17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਵਿੰਦਰ ਸਿੰਘ ਝੋਟਾ ਕਤਲ ਦੇ ਰੋਸ ’ਚ ਫਤਿਹਪੁਰ ਰਾਜਪੂਤਾਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ

ਨਵਾਂ ਪਿੰਡ, 17 ਅਕਤੂਬਰ (ਜਸਪਾਲ ਸਿੰਘ)-ਬਹੁ ਚਰਚਿਤ ਪਰਵਿੰਦਰ ਸਿੰਘ ਝੋਟਾ ਕਤਲ ਦੇ ਰੋਸ ’ਚ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ, ਸੁਹਿਰਦ ਲੋਕਾਂ ਤੇ ਵਿਰੋਧੀ ਸਿਆਸੀ ਪਾਰਟੀਆਂ ਵਲੋਂ ਦਿੱਤੇ ਗਏ ਅੱਜ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਪੰਜਾਬ ਬੰਦ ਦੇ ਸੱਦੇ ’ਤੇ ਫਤਿਹਪੁਰ ਰਾਜਪੂਤਾਂ ਵਿਖੇ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨਾਂ ਤੇ ਲੋਕਾਂ ਵਲੋਂ ਅੰਮ੍ਰਿਤਸਰ -ਮਹਿਤਾ ਮੁੱਖ ਸੜਕ ’ਤੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ।

Ad Position 21
No active advertisement
ਝੋਟਾ ਕਤਲ ਰੋਸ ’ਤੇੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਦੇ ਹੋਏ ਲੱਖਬੀਰ ਸਿੰਘ ਨਿਜਾਮਪੁਰ, ਜਥੇਦਾਰ ਭੁਪਿੰਦਰ ਸਿੰਘ, ਗੁਰਮੇਜ ਸਿੰਘ, ਮਹਿਲ ਸਿੰਘ ਤੇ ਰਾਜਬੀਰ ਸਿੰਘ ਆਦਿ। ਤਸਵੀਰਾਂ : ਜਸਪਾਲ ਸਿੰਘ 18-10-2026
ਨਵਾਂ ਪਿੰਡ, 17 ਅਕਤੂਬਰ (ਜਸਪਾਲ ਸਿੰਘ)-ਬਹੁ ਚਰਚਿਤ ਪਰਵਿੰਦਰ ਸਿੰਘ ਝੋਟਾ ਕਤਲ ਦੇ ਰੋਸ ’ਚ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ, ਸੁਹਿਰਦ ਲੋਕਾਂ ਤੇ ਵਿਰੋਧੀ ਸਿਆਸੀ ਪਾਰਟੀਆਂ ਵਲੋਂ ਦਿੱਤੇ ਗਏ ਅੱਜ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਪੰਜਾਬ ਬੰਦ ਦੇ ਸੱਦੇ ’ਤੇ ਫਤਿਹਪੁਰ ਰਾਜਪੂਤਾਂ ਵਿਖੇ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨਾਂ ਤੇ ਲੋਕਾਂ ਵਲੋਂ ਅੰਮ੍ਰਿਤਸਰ -ਮਹਿਤਾ ਮੁੱਖ ਸੜਕ ’ਤੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਲਖਬੀਰ ਸਿੰਘ ਨਿਜਾਮਪੁਰਸੂਬਾ ਸਕੱਤਰ ਕੁੱਲ ਹਿੰਦ ਕਿਸਾਨ ਸਭਾ, ਜਥੇਦਾਰ ਭੁਪਿੰਦਰ ਸਿੰਘ ਤੀਰਥਪੁਰ ਪ੍ਰਧਾਨ ਸਬਜ਼ੀ ਉੱਤਪਾਦਕ ਜਥੇਬੰਦੀ ਤੇ ਰਾਜਬੀਰ ਸਿੰਘ ਫਤਿਹਪੁਰ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ ਬੀ.ਸੀ. ਵਿੰਗ ਦੇ ਸਾਬਕਾ ਪ੍ਰਧਾਨ ਅਨਮੋਲ ਸਿੰਘ ਛਾਪਾ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜੰਗ ਲੜਨ ਦੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਸੂਬੇ ਅੰਦਰ ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਯੋਧੇ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਇਸ ਹਿਰਦਾ ਵਲੂੰਦਰ ਘਟਨਾ ’ਤੇ ਡੂੰਘੇ ਦੁੱਖ ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਜਿੱਥੇ ਦੋਸ਼ੀ ਅਸ਼ਵਨੀ ਕੁਮਾਰ ਤੇ ਇਸ ਨਾਲ ਸੰਬੰਧਿਤ ਹੋਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ, ਉੱਥੇ ਹੀ ਉਨ੍ਹਾਂ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਪੰਜਾਬ ਦੇ ਅਸਤੀਫੇ ਤੇ ਡੀ.ਜੀ.ਪੀ. ਪੰਜਾਬ ਨੂੰ ਮੁਅੱਤਲ ਕੀਤੇ ਜਾਣ ਦੀ ਮੰਗ ਕੀਤੀ ਗਈ। ਗੁਰਮੇਜ ਸਿੰਘ ਮੱਖਣਵਿੰਡੀ, ਰਵੀ ਫਤਹਿਪੁਰ, ਮਹਿਲ ਸਿੰਘ ਛਾਪਾ, ਮੁਖਵੰਤ ਸਿੰਘ , ਕਰਨੈਲ ਸਿੰਘ ਸੈਕਟਰੀ, ਜਰਨੈਲ ਸਿੰਘ, ਬਲਵੰਦਰ ਸਿੰਘ ਤੇ ਕਵਲਜੀਤ ਸਿੰਘ ਨਵਾਂ ਪਿੰਡ, ਬਲਵੰਤ ਸਿੰਘ ਤੀਰਥਪੁਰ, ਧਰਮਿੰਦਰ ਸਿੰਘ ਕਿਲਾ, ਭੁਪਿੰਦਰ ਸਿੰਘ, ਹਰਜੀਤ ਸਿੰਘ ਤੇ ਅਮਰਜੀਤ ਸਿੰਘ ਨਿਜਾਮਪੁਰ, ਜਸਪਾਲ ਸਿੰਘ ਨਬੀਪੁਰ ਆਦਿ ਹਾਜ਼ਰ ਸਨ।9
Ad Position 22
No active advertisement
ਪਿਛਲੀ ਖ਼ਬਰ ਖੰਡ ਮਿੱਲ ਵਰਕਰਜ਼ ਫੈੱਡਰੇਸ਼ਨ ਪੰਜਾਬ ਦੇ ਵਫਦ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਮ੍ਰਿਤਕ ਖੰਡ ਮਿੱਲ ਕਾ... ਅਗਲੀ ਖ਼ਬਰ ਕੁੜੀਆਂ ਪ੍ਰਤੀ ਸਮਾਜ ਦੀ ਪੁਰਾਣੀ ਅਤੇ ਨਵੀਂ ਸੋਚ ਦੇ ਟਕਰਾਅ ਦੀ ਕਹਾਣੀ ਹੈ ਫ਼ਿਲਮ ‘ਥਾਪੀ’ ਸੁਪਨੇ ਪੂਰੇ ਕਰਨ ਲਈ ਲਗਾਤਾਰ...
Ad Position 24