ਗੁਰੂ ਨਾਨਕ ਦੇਵ ’ਵਰਸਿਟੀ ’ਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਲਈ ਵਿਸ਼ੇਸ਼ ਕੇਂਦਰ ਸਥਾਪਤ
ਅੰਮ੍ਰਿਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਭਾਵਨਾਤਮਕ ਸੰਤੁਲਨ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਾਨਸਿਕ ਸਿਹਤ ਅਤੇ ਤੰਦਰੁਸਤੀ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ .
ਅੰਮ੍ਰਿਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਭਾਵਨਾਤਮਕ ਸੰਤੁਲਨ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਾਨਸਿਕ ਸਿਹਤ ਅਤੇ ਤੰਦਰੁਸਤੀ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ . ( ਡਾ.) ਕਰਮਜੀਤ ਸਿੰਘ ਨੇ ਇਕ ਵਿਸ਼ੇਸ਼ ਸਮਾਗਮ ਦੌਰਾਨ ਇਸ ਕੇਂਦਰ ਦਾ ਉਦਘਾਟਨ ਕੀਤਾ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਥਾਪਤ ਇਹ ਕੇਂਦਰ ਡੀਨ ਵਿਦਿਆਰਥੀ ਭਲਾਈ ਦੇ ਦਫ਼ਤਰ ਵਿਖੇ ਮਨੋਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ। ਕੇਂਦਰ ਦੇ ਉਦਘਾਟਨ ਮੌਕੇ ਉਪ-ਕੁਲਪਤੀ ਨੇ ਡੀਨ ਵਿਦਿਆਰਥੀ ਭਲਾਈ ਪ੍ਰੋ. ਸਤਨਾਮ ਸਿੰਘ ਦਿਓਲ, ਮਨੋਵਿਗਿਆਨ ਵਿਭਾਗ ਦੇ ਮੁਖੀ ਡਾ. ਰੂਪਨ ਢਿੱਲੋਂ ਅਤੇ ਯੂਨੀਵਰਸਿਟੀ ਕੈਂਪਸ ਦੇ ਵਿਦਿਆਰਥੀਆਂ ਨੂੰ ਇਸ ਮਹੱਤਵਪੂਰਨ ਉਪਰਾਲੇ ਲਈ ਵਧਾਈ ਦਿੱਤੀ। ਇਸ ਕੇਂਦਰ ਰਾਹੀਂ ਵਿਦਿਆਰਥੀਆਂ ਨੂੰ ਕੰਮ-ਕਾਜ ਵਾਲੇ ਦਿਨ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਮਾਨਸਿਕ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ।ਇਸ ਮੌਕੇ ਵਿਦਿਆਰਥੀਆਂ ਨੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਵਿਦਿਆਰਥੀ ਭਲਾਈ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੋ. ਸਤਨਾਮ ਸਿੰਘ ਦਿਓਲ, ਡੀਨ ਵਿਦਿਆਰਥੀ ਭਲਾਈ; ਡਾ. ਰੂਪਨ ਢਿੱਲੋਂ, ਮੁਖੀ ਮਨੋਵਿਗਿਆਨ ਵਿਭਾਗ; ਡਾ. ਗਗਨਦੀਪ ਕੌਰ ਗਹਿਲੇ, ਐਸੋਸੀਏਟ ਡੀਨ ਵਿਦਿਆਰਥੀ ਭਲਾਈ (ਲੜਕੀਆਂ); ਡਾ. ਪਰਮਬੀਰ ਸਿੰਘ ਮੱਲ੍ਹੀ, ਐਸੋਸੀਏਟ ਡੀਨ ਵਿਦਿਆਰਥੀ ਭਲਾਈ (ਲੜਕੇ); ਪ੍ਰੋ. ਐੱਮ. ਐੱਲ. ਸਿੰਘ, ਇਲੈਕਟ੍ਰਾਨਿਕਸ ਟੈਕਨਾਲੋਜੀ ਵਿਭਾਗ; ਡਾ. ਬਲਬਿੰਦਰ ਸਿੰਘ, ਮਨੋਵਿਗਿਆਨ ਵਿਭਾਗ; ਡਾ. ਸੋਨੀਆ ਕਪੂਰ, ਖੇਡ ਵਿਗਿਆਨ ਅਤੇ ਮੈਡੀਸਨ ਵਿਭਾਗ, ਮਾਈਆਸ ਸਮੇਤ ਹੋਰ ਅਧਿਕਾਰੀ ਅਤੇ ਅਧਿਆਪਕ ਹਾਜ਼ਰ ਸਨ।