18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਦੇਵੀਦਾਸਪੁਰਾ ਤੋਂ ਮਾਨਾਂਵਾਲਾ ਸੜਕ ’ਤੇ 68.65 ਲੱਖ ਦੀ ਲਾਗਤ ਨਾਲ ਬਣੇਗਾ ਪੁਲ ਛੇ ਮਹੀਨਿਆਂ ਅੰਦਰ ਉਸਾਰੀ ਮੁਕੰਮਲ ਕਰਨ ਦਾ ਟੀਚਾ– ਹਰਭਜਨ ਸਿੰਘ ਈ.ਟੀ.ਓ.

ਜੰਡਿਆਲਾ ਗੁਰੂ, 17 ਅਕਤੂਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
No active advertisement
ਦੇਵੀਦਾਸਪੁਰਾ ਤੋਂ ਮਾਨਾਂਵਾਲਾ ਸੜਕ ’ਤੇ 68.65 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੁੱਲ ਦਾ ਉਦਘਾਟਨ ਕਰਦੇ ਹੋਏ ਕੈਬਨਟ ਮੰਤਰੀ ਅਤੇ ਹੋਰ। ਤਸਵੀਰ : ਅੰਮ੍ਰਿਤ ਪਾਲ ਸਿੰਘ 18-10-2026
ਜੰਡਿਆਲਾ ਗੁਰੂ, 17 ਅਕਤੂਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਦੇਵੀਦਾਸਪੁਰਾ ਤੋਂ ਸੀ.ਐੱਚ.ਸੀ. ਮਾਨਾਂਵਾਲਾ ਨੂੰ ਜਾਂਦੀ ਸੜਕ ’ਤੇ ਡਰੇਨ ਉੱਪਰ 68.65 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਸਪੈਨਾਂ ਦੇ ਪੁਲ ਦਾ ਨੀਂਹ ਪੱਥਰ ਰੱਖਿਆ। ਇਸ ਪੁਲ ਦੀ ਉਸਾਰੀ ਦਾ ਕੰਮ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੁਲ ਦੀ ਉਸਾਰੀ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ ਅਤੇ ਸੜਕੀ ਸੰਪਰਕ ਹੋਰ ਬਿਹਤਰ ਹੋਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕੰਮ ਉਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ ਤੇ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿਚ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆ ਵਿਕਾਸ ਰਵਾਇਤੀ ਪਾਰਟੀਆਂ ਆਪਣੇ ਕਈ ਦਹਾਕਿਆਂ ਦੇ ਸ਼ਾਸਨ ਦੌਰਾਨ ਵੀ ਨਹੀਂ ਕਰਵਾ ਸਕੀਆਂ।
Ad Position 22
No active advertisement
ਪਿਛਲੀ ਖ਼ਬਰ ਸੋਨੂੰ ਬਰਾੜ ਦੀ ਨਿਯੁਕਤੀ ਨਾਲ ਕਾਂਗਰਸ ਪਾਰਟੀ ਨੂੰ ਮਿਲੇਗਾ ਬੱਲ– ਡੈਨੀ ਬੰਡਾਲਾ ਅਗਲੀ ਖ਼ਬਰ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਦੁੱਖ ਪ੍ਰਗਟਾਇਆ
Ad Position 24