12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਰਹੱਦੀ ਪਿੰਡ ਦਸਮੇਸ਼ ਨਗਰ ਵਿਖੇ ਸਵ. ਨਰਿੰਦਰ ਸਿੰਘ ਦੀ ਯਾਦ ’ਚ ਤੀਸਰਾ ਕਬੱਡੀ ਕੱਪ ਕਰਵਾਇਆ

ਚੋਗਾਵਾਂ, 12 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਦਸਮੇਸ਼ ਨਗਰ (ਮੰਜ) ਵਿਖੇ ਸਵਰਗੀ ਨਰਿੰਦਰ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਤੀਸਰਾ ਕਬੱਡੀ ਕੱਪ ਐੱਨ. ਆਰ.

Ad Position 21
No active advertisement
ਅਜੀਤ ਡੈਸਕ 13-10-2026
ਚੋਗਾਵਾਂ, 12 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਦਸਮੇਸ਼ ਨਗਰ (ਮੰਜ) ਵਿਖੇ ਸਵਰਗੀ ਨਰਿੰਦਰ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਤੀਸਰਾ ਕਬੱਡੀ ਕੱਪ ਐੱਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਦੇ ਵਿਸ਼ੇਸ਼ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਟੂਰਨਾਮੈਂਟ ਦਾ ਰਸਮੀ ਆਗਾਜ਼ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ ’ਤੇ ਪਹੁੰਚੇ ਬਾਬਾ ਲੱਖਾ ਸਿੰਘ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਇਸ ਖੇਡ ਮਹਾਂਕੁੰਭ ਦੌਰਾਨ ਆਲ ਓਪਨ ਛੇ ਕਲੱਬ, ਜਿਨ੍ਹਾਂ ਵਿਚ ਸੁਰ ਸਿੰਘ, ਬੈਂਕਾਂ, ਭਾਈ ਲੱਦੂ, ਸਤਲਾਣੀ ਸਾਹਿਬ, ਘਰਿਆਲਾ, ਟਪਿਆਲਾ ਅਤੇ ਸਾਰੰਗੜਾ ਸ਼ਾਮਿਲ ਸਨ, ਦੇ ਖਿਡਾਰੀਆਂ ਦਰਮਿਆਨ ਬਹੁਤ ਹੀ ਗਹਿ-ਗੱਚ ਅਤੇ ਫਸਵੇਂ ਮੁਕਾਬਲੇ ਦੇਖਣ ਨੂੰ ਮਿਲੇ। ਇਸ ਦੇ ਨਾਲ ਹੀ 40 ਸਾਲ ਦੇ ਖਿਡਾਰੀਆਂ ਦੇ ਮੈਚ ਅਤੇ ਛੋਟੇ ਬੱਚਿਆਂ ਦੀਆਂ ਟੀਮਾਂ ਦੇ ਮੁਕਾਬਲੇ ਵੀ ਖਿੱਚ ਦਾ ਕੇਂਦਰ ਰਹੇ । ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਬਾਬਾ ਲੱਖਾ ਸਿੰਘ, ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਹੋਰਨਾਂ ਪਤਵੰਤਿਆਂ ਵਲੋਂ ਲੱਖਾਂ ਰੁਪਏ ਦੀ ਨਕਦ ਰਾਸ਼ੀ ਅਤੇ ਸ਼ਾਨਦਾਰ ਕਬੱਡੀ ਕੱਪ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ, ਗੁਰਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਲਖਬੀਰ ਸਿੰਘ ਮੰਜ਼, ਗੁਰਦੀਪ ਸਿੰਘ, ਸੁਖਚੈਨ ਸਿੰਘ, ਗੁਰਜੀਤ ਸਿੰਘ ਕੱਕੜ, ਸ਼ਮਸ਼ੇਰ ਸਿੰਘ ਫੌਜੀ, ਗੁਰਿੰਦਰ ਸਿੰਘ ਜੈਲਦਾਰ, ਦਲੇਰ ਸਿੰਘ ਫੌਜੀ ਅਤੇ ਜੋਬਨਜੀਤ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਦਾ ਧਿਆਨ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਹਟਾ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੁੱਖ ਮਕਸਦ ਤਹਿਤ ਹੀ ਇਹ ਟੂਰਨਾਮੈਂਟ ਉਲੀਕਿਆ ਗਿਆ ਹੈ। ਇਸ ਦੇ ਨਾਲ ਹੀ ਖੇਡ ਪ੍ਰਬੰਧਕਾਂ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਇਕ ਵੱਡਾ ਐਲਾਨ ਕਰਦਿਆਂ ਸਾਬਕਾ ਸਰਪੰਚ ਜਸਪਾਲ ਸਿੰਘ ਨੇ ਕਿਹਾ ਕਿ ਖੇਡ ਟੂਰਨਾਮੈਂਟ ਕਰਵਾਉਣ ਦੇ ਨਾਲ-ਨਾਲ 10 ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਵੀ ਪੂਰਨ ਗੁਰ-ਮਰਿਆਦਾ ਅਨੁਸਾਰ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੁਰਦਿਆਲ ਸਿੰਘ ਦੀ ਮਾਤਾ ਗੁਰਦੀਪ ਕੌਰ ਪੰਜ ਤੱਤਾਂ ’ਚ ਵਿਲੀਨ ਅਗਲੀ ਖ਼ਬਰ ਨਾਗ ਕਲਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਇਕੱਤਰਤਾ
Ad Position 24