੀ ਦੀਵਾਨ ਵਿਚ ਗਿਆਨੀ ਗੁਰਮੁਖ ਸਿੰਘ ਐੱਮ. ਏ. ਦਾ ਕਵੀਸ਼ਰੀ ਜਥਾ, ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ, ਭਾਈ ਗੁਰਰਾਜ ਸਿੰਘ ਪ੍ਰਚਾਰਕ, ਭਾਈ ਜਤਿੰਦਰ ਸਿੰਘ ਮਲਕਪੁਰ ਅਤੇ ਬਾਬਾ ਹਰਜਿੰਦਰ ਸਿੰਘ ਜਿੰਦਾ ਆਦਿ ਜਥਿਆਂ ਨੇ ਜੁੜ ਬੈਠੀ ਸੰਗਤ ਨੂੰ ਕਥਾ-ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੀ ਪਵਿੱਤਰ ਜੀਵਨੀ ਦਾ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਸਮਾਗਮ ਦੌਰਾਨ ਜਥਿਆਂ ਤੇ ਹੋਰਨਾਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਓ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਰਾਤਰੀ ਗੁਰਮਤਿ ਸਮਾਗਮ ਵਿਚ ਧਾਰਮਿਕ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਿਸ ਵਿਚ ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਬਾਬਾ ਜੋਗਿੰਦਰ ਸਿੰਘ ਲੋਪੋਕੇ, ਮੁੱਖ ਸੇਵਾਦਾਰ ਬਾਬਾ ਹਰੀ ਸਿੰਘ ਅਤੇ ਗ੍ਰੰਥੀ ਭਾਈ ਬਿਕਰਮਜੀਤ ਸਿੰਘ ਨੇ ਹਾਜ਼ਰੀ ਭਰੀ। ਇਨ੍ਹਾਂ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ, ਸਮੂਹ ਸੇਵਾਦਾਰਾਂ, ਪਿੰਡ ਵਾਸੀਆਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਸੰਗਤਾਂ ਨੇ ਸਮਾਗਮ ਵਿਚ ਹਾਜ਼ਰ ਹੋ ਕੇ ਗੁਰੂ ਚਰਨਾਂ ਵਿਚ ਸੀਸ ਨਿਵਾਇਆ ਅਤੇ ਗੁਰਬਾਣੀ ਦਾ ਆਨੰਦ ਮਾਣਿਆ।
Ad Position 22
No active advertisement
ਪਿਛਲੀ ਖ਼ਬਰ ਮੈਨੇਜਮੈਂਟ ਮਹੀਨੇ ਦੀ 10 ਤਾਰੀਕ ਤੋਂ ਪਹਿਲਾਂ ਪੈਨਸ਼ਨ ਦੀ ਅਦਾਇਗੀ ਯਕੀਨੀ ਬਣਾਏ-ਗੁਰਮੀਤ ਸਿੰਘ, ਤਿਲਕ ਰਾਜ ਅਗਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਤੇ ਐੱਮ.ਡੀ. ਕੋਮਲ ਕਪੂਰ ‘ਸਵਾਮੀ ਵਿਵੇਕਾਨੰਦ ਨੈਸ਼ਨਲ ਐਵਾਰਡ-2...
Ad Position 24