ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਉਨ੍ਹਾਂ ਨੂੰ ਸਮਾਜ ਵਿਚ ਬਰਾਬਰ ਦੇ ਅਧਿਕਾਰ ਦਿਵਾਉਣਾ ਸਮੇਂ ਦੀ ਮੁੱਖ ਲੋੜ-ਬੀਬੀ ਹਰਪ੍ਰੀਤ ਕੌਰ ਖਾਲਸਾ
ਚਵਿੰਡਾ ਦੇਵੀ, 12 ਅਕਤੂਬਰ (ਸਤਪਾਲ ਸਿੰਘ ਢੱਡੇ)—ਆਮ ਆਦਮੀ ਪਾਰਟੀ ਮਹਿਲਾ ਵਿੰਗ ਦੇ ਬਲਾਕ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਖਾਲਸਾ ਨੇ ਕਿਹਾ ਕਿ ਮਹਿਲਾਵਾਂ ਦੀ ਭਲਾਈ, ਉਨ੍ਹਾਂ ਦੀ ਆਰਥਿਕ ਮਜ਼ਬੂਤੀ ਅਤੇ ਸਮਾਜ ਵਿੱਚ ਬਰਾਬਰ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲੇ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਵਿਚ ਮਹਿਲਾਵਾਂ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ ਅਤੇ ਜਦੋਂ ਮਹਿਲਾਵਾਂ ਆਰਥਿਕ ਤੇ ਸਮਾਜਿਕ ਤੌਰ ’ਤੇ ਮਜ਼ਬੂਤ ਹੁੰਦੀਆਂ ਹਨ ਤਾਂ ਪੂਰਾ ਪਰਿਵਾਰ ਅਤੇ ਸਮਾਜ ਤਰੱਕੀ ਦੀ ਰਾਹ ’ਤੇ ਅੱਗੇ ਵਧਦਾ ਹੈ।
ਬ
ਬੀਬੀ ਹਰਪ੍ਰੀਤ ਕੌਰ ਖਾਲਸਾ
13-10-2026
ਚਵਿੰਡਾ ਦੇਵੀ, 12 ਅਕਤੂਬਰ (ਸਤਪਾਲ ਸਿੰਘ ਢੱਡੇ)—ਆਮ ਆਦਮੀ ਪਾਰਟੀ ਮਹਿਲਾ ਵਿੰਗ ਦੇ ਬਲਾਕ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਖਾਲਸਾ ਨੇ ਕਿਹਾ ਕਿ ਮਹਿਲਾਵਾਂ ਦੀ ਭਲਾਈ, ਉਨ੍ਹਾਂ ਦੀ ਆਰਥਿਕ ਮਜ਼ਬੂਤੀ ਅਤੇ ਸਮਾਜ ਵਿੱਚ ਬਰਾਬਰ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲੇ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਵਿਚ ਮਹਿਲਾਵਾਂ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ ਅਤੇ ਜਦੋਂ ਮਹਿਲਾਵਾਂ ਆਰਥਿਕ ਤੇ ਸਮਾਜਿਕ ਤੌਰ ’ਤੇ ਮਜ਼ਬੂਤ ਹੁੰਦੀਆਂ ਹਨ ਤਾਂ ਪੂਰਾ ਪਰਿਵਾਰ ਅਤੇ ਸਮਾਜ ਤਰੱਕੀ ਦੀ ਰਾਹ ’ਤੇ ਅੱਗੇ ਵਧਦਾ ਹੈ। ਬੀਬੀ ਹਰਪ੍ਰੀਤ ਕੌਰ ਖਾਲਸਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਲਈ ਵੱਖ-ਵੱਖ ਖੇਤਰਾਂ ਵਿਚ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦਾ ਉਪਰਾਲਾ ਮਹਿਲਾਵਾਂ ਦੀ ਆਰਥਿਕ ਆਜ਼ਾਦੀ ਵੱਲ ਇਕ ਮਹੱਤਵਪੂਰਨ ਕਦਮ ਹੈ। ਬੀਬੀ ਖਾਲਸਾ ਨੇ ਕਿਹਾ ਕਿ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਅਤੇ ਛੋਟੇ ਕਾਰੋਬਾਰਾਂ ਨਾਲ ਜੋੜਨ ਲਈ ਵੀ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਸਮਾਜ ਵਿਚ ਅੱਜ ਵੀ ਕਈ ਮਹਿਲਾਵਾਂ ਨੂੰ ਆਰਥਿਕ ਨਿਰਭਰਤਾ, ਸਿੱਖਿਆ ਦੀ ਘਾਟ ਅਤੇ ਹੋਰ ਸਮਾਜਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ, ਸਮਾਜਿਕ ਸੰਸਥਾਵਾਂ ਅਤੇ ਲੋਕਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਮਹਿਲਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਅਤੇ ਬੱਚੀਆਂ ਦੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ। 12 ਏਐਸਆਰ34 ਬੀਬੀ ਹਰਪ੍ਰੀਤ ਕੌਰ ਖਾਲਸਾ