17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਰਬ ਸਾਂਝੀ ਗੁਰਬਾਣੀ ਰਣਜੀਤ ਐਵੀਨਿਊ,ਹਾਊਸਿੰਗ ਬੋਰਡ ਕਾਲੋਨੀ ਵਿਖੇ ਸਜਿਆ ਵਿਸ਼ੇਸ਼ ਗੁਰਮਤਿ ਸਮਾਗਮ

ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਸਰਬਸਾਂਝੀ ਗੁਰਬਾਣੀ ਰਣਜੀਤ ਐਵੀਨਿਊ,ਹਾਊਸਿੰਗ ਬੋਰਡ ਕਾਲੋਨੀ ਵਿਖੇ ਸਜਾਇਆ ਗਿਆ। ਇਸ ਦੌਰਾਨ ਭਾਈ ਗੁਰਜੀਤ ਸਿੰਘ ਬੈਂਕਾ ਹਜ਼ੂਰੀ ਰਾਗੀ ਅਤੇ ਭਾਈ ਜਸਪਿੰਦਰ ਸਿੰਘ ਦੇ ਕੀਰਤਨੀ ਜਥਿਆਂ ਅਤੇ ਗਿਆਨੀ ਵਿਸ਼ਾਲ ਸਿੰਘ ਕਥਾਵਾਚਕ ਸ੍ਰੀ ਮੰਜੀ ਸਾਹਿਬ ਨੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 17-10-2026
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਸਰਬਸਾਂਝੀ ਗੁਰਬਾਣੀ ਰਣਜੀਤ ਐਵੀਨਿਊ,ਹਾਊਸਿੰਗ ਬੋਰਡ ਕਾਲੋਨੀ ਵਿਖੇ ਸਜਾਇਆ ਗਿਆ। ਇਸ ਦੌਰਾਨ ਭਾਈ ਗੁਰਜੀਤ ਸਿੰਘ ਬੈਂਕਾ ਹਜ਼ੂਰੀ ਰਾਗੀ ਅਤੇ ਭਾਈ ਜਸਪਿੰਦਰ ਸਿੰਘ ਦੇ ਕੀਰਤਨੀ ਜਥਿਆਂ ਅਤੇ ਗਿਆਨੀ ਵਿਸ਼ਾਲ ਸਿੰਘ ਕਥਾਵਾਚਕ ਸ੍ਰੀ ਮੰਜੀ ਸਾਹਿਬ ਨੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਸ: ਮੰਗਲ ਸਿੰਘ ਮੁੱਖ ਸੇਵਾਦਾਰ ਗੁ: ਕਮੇਟੀ, ਗੁਰਦੇਵ ਸਿੰਘ ਜੌਹਲ ਸਰਪ੍ਰਸਤ, ਡਾ: ਕੁਲਜੀਤ ਸਿੰਘ ਜਨ: ਸਕੱਤਰ, ਗੁਰਦੀਪ ਸਿੰਘ ਭਾਟੀਆ ਤੇ ਗ੍ਰੰਥੀ ਬਾਬਾ ਮੋਹਨ ਸਿੰਘ ਤੋਂ ਇਲਾਵਾ ਮੈਨੇਜਰ ਲਾਲ ਸਿੰਘ ਵਲੋਂ ਜਥਿਆਂ ਤੇ ਕਥਾਵਾਚਕ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਤਰਸੇਮ ਸਿੰਘ ਪ੍ਰਚਾਰਕ, ਸੁਖਬੀਰ ਸਿੰਘ, ਗਿਆਨੀ ਗੁਰਲਾਲ ਸਿੰਘ, ਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ। ਅੱਜ ਦੇ (ਤਿੰਨ) ਸਮਾਗਮ : ਮਿਤੀ : 17 ਅਕਤੂਬਰ, ਸ਼ਨਿੱਚਰਵਾਰ। ਸਥਾਨ : ਗੁਰਦੁਆਰਾ ਕਲਗੀਧਰ ਸਿੰਘ ਸਭਾ, ਦਸ਼ਮੇਸ਼ ਐਵੀਨਿਊ, ਨੇੜੇ ਪਾਲੀਟੈਕਨਿਕ ਕਾਲਜ। ਗੁਰਦੁਆਰਾ ਸਾਧ ਸੰਗਤ ਕਰਤਾਰ ਨਗਰ, ਛੇਹਰਟਾ। ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ। ਨੋਟ : ਸਾਰੇ ਗੁਰਦੁਆਰਾ ਸਾਹਿਬ ਵਿਖੇ ਸਮਾਂ: ਸ਼ਾਮ 7 ਤੋਂ ਰਾਤ 9.45 ਵਜੇ ਤੱਕ।
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਵਲੋਂ ਫਰੈਸ਼ਰਜ਼ ਫ਼ੀਸਟਾ 2026 ਅਗਲੀ ਖ਼ਬਰ ਮਹਾਤਮਾ ਆਨੰਦ ਸਵਾਮੀ, ਡਾ. ਏ.ਪੀ.ਜੇ. ਅਬਦੁਲ ਕਲਾਮ ਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਅਮਿੱਟ ਵਿਰਾਸਤ ਨੂੰ ਕੀਤਾ ਯਾਦ
Ad Position 24