19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਰੋਸ ਪ੍ਰਦਰਸ਼ਨ ਕਰਕੇ ਲਾਹਨਤ ਪੱਤਰ ਦਿੱਤੇ ਜਾਣਗੇ

ਗੱਗੋਮਾਹਲ, 18 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜਰੂਰੀ ਇਕੱਤਰਤਾ ਗੁਰਬਾਜ ਸਿੰਘ ਪ੍ਰਧਾਨ ਜ਼ਿਲ੍ਹਾ ਤਰਨ ਤਾਰਨ , ਲਖਵਿੰਦਰ ਸਿੰਘ ਮੰਜਿਆਵਾਲੀ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ, ਕਸ਼ਮੀਰ ਸਿੰਘ ਧੰਗਾਈ ਪ੍ਰਧਾਨ ਜ਼ਿਲ੍ਹਾ ਅੰਮ੍ਰਿਤਸਰ ਕਸਬਾ ਗੱਗੋਮਾਹਲ ਦੇ ਇਤਿਹਾਸਿਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਹੋਈ । ਉਨ੍ਹਾਂ ਇਹ ਵੀ ਕਿਹਾ ਕਿ ਇਸ ਮਹੀਨੇ ਦੇ ਵਿਚ ਬਲਾਕ ਪੱਧਰ ਦੇ ਪ੍ਰਧਾਨਾਂ ਦੀ ਚੋਣ ਕੀਤੀ ਜਾਵੇਗੀ ਅਤੇ 10 ਨਵੰਬਰ ਨੂੰ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਹੋਵੇਗੀ ।

Ad Position 21
No active advertisement
ਅਜੀਤ ਡੈਸਕ 19-10-2026
ਗੱਗੋਮਾਹਲ, 18 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜਰੂਰੀ ਇਕੱਤਰਤਾ ਗੁਰਬਾਜ ਸਿੰਘ ਪ੍ਰਧਾਨ ਜ਼ਿਲ੍ਹਾ ਤਰਨ ਤਾਰਨ , ਲਖਵਿੰਦਰ ਸਿੰਘ ਮੰਜਿਆਵਾਲੀ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ, ਕਸ਼ਮੀਰ ਸਿੰਘ ਧੰਗਾਈ ਪ੍ਰਧਾਨ ਜ਼ਿਲ੍ਹਾ ਅੰਮ੍ਰਿਤਸਰ ਕਸਬਾ ਗੱਗੋਮਾਹਲ ਦੇ ਇਤਿਹਾਸਿਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਹੋਈ । ਉਨ੍ਹਾਂ ਇਹ ਵੀ ਕਿਹਾ ਕਿ ਇਸ ਮਹੀਨੇ ਦੇ ਵਿਚ ਬਲਾਕ ਪੱਧਰ ਦੇ ਪ੍ਰਧਾਨਾਂ ਦੀ ਚੋਣ ਕੀਤੀ ਜਾਵੇਗੀ ਅਤੇ 10 ਨਵੰਬਰ ਨੂੰ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਹੋਵੇਗੀ । ਇਸ ਸਮੇਂ ਬੋਲਦਿਆਂ ਉਗਰਾਹਾਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੀ ਬੀਤੇ ਦਿਨੀ ਨਸ਼ਾ ਤਸਕਰ ਵਲੋਂ ਕੀਤੀ ਹੱਤਿਆ ਅਤਿ ਨਿੰਦਣਯੋਗ ਹੈ ਕਿਉਂਕਿ ਝੋਟਾ ਨਸ਼ਿਆਂ ਖਿਲਾਫ਼ ਆਵਾਜ ਚੁੱਕਦਾ ਸੀ । ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੀ ਮੌਤ ਪਿਛੋ ਜਿਹੜੀ ਐਕਸ਼ਨ ਕਮੇਟੀ ਬਣਾਈ ਗਈ ਹੈ ਜਾਂ ਉਸਦੇ ਪਰਿਵਾਰ ਵਲੋਂ ਪ੍ਰੋਗਰਾਮ ਦਿੱਤਾ ਗਿਆ ਹੈ ਉਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮਰਥਨ ਕਰੇਗੀ ਤੇ 19 ਅਕਤੂਬਰ ਨੂੰ ਪੂਰੇ ਪੰਜਾਬ ’ਚ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਲਾਹਨਤ ਪੱਤਰ ਦਿੱਤੇ ਜਾਣਗੇ । ਉਗਰਾਹਾਂ ਨੇ ਇਹ ਵੀ ਦੱਸਿਆ ਕਿ 23 ਅਕਤੂਬਰ ਨੂੰ ਐੱਸ.ਆਈ.ਆਰ ਵੋਟਾਂ ਦੇ ਮੁੱਦੇ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਤੇ ਮੰਗ ਪੱਤਰ ਦਿੱਤੇ ਜਾਣਗੇ ।
Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਪੁਲਿਸ ਵਲੋਂ ਪਟਾਕੇ ਬਣਾਉਣ ਵਾਲੀ ਧਮਾਕਾਖੇਜ਼ ਸਮੱਗਰੀ ਸਮੇਤ 3 ਕਾਬੂ, ਹਥਿਆਰ ਤੇ ਹਵਾਲਾ ਰਾਸ਼ੀ ਸਮੇਤ 4 ਹ... ਅਗਲੀ ਖ਼ਬਰ ਮਿੱਊਚਲ ਮਾਰਟ ਵਡਾਲਾ ਜੌਹਲ ਵਿਖੇ ਸ਼ੁਕਰਾਨਾ ਸਮਾਗਮ
Ad Position 24