13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਦੀ ਪ੍ਰਿੰਸੀਪਲ ਨਿਤਿਕਾ ਸੇਠੀ ‘ਅਕਾਦਮਿਕ ਲੀਡਰਸ਼ਿਪ ਸਮਿਟ ਐਵਾਰਡ-2026’ ਨਾਲ ਸਨਮਾਨਿਤ

ਚਵਿੰਡਾ ਦੇਵੀ, 13 ਅਕਤੂਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੀ ਪ੍ਰਿੰਸੀਪਲ ਨਿਤਿਕਾ ਸੇਠੀ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ਅਕਾਦਮਿਕ ਅਗਵਾਈ ਲਈ ‘ਅਕਾਦਮਿਕ ਲੀਡਰਸ਼ਿਪ ਸਮਿਟ ਐਵਾਰਡ-2026’ ਨਾਲ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਇਕ ਸ਼ਾਨਦਾਰ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪ੍ਰੋਫ਼ੈਸਰ ਡਾਕਟਰ ਕਮਲ ਘਣਸਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 14-10-2026
ਚਵਿੰਡਾ ਦੇਵੀ, 13 ਅਕਤੂਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੀ ਪ੍ਰਿੰਸੀਪਲ ਨਿਤਿਕਾ ਸੇਠੀ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ਅਕਾਦਮਿਕ ਅਗਵਾਈ ਲਈ ‘ਅਕਾਦਮਿਕ ਲੀਡਰਸ਼ਿਪ ਸਮਿਟ ਐਵਾਰਡ-2026’ ਨਾਲ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਇਕ ਸ਼ਾਨਦਾਰ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪ੍ਰੋਫ਼ੈਸਰ ਡਾਕਟਰ ਕਮਲ ਘਣਸਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ ਅਤੇ ਡਾਇਰੈਕਟਰ ਸ਼ਵੀ ਕਪੂਰ ਨੇ ਪ੍ਰਿੰਸੀਪਲ ਨਿਤਿਕਾ ਸੇਠੀ ਨੂੰ ਇਸ ਵਿਸ਼ੇਸ਼ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਅਧਿਆਪਨ ਪ੍ਰਤੀ ਨਿਸ਼ਠਾ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਦੀ ਤਰੱਕੀ ਵਿਚ ਪ੍ਰਿੰਸੀਪਲ ਦੀ ਅਗਵਾਈ ਅਹਿਮ ਭੂਮਿਕਾ ਨਿਭਾਉਂਦੀ ਹੈ। ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਿੰਸੀਪਲ ਨਿਤਿਕਾ ਸੇਠੀ ਦੀ ਅਗਵਾਈ ਹੇਠ ਸਕੂਲ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਨਵੀਆਂ ਪ੍ਰਾਪਤੀਆਂ ਕਰਦਾ ਰਹੇਗਾ। ਇਸ ਮੌਕੇ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਮਿਲੇ ਸਨਮਾਨ ਲਈ ਧੰਨਵਾਦ ਕਰਦਿਆਂ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਦੇ ਸਹਿਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਨਿਰੰਤਰ ਯਤਨ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਸਮਾਰੋਹ ਦੌਰਾਨ ਸਕੂਲ ਦੀ ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਵੀ ਮੌਜੂਦ ਸੀ। ਪ੍ਰਿੰਸੀਪਲ ਨਿਤਿਕਾ ਸੇਠੀ ਨੂੰ ਮਿਲੇ ਇਸ ਸਨਮਾਨ ਨਾਲ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਸਟਾਫ਼ ਵਿਚ ਖ਼ੁਸ਼ੀ ਦੀ ਲਹਿਰ ਪਾਈ ਗਈ।
Ad Position 22
No active advertisement
ਪਿਛਲੀ ਖ਼ਬਰ ਸਨੌਰ ’ਚ ਚੋਰੀਆਂ ਤੇ ਲੁੱਟਮਾਰ ਤੋਂ ਲੋਕ ਚਿੰਤਤ- ਰਾਜ ਕੁਮਾਰ ਰਾਣਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਡੋਰ-ਟੂ-ਡੋਰ ਮੁਹਿੰਮ ਬਣੇਗੀ ਪੰਜਾਬੀਆਂ ਦੀ ਆਵਾਜ਼ : ਰਾਣਾ ਲੋਪੋਕੇ
Ad Position 24