17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਮਨਦੀਪ ਕੌਰ ਧਾਲੀਵਾਲ ਵਲੋਂ ਅਜਨਾਲਾ ਵਿਖੇ ਰਾਮਲੀਲ੍ਹਾ ਦੀ ਸੀਤਾ ਹਰਨ ਨਾਈਟ ਦਾ ਕੀਤਾ ਉਦਘਾਟਨ

ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਸ਼ਿਵ ਸ਼ੰਕਰ ਡਰਾਮੈਟਿਕ ਕਲੱਬ ਅਜਨਾਲਾ ਵਲੋਂ ਸ਼ਿਮੰਦਰ ਦੀ ਖੁੱਲ੍ਹੀ ਗਰਾਊਂਡ ਵਿਚ ਕਰਵਾਈ ਜਾ ਰਹੀ ਰਾਮਲੀਲਾ ਦੀ ਛੇਵੀਂ ‘ਸੀਤਾ ਹਰਨ ਨਾਈਟ’ ਦਾ ਉਦਘਾਟਨ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਧੀ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ ਵਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਰਾਮਲੀਲਾ ਸਾਡੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਸ਼ਿਵ ਸ਼ੰਕਰ ਡਰਾਮੈਟਿਕ ਕਲੱਬ ਅਜਨਾਲਾ ਵਲੋਂ ਸ਼ਿਮੰਦਰ ਦੀ ਖੁੱਲ੍ਹੀ ਗਰਾਊਂਡ ਵਿਚ ਕਰਵਾਈ ਜਾ ਰਹੀ ਰਾਮਲੀਲਾ ਦੀ ਛੇਵੀਂ ‘ਸੀਤਾ ਹਰਨ ਨਾਈਟ’ ਦਾ ਉਦਘਾਟਨ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਧੀ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ ਵਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਰਾਮਲੀਲਾ ਸਾਡੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ। ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਨਾਲ ਜੁੜੀਆਂ ਘਟਨਾਵਾਂ ਸਾਨੂੰ ਸੱਚਾਈ, ਧਰਮ, ਫ਼ਰਜ਼, ਤਿਆਗ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਨਿਊ ਸ਼ਿਵ ਸ਼ੰਕਰ ਡਰਾਮੈਟਿਕ ਕਲੱਬ ਦੇ ਸਮੂਹ ਮੈਂਬਰਾਂ ਨੂੰ ਰਾਮਲੀਲਾ ਦੇ ਸਫ਼ਲ ਆਯੋਜਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਮਾਜ ਵਿਚ ਚੰਗੀਆਂ ਕਦਰਾਂ-ਕੀਮਤਾਂ ਦਾ ਸੰਚਾਰ ਕਰਨ ਵਾਲੇ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ। ਇਸ ਮੌਕੇ ਕਲੱਬ ਦੇ ਪ੍ਰਧਾਨ ਪੰਡਿਤ ਕਿਸ਼ੋਰੀ ਲਾਲ ਤੇ ਹੋਰਨਾਂ ਅਹੁਦੇਦਾਰਾਂ ਵੱਲੋਂ ਅਮਨਦੀਪ ਕੌਰ ਧਾਲੀਵਾਲ ਸਮੇਤ ਆਈਆਂ ਪਪ੍ਰਮੁੱਖ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਕਲੱਬ ਆਗੂ ਐਡਵੋਕੇਟ ਸੰਦੀਪ ਕੌਸ਼ਲ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ ਤੇ ਰਾਜਬੀਰ ਕੌਰ ਚਾਹਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਮਹਿਲਾ ਵਿੰਗ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ ਅਜਨਾਲਾ, ਚੇਅਰਮੈਨ ਮੋਹਨ ਸਿੰਘ ਸਰਾਫ, ਗੁਰਦੇਵ ਸਿੰਘ ਗੁਲਾਬ ਅਤੇ ਸਾਹਿਲ ਮਹਾਜਨ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਨਗਰ ਨਿਗਮ ਦੇ ਵਾਰਡ ਨੰ. 15 ਤੇ 58 ਦੀ ਵੀ ਦੁਬਾਰਾ ਹੋਵੇਗੀ ਚੋਣ ਅਗਲੀ ਖ਼ਬਰ ਖੰਡ ਮਿੱਲ ਵਰਕਰਜ਼ ਫੈੱਡਰੇਸ਼ਨ ਪੰਜਾਬ ਦੇ ਵਫਦ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਮ੍ਰਿਤਕ ਖੰਡ ਮਿੱਲ ਕਾ...
Ad Position 24