16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੁਲਿਸ ਤੇ ਬੀ. ਐੱਸ. ਐਫ. ਵਲੋਂ ਸਾਂਝੇ ਅਪ੍ਰੇਸ਼ਨ ਦੌਰਾਨ 2 ਕਿੱਲੋ ਹੈਰੋਇਨ ਤੇ 5 ਕਿੱਲੋ ਤੋਂ ਵਧੇਰੇ ਅਫ਼ੀਮ ਸਮੇਤ ਇਕ ਨਸ਼ਾ ਤਸਕਰ ਕਾਬੂ

ਅਜਨਾਲਾ/ਚੋਗਾਵਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ,ਗੁਰਵਿੰਦਰ ਸਿੰਘ ਕਲਸੀ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਬ-ਡਵੀਜ਼ਨ ਰਾਜਾਸਾਂਸੀ ਅਧੀਨ ਆਉਂਦੇ ਥਾਣਾ ਲੋਪੋਕੇ ਦੀ ਪੁਲਿਸ ਤੇ ਬੀ. ਐੱਸ.

Ad Position 21
No active advertisement
ਅਜੀਤ ਡੈਸਕ 17-10-2026
ਅਜਨਾਲਾ/ਚੋਗਾਵਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ,ਗੁਰਵਿੰਦਰ ਸਿੰਘ ਕਲਸੀ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਬ-ਡਵੀਜ਼ਨ ਰਾਜਾਸਾਂਸੀ ਅਧੀਨ ਆਉਂਦੇ ਥਾਣਾ ਲੋਪੋਕੇ ਦੀ ਪੁਲਿਸ ਤੇ ਬੀ.ਐੱਸ.ਐੱਫ 100 ਬਟਾਲੀਅਨ ਵਲੋਂ ਸਾਂਝੇ ਅਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਿਲ ਕਰਦਿਆਂ ਇਕ ਨਸ਼ਾ ਤਸਕਰ ਨੂੰ 10 ਕਰੋੜ ਰੁਪਏ ਮੁੱਲ ਦੀ 2 ਕਿੱਲੋ ਹੈਰੋਇਨ ਅਤੇ 5 ਕਿੱਲੋ ਤੋਂ ਵਧੇਰੇ ਅਫ਼ੀਮ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਸ.ਪੀ ਰਾਜਾਸਾਂਸੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਐੱਸ.ਐੱਚ.ਓ ਸਬ - ਇੰਸਪੈਕਟਰ ਜਸਦੀਪ ਸਿੰਘ ਦੀ ਅਗਵਾਈ ’ਚ ਥਾਣਾ ਲੋਪੋਕੇ ਦੀ ਪੁਲਿਸ ਅਤੇ ਬੀ.ਐੱਸ.ਐੱਫ 100 ਬਟਾਲੀਅਨ ਦੀ ਸਾਂਝੀ ਟੀਮ ਨਸ਼ਿਆਂ ਦੀ ਰੋਕਥਾਮ ਲਈ ਸਪੈਸ਼ਲ ਚੈਕਿੰਗ ਦੇ ਸੰਬੰਧ ਵਿਚ ਅੱਡਾ ਬੱਚੀਵਿੰਡ ਮੌਜੂਦ ਸੀ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਯੁਗਰਾਜ ਸਿੰਘ ਉਰਫ਼ ਕਾਕਾ ਪਿੰਡ ਚੱਕ ਅੱਲਾ ਬਖਸ਼ ਵਾਲੀ ਸਾਈਡ ਤੋਂ ਹੈਰੋਇਨ ਅਤੇ ਅਫ਼ੀਮ ਦੀ ਖੇਪ ਲੈ ਕੇ ਆ ਰਿਹਾ ਹੈ, ਇਤਲਾਹ ਮਿਲਣ ਤੋਂ ਬਾਅਦ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਮਿਲੇ ਬੈਗ ਵਿਚੋਂ 2 ਕਿੱਲੋ ਹੈਰੋਇਨ ਅਤੇ 5 ਕਿੱਲੋ 468 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਅਫ਼ੀਮ ਸਮੇਤ ਕਾਬੂ ਨਸ਼ਾ ਤਸਕਰ ਯੁਗਰਾਜ ਸਿੰਘ ਉਰਫ਼ ਕਾਕਾ ਪੁੱਤਰ ਕੁਲਬੀਰ ਸਿੰਘ ਵਾਸੀ ਧਨੋਆ ਖ਼ਿਲਾਫ਼ ਥਾਣਾ ਲੋਪੋਕੇ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਉਸਨੂੰ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। 16 ਏਐਸਆਰ84
Ad Position 22
No active advertisement
ਪਿਛਲੀ ਖ਼ਬਰ ਨਸ਼ਿਆ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦਾ ਕਤਲ ਮੰਦਭਾਗਾ- ਭਾਈ ਤਾਲਬਪੁਰਾ ਅਗਲੀ ਖ਼ਬਰ ਭਾਜਪਾ ਵਪਾਰ ਸੈੱਲ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਮਰਵਾਹਾ ਦਾ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਨਮਾਨ
Ad Position 24