ਤਰਕਸ਼ੀਲਾਂ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ
ਦੁਕਾਨਦਾਰਾਂ ਨੂੰ ਨਿੰਬੂ ਮਿਰਚਾਂ ਟੰਗਣ, ਧਾਗੇ ਤਵੀਤਾਂ, ਜਾਦੂ ਟੂਣਿਆਂ ਦੇ ਅੰਧ ਵਿਸ਼ਵਾਸਾਂ ਨੂੰ ਛੱਡਣ ਦੀ ਕੀਤੀ ਅਪੀਲ
ਅੰਮ੍ਰਿਤਸਰ, 16 ਅਕਤੂਬਰ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਵਲੋਂ ਸ਼ਹੀਦ ਭਗਤ ਸਿੰਘ ਦੇ 119ਵੇਂ ਜਨਮ ਦਿਹਾੜੇ ਨੂੰ ਸਮਰਪਿਤ ‘ਹਰ ਦਰ ਤੇ ਜਗਾਈਏ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਮਸ਼ਾਲ’ ਦੀ ਮੁਹਿੰਮ ਤਹਿਤ ਅੰਮ੍ਰਿਤਸਰ ਇਕਾਈ ਵਲੋਂ ਸਥਾਨਕ ਪੁਤਲੀਘਰ ਬਾਜ਼ਾਰ ਵਿਖੇ ਦੁਕਾਨਦਾਰਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ, ਵਿਦਿਆਰਥੀਆਂ, ਕਿਰਤੀ ਕਾਮਿਆਂ ਅਤੇ ਰੇਹੜੀ ਧਾਰਕਾਂ ਨੂੰ ਇਸ਼ਤਿਹਾਰ ਵੰਡੇ ਗਏ ਅਤੇ ਸ਼ਹੀਦ ਭਗਤ ਸਿੰਘ ਦੀ ਇਨਕਲਾਬੀ ਵਿਚਾਰਧਾਰਾ, ਸੰਘਰਸ਼ ਅਤੇ ਸ਼ਹਾਦਤ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਦੁਕਾਨਦਾਰਾਂ ਨੂੰ ਨਿੰਬੂ ਮਿਰਚਾਂ ਟੰਗਣ, ਧਾਗੇ ਤਵੀਤਾਂ, ਜਾਦੂ ਟੂਣਿਆਂ ਦੇ ਅੰਧ ਵਿਸ਼ਵਾਸਾਂ, ਅਖੌਤੀ ਚਮਤਕਾਰਾਂ ਅਤੇ ਪਾਖੰਡੀ ਬਾਬਿਆਂ, ਤਾਂਤਰਿਕਾਂਦੇ ਝਾਂਸਿਆਂ ਅਤੇ ਲੁੱਟ ਤੋਂ ਬਚਣ ਲਈ ਵਿਗਿਆਨਕ ਸੋਚ ਅਪਣਾਉਣ ਦੀ ਅਪੀਲ ਕੀਤੀ ਗਈ।
ਆ
ਆਮ ਲੋਕਾਂ ਨੂੰ ਡਿਜੀਟਲ ਭੁਗਤਾਨਾਂ ਨਾਲ ਜਾਣੂੰ ਕਰਵਾਉਂਦੇ ਹੋਏ ਵਿਦਿਆਰਥੀ। ਅਜੀਤ ਤਸਵੀਰ
ਡੀ. ਏ. ਵੀ. ਕਾਲਜ ਵਲੋਂ ਡਿਜੀਟਲ ਸਾਖਰਤਾ ’ਤੇ ਵਿਸ਼ੇਸ਼ ਮੁਹਿੰਮ ਚਲਾਈ
17-10-2026
ਅੰਮ੍ਰਿਤਸਰ, 16 ਅਕਤੂਬਰ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਵਲੋਂ ਸ਼ਹੀਦ ਭਗਤ ਸਿੰਘ ਦੇ 119ਵੇਂ ਜਨਮ ਦਿਹਾੜੇ ਨੂੰ ਸਮਰਪਿਤ ‘ਹਰ ਦਰ ਤੇ ਜਗਾਈਏ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਮਸ਼ਾਲ’ ਦੀ ਮੁਹਿੰਮ ਤਹਿਤ ਅੰਮ੍ਰਿਤਸਰ ਇਕਾਈ ਵਲੋਂ ਸਥਾਨਕ ਪੁਤਲੀਘਰ ਬਾਜ਼ਾਰ ਵਿਖੇ ਦੁਕਾਨਦਾਰਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ, ਵਿਦਿਆਰਥੀਆਂ, ਕਿਰਤੀ ਕਾਮਿਆਂ ਅਤੇ ਰੇਹੜੀ ਧਾਰਕਾਂ ਨੂੰ ਇਸ਼ਤਿਹਾਰ ਵੰਡੇ ਗਏ ਅਤੇ ਸ਼ਹੀਦ ਭਗਤ ਸਿੰਘ ਦੀ ਇਨਕਲਾਬੀ ਵਿਚਾਰਧਾਰਾ, ਸੰਘਰਸ਼ ਅਤੇ ਸ਼ਹਾਦਤ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਦੁਕਾਨਦਾਰਾਂ ਨੂੰ ਨਿੰਬੂ ਮਿਰਚਾਂ ਟੰਗਣ, ਧਾਗੇ ਤਵੀਤਾਂ, ਜਾਦੂ ਟੂਣਿਆਂ ਦੇ ਅੰਧ ਵਿਸ਼ਵਾਸਾਂ, ਅਖੌਤੀ ਚਮਤਕਾਰਾਂ ਅਤੇ ਪਾਖੰਡੀ ਬਾਬਿਆਂ, ਤਾਂਤਰਿਕਾਂਦੇ ਝਾਂਸਿਆਂ ਅਤੇ ਲੁੱਟ ਤੋਂ ਬਚਣ ਲਈ ਵਿਗਿਆਨਕ ਸੋਚ ਅਪਣਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਸੂਬਾਈ ਆਗੂ ਸੁਮੀਤ ਅੰਮ੍ਰਿਤਸਰ, ਜੋਨ ਮੁਖੀ ਪ੍ਰਿੰ: ਮੇਲਾ ਰਾਮ, ਇਕਾਈ ਮੁਖੀ ਜਸਪਾਲ ਬਾਸਰਕੇ, ਇਕਾਈ ਆਗੂ ਦਮਨਜੀਤ ਕੌਰ ਅਤੇ ਸਰਗਰਮ ਮੈਂਬਰਾਂ ਹਰੀ ਕ੍ਰਿਸ਼ਨ, ਸੁਰੇਸ਼ ਪਠਾਣੀਆਂ, ਪਰਮਜੀਤ ਸਿੰਘ ਅਤੇ ਅਨਮੋਲ ਸਿੰਘ ਨੇ ਦੁਕਾਨਦਾਰਾਂ ਅਤੇ ਆਮ ਲੋਕਾਂ ਨਾਲ ਵਿਚਾਰ ਚਰਚਾ ਕਰਦਿਆਂ ਦੱਸਿਆ ਕਿ ਇਸ ਜਨਤਕ ਮੁਹਿੰਮ ਦਾ ਮਕਸਦ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਗਿਆਨਕ ਵਿਚਾਰਧਾਰਾ ਅਤੇ ਤਰਕਸ਼ੀਲ ਸਾਹਿਤ ਨਾਲ ਜੋੜਣਾ ਹੈ ਤਾਂ ਕਿ ਲੋਕ ਆਪਣੀਆਂ ਬੁਨਿਆਦੀ ਸਮੱਸਿਆਵਾਂ ਦੇ ਕਾਰਣ ਜਾਨਣ ਅਤੇ ਹਕੂਮਤਾਂ ਦੀਆਂ ਲੋਕ ਵਿਰੋਧੀ ਤੇ ਸਾਮਰਾਜ ਪੱਖੀ ਆਰਥਿਕ ਨੀਤੀਆਂ ਤੇ ਜ਼ਮਹੂਰੀ ਅਧਿਕਾਰਾਂ ਨੂੰ ਕੁਚਲਦੇ ਬਸਤੀਵਾਦੀ ਕਾਨੂੰਨਾਂ ਵਿਰੁੱਧ ਜਥੇਬੰਦਕ ਸੰਘਰਸ਼ ਕਰਨ ਦੇ ਕਾਬਿਲ ਬਣ ਸਕਣ। ਤਰਕਸ਼ੀਲ ਆਗੂਆਂ ਨੇ ਜ਼ਿਲ੍ਹਾ ਅੰਮ੍ਰਿਤਸਰ ਸਮੇਤ ਪੰਜਾਬ ਦੇ ਤਮਾਮ ਪਾਖੰਡੀ ਬਾਬਿਆਂ, ਤਾਂਤਰਿਕਾਂ ਅਤੇ ਪੁੱਛਾਂ ਦੇਣ ਵਾਲਿਆ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਰੱਖੀਆਂ 23 ਸ਼ਰਤਾਂ ’ਚੋਂ ਕਿਸੇ ਇਕ ਨੂੰ ਧੋਖਾ ਰਹਿਤ ਹਾਲਤਾਂ ਵਿਚ ਪੂਰਾ ਕਰਨ ਤੇ ਪੰਜ ਲੱਖ ਰੁਪਏ ਦਾ ਇਨਾਮ ਜਿੱਤਣ ਦੀ ਚੁਣੌਤੀ ਵੀ ਦਿੱਤੀ। ਇਸ ਮੌਕੇ ਦਵਿੰਦਰ ਸਿੰਘ, ਭੁਪਿੰਦਰ ਸਿੰਘ, ਰਵੀ ਕੁਮਾਰ ਆਦਿ ਮੌਜੂਦ ਸਨ।