14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਰਹੱਦੀ ਪਿੰਡ ਬਰਲਾਸ ਵਿਚ ‘ਆਪ’ ਨੂੰ ਸਿਆਸੀ ਝਟਕਾ, ਮੌਜੂਦਾ ਮੈਂਬਰ ਪੰਚਾਇਤ ਮੱਖਣ ਸਿੰਘ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ

ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਬਰਲਾਸ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਦੇ ਮੌਜੂਦਾ ਮੈਂਬਰ ਪੰਚਾਇਤ ਮੱਖਣ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਭਰਾ ਅਤੇ ਹਲਕਾ ਅਜਨਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਮੱਖਣ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਚਿੰਨ੍ਹ ਵਾਲੇ ਮਫਲਰ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

Ad Position 21
No active advertisement
ਅਜੀਤ ਡੈਸਕ 15-10-2026
ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਬਰਲਾਸ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਦੇ ਮੌਜੂਦਾ ਮੈਂਬਰ ਪੰਚਾਇਤ ਮੱਖਣ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਭਰਾ ਅਤੇ ਹਲਕਾ ਅਜਨਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਮੱਖਣ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਚਿੰਨ੍ਹ ਵਾਲੇ ਮਫਲਰ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਮੈਂਬਰ ਪੰਚਾਇਤ ਮੱਖਣ ਸਿੰਘ ਦੇ ਗ੍ਰਹਿ ਵਿਖੇ ਪਿੰਡ ਦੇ ਮੁਹਤਬਰ ਵਿਅਕਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਹਰਜਿੰਦਰ ਸਿੰਘ ਬਾਜਵਾ, ਐਡਵੋਕੇਟ ਸੰਦੀਪ ਕੌਸ਼ਲ, ਬੱਗਾ ਸਿੰਘ, ਜੋਗਿੰਦਰ ਸਿੰਘ, ਕਰਨੈਲ ਸਿੰਘ, ਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਨਿਸ਼ਾਨ ਸਿੰਘ, ਹਰਪਾਲ ਸਿੰਘ, ਨਰਿੰਦਰ ਸਿੰਘ, ਕਾਲਾ ਸਿੰਘ, ਬਾਊ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਗੁਰਸੇਵਕ ਸਿੰਘ ਬਾਬਾ ਬਕਾਲਾ ਸਾਹਿਬ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣੀਏ ਕੇ ਸਕੂਲ ’ਚ ਸਾਲਾਨਾ ਸਮਾਗਮ ਕਰਵਾਇਆ
Ad Position 24