16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਦੁਸਹਿਰੇ ਮੌਕੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਦਾ ਹੋਵੇਗਾ ਉਦਘਾਟਨ : ਹਰਭਜਨ ਸਿੰਘ ਈ. ਟੀ. ਓ.

ਜੰਡਿਆਲਾ ਗੁਰੂ, 16 ਅਕਤੂਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
No active advertisement
ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਦਾ ਲੋਕ ਨਿਰਮਾਣ ਮੰਤਰੀ ਵਲੋਂ ਕੀਤਾ ਗਿਆ ਨਿਰੀਖਣ। ਤਸਵੀਰ : ਅੰਮ੍ਰਿਤ ਪਾਲ ਸਿੰਘ 17-10-2026
ਜੰਡਿਆਲਾ ਗੁਰੂ, 16 ਅਕਤੂਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ 3.50 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਲ ਦੁਸਹਿਰੇ ਮੌਕੇ ਸਟੇਡੀਅਮ ਦਾ ਉਦਘਾਟਨ ਕਰਕੇ ਇਸ ਨੂੰ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੁਸਹਿਰੇ ਮੌਕੇ ਜੰਡਿਆਲਾ ਗੁਰੂ ਵਿਖੇ ਨਵਾਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਗਿਆ ਸੀ ਅਤੇ ਉਸੇ ਸਾਲ ਇਸ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਸੀ। ਹੁਣ ਸਟੇਡੀਅਮ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜਲਦੀ ਹੀ ਇਹ ਇਲਾਕੇ ਦੇ ਖਿਡਾਰੀਆਂ ਲਈ ਉਪਲਬੱਧ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਤਹਿਤ ਸੂਬੇ ਭਰ ਵਿਚ ਤਿੰਨ ਹਜ਼ਾਰ ਤੋਂ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਤਾਂ ਜੋ ਖਿਡਾਰੀਆਂ ਨੂੰ ਅਭਿਆਸ ਅਤੇ ਆਪਣੀ ਪ੍ਰਤਿਭਾ ਨਿਖਾਰਨ ਲਈ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਦੱਸਿਆ ਕਿ ਭਾਰਤੀ ਕੌਮੀ ਹਾਕੀ ਟੀਮ ਵਿਚ ਪੰਜਾਬ ਦੇ 9 ਖਿਡਾਰੀ ਸ਼ਾਮਿਲ ਹਨ। ਇਸ ਤੋਂ ਇਲਾਵਾ ਪੰਜਾਬ ਵਿਚ ਪਹਿਲੀ ਵਾਰ ਏਸ਼ੀਅਨ ਹਾਕੀ ਲੀਗ ਦੇ ਮੈਚ ਕਰਵਾਏ ਜਾਣੇ ਹਨ, ਜੋ ਸੂਬੇ ਲਈ ਮਾਣ ਵਾਲੀ ਗੱਲ ਹੈ। ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਬਾਰੇ ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਵੱਖ-ਵੱਖ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਦਕਾ ਇਲਾਕੇ ਵਿਚ ਵਿਕਾਸ ਕਾਰਜਾਂ ਨੂੰ ਗਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਨਵੇਂ ਖੇਡ ਸਟੇਡੀਅਮ ਦੇ ਬਣਨ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਇਲਾਕੇ ਵਿਚ ਖੇਡ ਗਤੀਵਿਧੀਆਂ ਨੂੰ ਵੀ ਉਤਸ਼ਾਹ ਮਿਲੇਗਾ। 16 ਏਐਸਆਰ15 ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਦਾ ਲੋਕ ਨਿਰਮਾਣ ਮੰਤਰੀ ਵਲੋਂ ਕੀਤਾ ਗਿਆ ਨਿਰੀਖਣ। ਤਸਵੀਰ : ਅੰਮ੍ਰਿਤ ਪਾਲ ਸਿੰਘ
Ad Position 22
No active advertisement
ਪਿਛਲੀ ਖ਼ਬਰ ਮਾਕੋਵਾਲ ਦੇ ਮੌਜੂਦਾ ਤੇ ਸਾਬਕਾ ਸਰਪੰਚ ਅਤੇ ਪੰਚਾਇਤ ਮੈਂਬਰ ਖ਼ਿਲਾਫ਼ ਦਰਜ ਮੁਕੱਦਮੇ ਨੂੰ ਲੈ ਕੇ ਹਰਪ੍ਰਤਾਪ ਸਿੰਘ ਅਜਨਾਲਾ ਨ... ਅਗਲੀ ਖ਼ਬਰ ਨਸ਼ਿਆ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦਾ ਕਤਲ ਮੰਦਭਾਗਾ- ਭਾਈ ਤਾਲਬਪੁਰਾ
Ad Position 24