18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜੰਡਿਆਲਾ ਗੁਰੂ ਵਿਚ ਡੋਰ-ਟੂ-ਡੋਰ ਪ੍ਰਚਾਰ ਤੇਜ਼

ਜੰਡਿਆਲਾ ਗੁਰੂ, 17 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਹਲਕਾ ਇੰਚਾਰਜ ਐਡਵੋਕੇਟ ਦਿਲਸ਼ੇਰ ਸਿੰਘ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਸਨਅਤਕਾਰਾਂ ਨਾਲ ਸਿੱਧਾ ਸੰਪਰਕ ਕਰਕੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਜੰਡਿਆਲਾ ਗੁਰੂ, 17 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਹਲਕਾ ਇੰਚਾਰਜ ਐਡਵੋਕੇਟ ਦਿਲਸ਼ੇਰ ਸਿੰਘ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਸਨਅਤਕਾਰਾਂ ਨਾਲ ਸਿੱਧਾ ਸੰਪਰਕ ਕਰਕੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਪ੍ਰਚਾਰ ਮੁਹਿੰਮ ਦੌਰਾਨ ਪਾਰਟੀ ਆਗੂਆਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਸ਼ਹਿਰ ਵਾਸੀਆਂ ਨੇ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ ਅਤੇ ਪਾਰਟੀ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਹਲਕਾ ਇੰਚਾਰਜ ਐਡਵੋਕੇਟ ਦਿਲਸ਼ੇਰ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਬੂ ਸਿੰਘ ਜੰਡਿਆਲਾ ਗੁਰੂ, ਬਲਕਾਰ ਸਿੰਘ ਮਾਹਲਾ, ਠੇਕੇਦਾਰ ਕਸ਼ਮੀਰ ਸਿੰਘ, ਜਸਪਾਲ ਸਿੰਘ ਦੇਵੀਦਾਸਪੁਰਾ, ਜੋਬਨਜੀਤ ਸਿੰਘ, ਨੰਬਰਦਾਰ ਤਰਸੇਮ ਸਿੰਘ, ਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਮਾਹਲਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਪ੍ਰਮਜੀਤ ਸਿੰਘ ਡੱਡੂਆਣਾ ਦੀ ਯਾਦ ’ਚ ਸਾਲਾਨਾ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਮਾਕੋਵਾਲ ਆਮ ਆਦਮੀ ਕਲੀਨਿਕ ਮਾਮਲਾ : ਸਰਪੰਚ ਰਾਜਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਪੁਲਿਸ ਕਾਰਵਾਈ...
Ad Position 24