ਇਨਸਾਫ਼ ਲਈ ਕੱਲ੍ਹ ਨੂੰ ਵਿਧਾਇਕ ਧਾਲੀਵਾਲ ਦੇ ਘਰ ਅੱਗੇ ਦਿੱਤਾ ਜਾਵੇਗਾ ਧਰਨਾ- ਡਾ: ਸਤਨਾਮ ਸਿੰਘ ਅਜਨਾਲਾ
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਤੇ ਉੱਘੇ ਸਮਾਜ ਸੇਵਕ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਕੁੱਲ ਹਿੰਦ ਕਿਸਾਨ ਮਹਾਂਸਭਾ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਅਤੇ ਮਜ਼ਦੂਰ 19 ਅਕਤੂਬਰ ਨੂੰ ਪਿੰਡ ਜਗਦੇਵ ਕਲਾਂ ਵਿਖੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਘਰ ਅੱਗੇ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਸ਼ਾਮਲ ਹੋਣਗੇ। ਇਸ ਸਬੰਧੀ ਫ਼ੈਸਲਾ ਅੱਜ ਇੱਥੇ ਹੋਈ ਜਥੇਬੰਦਕ ਮੀਟਿੰਗ ਦੌਰਾਨ ਕੀਤਾ ਗਿਆ।
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਤੇ ਉੱਘੇ ਸਮਾਜ ਸੇਵਕ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਕੁੱਲ ਹਿੰਦ ਕਿਸਾਨ ਮਹਾਂਸਭਾ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਅਤੇ ਮਜ਼ਦੂਰ 19 ਅਕਤੂਬਰ ਨੂੰ ਪਿੰਡ ਜਗਦੇਵ ਕਲਾਂ ਵਿਖੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਘਰ ਅੱਗੇ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਸ਼ਾਮਲ ਹੋਣਗੇ। ਇਸ ਸਬੰਧੀ ਫ਼ੈਸਲਾ ਅੱਜ ਇੱਥੇ ਹੋਈ ਜਥੇਬੰਦਕ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਮਹਾਸਭਾ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਮਾਨਸਾ ਦੇ ਪੁਲਿਸ ਪ੍ਰਸ਼ਾਸਨ ਦੀ ਜਵਾਬਦੇਹੀ ਬਣਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਆਵਾਜ਼ ਉਠਾਉਣ ਦੀ ਲੋੜ ਹੈ । ਇਸ ਮੌਕੇ ਔਰਤ ਮੁਕਤੀ ਮੋਰਚਾ ਦੀ ਸਕੱਤਰ ਬੀਬੀ ਸਰਬਜੀਤ ਕੌਰ ਜਸਰਾਊਰ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਰਜਿੰਦਰ ਸਿੰਘ ਪੈੜੇਵਾਲ ਨੇ ਵੀ ਆਪੋ-ਆਪਣੀਆਂ ਜਥੇਬੰਦੀਆਂ ਰਾਹੀਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦਾ ਸੰਕਲਪ ਲਿਆ। ਮੀਟਿੰਗ ‘ਚ ਮਨਜੀਤ ਕੌਰ ਚੱਕ ਡੋਗਰਾ, ਬਲਜੀਤ ਸਿੰਘ, ਜਸਪਾਲ ਸਿੰਘ ਭਿੰਡੀਆਂ, ਹਰਨੇਕ ਸਿੰਘ ਨੇਪਾਲ, ਰਾਜਵਿੰਦਰ ਸਿੰਘ ਮਿਆਦੀਆਂ ਖੁਰਦ, ਜਗਪ੍ਰੀਤ ਸਿੰਘ, ਲਖਵਿੰਦਰ ਸਿੰਘ ਜੋਸ਼ ਅਤੇ ਸੁਬੇਗ ਸਿੰਘ ਸ਼ਾਹਪੁਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।