16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ‘ਮਾਸਕ ਐਂਡ ਮਿਊਜ਼’ ਮੁਕਾਬਲੇ ’ਚ ਪਹਿਲਾ ਸਥਾਨ ਮੱਲਿਆ

ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸਪਰਿੰਗ ਡੇਲ ਸਕੂਲ, ਵਿਖੇ ਕਰਵਾਏ ਗਏ ਲਿਟਆਰਟ ਫੈਸਟੀਵਲ ਦੇ ‘ਮਾਸਕ ਐਂਡ ਮਿਊਜ਼’ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਮਨਦੀਪ ਸਿੰਘ, ਬੀਰਪਾਲ ਸਿੰਘ, ਲਵਿਸ਼ ਤੇ ਗੁਰਮੀਤ ਕੌਰ, ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਮਿਲਨ ਕੌਰ ਤੇ ਦਸਵੀਂ ਜਮਾਤ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ, ਸਿਰਜਣਾਤਮਕਤਾ, ਆਤਮ ਵਿਸ਼ਵਾਸ ਅਤੇ ਟੀਮ ਵਰਕ ਨਾਲ ਜੱਜਾਂ ਅਤੇ ਦਰਸ਼ਕਾਂ ਨੂੰ ਪ੍ਰਭਾਵਿਤ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਮਾਣ ਦਿੱਤਾ।

Ad Position 21
No active advertisement
ਅਜੀਤ ਡੈਸਕ 17-10-2026
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸਪਰਿੰਗ ਡੇਲ ਸਕੂਲ, ਵਿਖੇ ਕਰਵਾਏ ਗਏ ਲਿਟਆਰਟ ਫੈਸਟੀਵਲ ਦੇ ‘ਮਾਸਕ ਐਂਡ ਮਿਊਜ਼’ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਮਨਦੀਪ ਸਿੰਘ, ਬੀਰਪਾਲ ਸਿੰਘ, ਲਵਿਸ਼ ਤੇ ਗੁਰਮੀਤ ਕੌਰ, ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਮਿਲਨ ਕੌਰ ਤੇ ਦਸਵੀਂ ਜਮਾਤ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ, ਸਿਰਜਣਾਤਮਕਤਾ, ਆਤਮ ਵਿਸ਼ਵਾਸ ਅਤੇ ਟੀਮ ਵਰਕ ਨਾਲ ਜੱਜਾਂ ਅਤੇ ਦਰਸ਼ਕਾਂ ਨੂੰ ਪ੍ਰਭਾਵਿਤ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਮਾਣ ਦਿੱਤਾ। ਦੀਵਾਨ ਦੇ ਐਡੀ. ਆਨਰੇਰੀ ਸਕੱਤਰ ਹਰਵਿੰਦਰਪਾਲ ਸਿੰਘ ਚੁੱਘ, ਇੰਜ. ਜਸਪਾਲ ਸਿੰਘ, ਕਮਲਜੀਤ ਸਿੰਘ ਕੋਹਲੀ ਅਤੇ ਜਗਦੀਪ ਸਿੰਘ ਨਰੂਲਾ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਸਾਹਿਤਕ ਅਤੇ ਸੱਭਿਆਚਾਰਕ ਮੁਕਾਬਲੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਨਾਲ ਨਾਲ ਉਨ੍ਹਾਂ ਵਿਚ ਆਤਮ ਵਿਸ਼ਵਾਸ, ਸਿਰਜਣਾਤਮਕ ਸੋਚ ਤੇ ਟੀਮ ਭਾਵਨਾ ਦਾ ਵਿਕਾਸ ਕਰਦੇ ਹਨ। ਸਕੂਲ ਪ੍ਰਿੰਸੀਪਲ ਦਪਿੰਦਰ ਕੌਰ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਡਾ. ਹਰੀਸ਼ ਸ਼ਰਮਾ ਨੂੰ ਸਮਾਜ ਸੇਵੀ ਕਾਰਜਾਂ ਲਈ ਲੰਡਨ ਬੁੱਕ ਆਫ਼ ਵਰਲਡ ਰਿਕਾਰਡਜ਼ ਨੇ ਦਿੱਤਾ ਪ੍ਰਸੰਸਾ ਪੱਤਰ ਅਗਲੀ ਖ਼ਬਰ ਗੁਰੂ ਨਾਨਕ ਦੇਵ ’ਵਰਸਿਟੀ ’ਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਲਈ ਵਿਸ਼ੇਸ਼ ਕੇਂਦਰ ਸਥਾਪਤ
Ad Position 24