16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਰਾਤਿਆਂ ਮੌਕੇ ਸ੍ਰੀ ਹਨੂੰਮਾਨ ਧਾਮ ਵਿਖੇ ਸ਼ਰਧਾਲੂ ਵੱਡੀ ਗਿਣਤੀ ’ਚ ਹੋਏ ਨਤਮਸਤਕ

ਅੰਮ੍ਰਿਤਸਰ, 16 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਹਨੂੰਮਾਨ ਸੇਵਾ ਪਰਿਵਾਰ ਟਰੱਸਟ (ਰਜਿ.) ਵਲੋਂ ਸ੍ਰੀ ਹਨੂੰਮਾਨ ਧਾਮ ਏ-ਬਲਾਕ ਸ੍ਰੀ ਗੁਰੂ ਤੇਗ ਬਹਾਦਰ ਨਗਰ ਮਾਲ ਮੰਡੀ ਵਿਖੇ ਨਰਾਤਿਆਂ ਮੌਕੇ ਮਹਾਂਮਾਈ ਦਾ ਸੰਕੀਰਤਨ ਸ਼ਰਧਾ ਭਾਵਨਾ ਨਾਲ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 17-10-2026
ਅੰਮ੍ਰਿਤਸਰ, 16 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਹਨੂੰਮਾਨ ਸੇਵਾ ਪਰਿਵਾਰ ਟਰੱਸਟ (ਰਜਿ.) ਵਲੋਂ ਸ੍ਰੀ ਹਨੂੰਮਾਨ ਧਾਮ ਏ-ਬਲਾਕ ਸ੍ਰੀ ਗੁਰੂ ਤੇਗ ਬਹਾਦਰ ਨਗਰ ਮਾਲ ਮੰਡੀ ਵਿਖੇ ਨਰਾਤਿਆਂ ਮੌਕੇ ਮਹਾਂਮਾਈ ਦਾ ਸੰਕੀਰਤਨ ਸ਼ਰਧਾ ਭਾਵਨਾ ਨਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ਰਧਾਲੂਆਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਦੇਵੀ ਦੇ ਚਰਨਾਂ ’ਚ ਨਤਮਸਤਕ ਹੋਏ ਅਤੇ ਆਪਣੇ ਪਰਿਵਾਰਾਂ ਦੀ ਖੁਸ਼ਹਾਲੀ, ਚੰਗੀ ਸਿਹਤ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕੀਤੀ। ਇਾ ਦੌਰਾਨ ਗਾਇਕ ਰੋਹਿਤ ਰੁਦਰ ਨੇ ਆਪਣੇ ਭਜਨਾਂ ਰਾਹੀਂ ਸ਼ਰਧਾਲੂਆਂ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ। ਚੇਅਰਮੈਨ ਅਨੁਜ ਸਿੱਕਾ ਨੇ ਦੱਸਿਆ ਕਿ ਮਾਂ ਭਗਵਤੀ ਦੀ ਪੂਜਾ ਕਰਨ ਨਾਲ ਨਾ ਸਿਰਫ਼ ਸ਼ਰਧਾਲੂਆਂ ਨੂੰ ਅਧਿਆਤਮਿਕ ਤਾਕਤ ਮਿਲਦੀ ਹੈ ਬਲਕਿ ਉਨ੍ਹਾਂ ਨੂੰ ਧਰਮ ਅਤੇ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਲਈ ਵੀ ਪ੍ਰੇਰਿਤ ਹੁੰਦਾ ਹੈ। ਮੈਨੇਜਰ ਅਮਿਤ ਸੇਠ ਨੇ ਕਿਹਾ ਕਿ ਸ੍ਰੀ ਹਨੂੰਮਾਨ ਸੇਵਾ ਪਰਿਵਾਰ ਟਰੱਸਟ (ਰਜਿ.) ਦਾ ਉਦੇਸ਼ ਧਾਰਮਿਕ ਸਮਾਗਮਾਂ ਰਾਹੀਂ ਸਨਾਤਨ ਸੱਭਿਆਚਾਰ, ਅਧਿਆਤਮਿਕ ਕਦਰਾਂ-ਕੀਮਤਾਂ ਅਤੇ ਧਾਰਮਿਕ ਪਰੰਪਰਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਸਮਾਜ ’ਚ ਸੇਵਾ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਉੱਘੇ ਸਮਾਜ ਸੇਵਕ ਵਿਸ਼ਾਲ ਖੁਰਾਨਾ, ਗੌਰਵ ਖੰਨਾ, ਸੁਰੇਂਦਰ ਅਰੋੜਾ, ਆਦੇਸ਼ ਮਹਿਰਾ, ਰਮੇਸ਼ ਖੰਨਾ, ਮੁਨੀਸ਼ ਸੇਠ, ਮਨੋਜ ਜੈਨ, ਮਿਤਿਕਾ ਸੇਠ, ਰਸ਼ਮੀ ਜੈਨ ਅਤੇ ਇਲਾਕਾ ਨਿਵਾਸੀ ਰਕਸ਼ਪਾਲ ਠਾਕੁਰ, ਸ਼ਿਵ ਕੁਮਾਰ ਪ੍ਰੇਮ, ਵਿਵੇਕ ਦਿਵੇਦੀ, ਬਾਲਕ ਰਾਮ, ਸੰਜੀਵ ਮਹਿਰਾ, ਵਿਜੇ ਸ਼ਰਮਾ, ਅਸ਼ੋਕ ਸ਼ਰਮਾ, ਸ਼ਿਆਮ ਸੁੰਦਰ ਸ਼ਰਮਾ, ਸੁਨੀਲ ਦੱਤੀ, ਵੇਦ ਪ੍ਰਕਾਸ਼ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ’ਵਰਸਿਟੀ ’ਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਲਈ ਵਿਸ਼ੇਸ਼ ਕੇਂਦਰ ਸਥਾਪਤ ਅਗਲੀ ਖ਼ਬਰ ਤਰਕਸ਼ੀਲਾਂ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ ਦੁਕਾਨਦਾਰਾਂ ਨੂੰ ਨਿੰਬੂ ਮਿਰਚਾਂ ਟੰਗਣ...
Ad Position 24